ਕਿਸਾਨ ਯੂਨੀਅਨ ਦੇ ਆਗੂਆਂ ਨੇ ਵੀ ਫ਼ੈਸਲਾ ਲਿਆ ਕਿ 14 ਜੁਲਾਈ ਤੋਂ ਸਾਰੇ ਹੀ ਕਿਸਾਨ ਜਥੇਬੰਦੀਆਂ ਜ਼ਿਲ੍ਹਾ ਪੱਧਰੀ ਬੈਠਕਾਂ ਕਰਨ ਉਨ੍ਹਾਂ ਕਿਹਾ ਸਿਰਫ ਐੱਮ. ਐੱਸ. ਪੀ. ਹੀ ਨਹੀਂ ਸਗੋਂ ਲਖੀਮਪੁਰ ਵਿਚ ਹਾਲੇ ਤਕ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਿਆ।
Trending Photos
ਭਰਤ ਸ਼ਰਮਾ/ਲੁਧਿਆਣਾ: ਲੁਧਿਆਣਾ ਦੇ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ 28 ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਬੈਠਕ ਹੋਈ ਬੈਠਕ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਐਲਾਨ ਕੀਤਾ ਗਿਆ ਕਿ 31 ਜੁਲਾਈ ਨੂੰ ਦੇਸ਼ ਭਰ ਦੇ ਵਿੱਚ ਰੇਲਵੇ ਟਰੈਕ ਜਾਮ ਕਰਨਗੇ। ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲਵੇ ਟਰੈਕ 'ਤੇ ਕਿਸਾਨ ਬੈਠਣਗੇ ਅਤੇ ਟ੍ਰੇਨਾਂ ਮੁਕੰਮਲ ਤੌਰ 'ਤੇ ਨਹੀਂ ਚੱਲਣ ਦੇਣਗੇ। ਉਨ੍ਹਾਂ ਨੇ ਪਹਿਲਾਂ ਹੀ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਵਾਲੇ ਦਿਨ ਕਿਸਾਨਾਂ ਨੂੰ ਸਮਰਥਨ ਦੇਣ।
ਉੱਥੇ ਹੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਵੀ ਫ਼ੈਸਲਾ ਲਿਆ ਕਿ 14 ਜੁਲਾਈ ਤੋਂ ਸਾਰੇ ਹੀ ਕਿਸਾਨ ਜਥੇਬੰਦੀਆਂ ਜ਼ਿਲ੍ਹਾ ਪੱਧਰੀ ਬੈਠਕਾਂ ਕਰਨ ਉਨ੍ਹਾਂ ਕਿਹਾ ਸਿਰਫ ਐੱਮ. ਐੱਸ. ਪੀ. ਹੀ ਨਹੀਂ ਸਗੋਂ ਲਖੀਮਪੁਰ ਵਿਚ ਹਾਲੇ ਤਕ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਿਆ। ਇਸ ਤੋਂ ਇਲਾਵਾ ਗੰਨੇ ਕਿਸਾਨਾਂ ਦਾ ਬਕਾਇਆ ਵੀ ਖੜ੍ਹਾ ਹੈ ਜੋ ਕਿਸਾਨਾਂ ਨੂੰ ਹਾਲੇ ਤੱਕ ਅਦਾਇਗੀ ਨਹੀਂ ਹੋਈ ਅਤੇ ਹੋਰ ਵੀ ਕਈ ਅਜਿਹੇ ਮੁੱਦੇ ਨੇ ਜਿਸ ਨੂੰ ਲੈ ਕੇ ਉਹ ਸੰਘਰਸ਼ ਦੀ ਤਿਆਰੀ ਕਰ ਚੁੱਕੇ ਹਨ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ 31 ਜੁਲਾਈ ਨੂੰ ਹੋ ਟਰੇਨਾਂ ਦਾ ਚੱਕਾ ਜਾਮ ਕਰਨਗੇ। ਪਹਿਲਾਂ ਹੀ ਲੋਕ ਆਪਣੀ ਤਿਆਰੀ ਕਰਕੇ ਰੱਖਣ ਉਸ ਦਿਨ ਟਰੇਨ ਰਾਹੀਂ ਸਫਰ ਕਰਨ ਦਾ ਪ੍ਰੋਗਰਾਮ ਨਾ ਉਲੀਕਣ ਉਨ੍ਹਾਂ ਕਿਹਾ ਐੱਮ. ਐੱਸ. ਪੀ. ਨੂੰ ਲੈ ਕੇ ਵੀ ਉਹ ਹੁਣ ਕੇਂਦਰ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਣ ਜਾ ਰਹੇ ਨੇ ਅਤੇ ਹੋਰ ਵੀ ਕਈ ਅਜਿਹੇ ਮੁੱਦੇ ਨੇ ਜਿਸਨੂੰ ਲੈ ਕੇ ਕਿਸਾਨ ਸੰਘਰਸ਼ ਕਰਨ ਜਾ ਰਹੇ ਹਨ। ਉਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਬੂਟਾ ਸਿੰਘ ਨੇ ਕਿਹਾ ਲਖੀਮਪੁਰ ਦੇ ਵਿਚ ਚਾਰ ਕਿਸਾਨਾਂ ਦਾ ਕਤਲ ਕਰ ਦਿੱਤਾ ਗਿਆ ਅਤੇ ਇੱਕ ਪੱਤਰਕਾਰ ਦੀ ਵੀ ਮੌਤ ਹੋਈ ਪਰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਕੱਠੇ ਹੋ ਕੇ ਲਖੀਮਪੁਰ ਜਾਵਾਂਗੇ ਅਤੇ ਇਨਸਾਫ ਦੀ ਮੰਗ ਕਰਾਂਗੇ ਉਨ੍ਹਾਂ ਨੇ ਕਿਹਾ ਕਿ ਜੋ ਜਥੇਬੰਦੀਆਂ ਅੱਜ ਸ਼ਾਮਲ ਨਹੀਂ ਹੋਈਆਂ ਉਹ ਵੀ ਆਪਣੇ ਆਪ ਆ ਜਾਣਗੀਆਂ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਿਹਾ ਕਿ ਗੰਨੇ ਦਾ ਬਕਾਇਆ ਵੀ ਸਰਕਾਰ ਨੇ ਹਾਲੇ ਤੱਕ ਨਹੀਂ ਦਿੱਤਾ ਉੱਥੇ ਹੀ ਮੱਤੇਵਾੜਾ ਦੇ ਜੰਗਲਾਂ ਦੇ ਵਿੱਚ ਟੈਕਸਟਾਈਲ ਪਾਰਕ ਨੂੰ ਰੱਦ ਕਰਨ ਦੇ ਮਾਮਲੇ ਤੇ ਵੀ ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੀ ਸਮੇਂ 'ਤੇ ਸਹੀ ਫੈਸਲਾ ਲਿਆ ਹੈ ਨਹੀਂ ਤਾਂ ਪੰਜਾਬ ਦੇ ਪਾਣੀਆਂ ਲਈ ਵਾਤਾਵਰਨ ਲਈ ਵੀ ਕਿਸਾਨ ਸੰਘਰਸ਼ ਕਰਨ ਦੀ ਤਿਆਰੀ ਕਰ ਰਹੇ ਸਨ।