ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗਿਲਜੀਆਂ ਖਿਲਾਫ ਦਰਜ ਐੱਫ. ਆਈ. ਆਰ. ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ 'ਚ ਸੁਣਵਾਈ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਨੇ ਸੰਗਤ ਸਿੰਘ ਗਿਲਜੀਆਂ ਖਿਲਾਫ 6 ਜੂਨ ਨੂੰ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ ਕੀਤੀ ਸੀ।
Trending Photos
ਚੰਡੀਗੜ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ 'ਤੇ ਲਗਾਈ ਰੋਕ ਜਾਰੀ ਰੱਖੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਵੀ ਦਿੱਤੇ ਹਨ।
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗਿਲਜੀਆਂ ਖਿਲਾਫ ਦਰਜ ਐੱਫ. ਆਈ. ਆਰ. ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ 'ਚ ਸੁਣਵਾਈ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਨੇ ਸੰਗਤ ਸਿੰਘ ਗਿਲਜੀਆਂ ਖਿਲਾਫ 6 ਜੂਨ ਨੂੰ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ ਕੀਤੀ ਸੀ।
ਸੰਗਤ ਸਿੰਘ ਗਿਲਜੀਆਂ ਨੇ ਇਸ ਐਫ. ਆਈ. ਆਰ. ਨੂੰ ਰੱਦ ਕਰਨ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ 29 ਜੂਨ ਨੂੰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ ਸੀ ਕਿ ਫਿਲਹਾਲ ਛੁੱਟੀ ਹੋਣ ਕਾਰਨ ਸਿਰਫ ਜ਼ਰੂਰੀ ਮਾਮਲਿਆਂ ਦੀ ਸੁਣਵਾਈ ਹੋ ਰਹੀ ਹੈ।
ਜੰਗਲਾਤ ਵਿਭਾਗ 'ਚ ਭ੍ਰਿਸ਼ਟਾਚਾਰ ਮਾਮਲੇ ਤਹਿਤ ਗਿਲਜੀਆਂ 'ਤੇ ਚੱਲ ਰਹੀ ਕਾਰਵਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਮਹਿਕਮੇ ਵਿਚ ਰੁੱਖਾਂ ਦੀ ਕਟਾਈ ਵਿਚ ਹੇਰਾ ਫੇਰੀ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ ਸੀ। ਇਸੇ ਦੋਸ਼ ਤਹਿਤ ਸੰਗਤ ਸਿੰਘ ਗਿਲਜੀਆਂ ਦਾ ਭਤੀਜਾ ਦਲਜੀਤ ਸਿੰਘ ਗਿਲਜੀਆਂ ਪੁਲਿਸ ਹਿਰਾਸਤ ਵਿਚ ਹੈ। ਪੰਜਾਬ ਪੁਲਿਸ ਵੱਲੋਂ ਗਿਲਜੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।ਪਰ ਅੰਡਰਗਰਾਊਂਡ ਹੁੰਦਿਆਂ ਗਿਲਜੀਆਂ ਵੱਲੋਂ ਅਦਾਲਤ ਦਾ ਰੁਖ ਕੀਤਾ ਗਿਆ।ਜਿਸਦੇ ਚੱਲਦੇ ਹੁਣ ਫਿਲਹਾਲ ਗਿਲਜੀਆਂ ਦੀ ਗ੍ਰਿਫ਼ਤਾਰੀ 'ਤੇ ਰੋਕ ਲੱਗੀ ਹੈ।ਜਿਸ ਤਹਿਤ ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ਤੇ ਰੋਕ ਜਾਰੀ ਰੱਖੀ ਗਈ ਹੈ।