ਅੰਮ੍ਰਿਤਸਰ ਦੇ ਡਰਾਈਫਰੂਟ ਗੋਦਾਮ ‘ਚ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਡਰਾਈਫਰੂਟ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਪ੍ਰਸ਼ਾਸਨ ਵੱਲੋਂ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।
Trending Photos
ਚੰਡੀਗੜ੍ਹ- ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਰਾਮਪੁਰਾ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪਿੰਡ ‘ਚ ਬਣੇ ਡਰਾਈਫਰੂਟ ਦੇ ਕੋਲਡ ਸਟੋਰ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਲੱਗੀ ਕਿ ਇਸ ਨੂੰ ਅੱਜ ਦੂਸਰਾ ਦਿਨ ਹੋ ਚੁੱਕਿਆ ਹੈ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਪ੍ਰਸ਼ਾਸਨ ਤੇ ਪੁਲਿਸ ਵੱਲੋਂ ਲਗਾਤਾਰ 2 ਦਿਨਾਂ ਤੋਂ ਅੱਗ ਬੁਝਾਉਣ ਲਈ ਯਤਨ ਕੀਤੇ ਜਾ ਰਹੇ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ ਪਰ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਅੱਗ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਹੈ। ਹਾਲਾਂਕਿ ਪਿਛਲੇ ਦਿਨ ਦੀ ਬਾਰਿਸ਼ ਨੇ ਵੀ ਅੱਗ 'ਤੇ ਕਾਬੂ ਪਾਉਣ 'ਚ ਮਦਦ ਕੀਤੀ ਹੈ।
ਦੂਜੇ ਪਾਸੇ ਕੋਲਡ ਸਟੋਰ ਦੇ ਮਾਲਕ ਵੱਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਮਾਲਕ ਦਾ ਕਹਿਣਾ ਹੈ ਕਿ ਅੱਗ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਜਿਸ ਨੂੰ ਲੈ ਕੇ ਵਪਾਰੀਆਂ ਵੱਲੋਂ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਾਲਕ ਵੱਲੋਂ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।
ਅਲਰਟ ‘ਤੇ ਪ੍ਰਸ਼ਾਸਨ
ਅੱਗ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਉੱਧਰ ਪੁਲਿਸ ਵਿਭਾਗ ਵੀ ਅਲਰਟ ‘ਤੇ ਹੈ। ਪੁਲਿਸ ਵੱਲੋਂ ਨੇੜੇ ਦੇ 4-5 ਗੋਦਾਮਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਹਾਲਾਂਕਿ ਅੱਗ ਨਾਲ ਜਾਨੀ ਨੁਕਸਾਨ ਦੀ ਬਚਤ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿ ਗੋਦਾਮ ‘ਚ ਥਰਮੋਕੋਲ ਅਤੇ ਪਲਾਸਟਿਕ ਦੀਆਂ ਵਸਤੂਆਂ ਵੀ ਰੱਖੀਆਂ ਗਈਆਂ ਹਨ, ਜਿਸ ਕਾਰਨ ਧੂੰਆਂ ਲਗਾਤਾਰ ਉੱਠ ਰਿਹਾ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਜਾਰੀ ਹਨ।
WATCH LIVE TV