ਬਲਵਿੰਦਰ ਸਿੰਘ ਬੈਂਸ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਫੇਸਬੁੱਕ ਪੇਜ ’ਤੇ ਧਮਕੀ ਭਰੀ ਪੋਸਟ ਪਾਈ ਗਈ ਹੈ। ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਉਹ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ।
Trending Photos
ਚੰਡੀਗੜ: ਬਲਾਤਕਾਰ ਦੇ ਕੇਸ ਸਮੇਤ ਹੋਰ ਮਾਮਲਿਆਂ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜਾਨ ਖ਼ਤਰੇ ਵਿਚ ਹੈ। ਇਹ ਦੋਸ਼ ਸਾਬਕਾ ਵਿਧਾਇਕ ਤੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਨੇ ਲਾਏ ਹਨ। ਬਲਵਿੰਦਰ ਬੈਂਸ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਕੁਝ ਹੁੰਦਾ ਹੈ ਤਾਂ ਇਸ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਬੈਂਸ ਦੇ ਫੇਸਬੁੱਕ ਪੇਜ 'ਤੇ ਪਾਈ ਧਮਕੀ ਭਰੀ ਪੋਸਟ
ਬਲਵਿੰਦਰ ਸਿੰਘ ਬੈਂਸ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਫੇਸਬੁੱਕ ਪੇਜ ’ਤੇ ਧਮਕੀ ਭਰੀ ਪੋਸਟ ਪਾਈ ਗਈ ਹੈ। ਜਿਸ ਵਿਚ ਜਸਪਾਲ ਸਿੰਘ ਨਾਮਕ ਵਿਅਕਤੀ ਨੇ ਕਿਹਾ ਕਿ ਉਹ ਪਹਿਲਾਂ ਉਸਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਹੁਣ ਉਨ੍ਹਾਂ ਦੇ ਚੁੰਗਲ ਵਿਚ ਆ ਗਿਆ ਹੈ।
ਮੁੱਖ ਮੰਤਰੀ ਤੋਂ ਮਿਲਣ ਦਾ ਮੰਗਿਆ ਸਮਾਂ
ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਉਹ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ। ਉਹ ਦੋਵੇਂ ਭਰਾ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਲਈ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਬੈਂਸ ਖਿਲਾਫ ਕਈ ਮਾਮਲੇ ਦਰਜ ਹਨ।
WATCH LIVE TV