ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 535ਵੇਂ ਵਿਆਹ ਪੁਰਬ ਦੇ ਸਬੰਧ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਬਟਾਲਾ ਗੁਰਦੁਆਰਾ ਕੰਧ ਸਾਹਿਬ ਤੇ ਡੇਹਰਾ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਹਨ।
Trending Photos
ਚੰਡੀਗੜ੍ਹ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਬਟਾਲੇ ਦੇ ਮੂਲ ਚੰਦ ਦੀ ਧੀ ਬੀਬੀ ਸੁਲਖਣੀ ਜੀ ਨਾਲ 1487 ਈਸਵੀ ਵਿੱਚ ਹੋਇਆ। ਹਰ ਸਾਲ ਵਿਆਹ ਪੁਰਬ ਬਟਾਲਾ ਦੇ ਵਿੱਚ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਵੀ ਵਿਆਹ ਪੁਰਬ 3 ਸਤੰਬਰ ਨੂੰ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 535ਵੇਂ ਵਿਆਹ ਪੁਰਬ ਨੂੰ ਲੈ ਕੇ ਬਟਾਲਾ 'ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਵੱਡੀ ਗਿਣਤੀ ‘ਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਡੇਹਰਾ ਸਾਹਿਬ ਨਤਮਸਤਕ ਹੋਣ ਪਹੁੰਚਦੀਆਂ ਹਨ। ਵਿਆਹ ਪੁਰਬ ਮੌਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਡੇਹਰਾ ਸਾਹਿਬ ਦੇ ਨਾਲ ਹੀ ਪੂਰੇ ਬਟਾਲੇ ਸ਼ਹਿਰ ਨੂੰ ਵੀ ਸਜਾਇਆ ਜਾਂਦਾ ਹੈ ਜੋ ਕਿ ਸੰਗਤਾ ਲਈ ਖਿੱਚ ਦਾ ਕੇਂਦਰ ਵੀ ਬਣਦੀ ਹੈ।
ਉੱਧਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਵਲੋਂ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਰ ਕੀਰਤਨ ਸਜਾਇਆ ਜਾਵੇਗਾ। ਜਿਸ ਤੋਂ ਬਾਅਦ 3 ਸਤੰਬਰ ਨੂੰ ਵਿਆਹ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਸਮਾਗਮ ਕਰਵਾਇਆ ਜਾਵੇਗਾ। ਜਿਸ ‘ਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਹਾਜਰੀ ਭਰਣਗੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।
WATCH LIVE TV