Punjab News: ਫਾਇਰਮੈਨ ਵਿਭਾਗ 'ਚ ਭਰਤੀ ਲਈ ਨਿਯਮਾਂ 'ਚ ਹੋਵੇਗਾ ਬਦਲਾਅ- ਸੀਐੱਮ ਮਾਨ
Advertisement
Article Detail0/zeephh/zeephh2097366

Punjab News: ਫਾਇਰਮੈਨ ਵਿਭਾਗ 'ਚ ਭਰਤੀ ਲਈ ਨਿਯਮਾਂ 'ਚ ਹੋਵੇਗਾ ਬਦਲਾਅ- ਸੀਐੱਮ ਮਾਨ

Sarkar Aapke Dwar : ਮੁੱਖ ਮੰਤਰੀ ਭਗਵੰਤ ਮਾਨ ਡੇਰਾਬਸੀ ਦੇ ਪਿੰਡ ਭਾਂਖਰਪੁਰ ਵਿੱਚ ਲੱਗੇ ਕੈਂਪ ਦਾ ਦੌਰਾ ਕਰਨ ਪੁੱਜੇ। ਇਸ ਕੈਂਪ ਵਿੱਚ 45 ਸੁਵਿਧਾਵਾਂ, ਜਿਨ੍ਹਾਂ ਲਈ ਲੋਕਾਂ ਨੂੰ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ, ਉਹ ਮੁਹੱਈਆ ਕਰਵਾਈਆਂ ਜਾਣਗੀਆਂ। 

Punjab News: ਫਾਇਰਮੈਨ ਵਿਭਾਗ 'ਚ ਭਰਤੀ ਲਈ ਨਿਯਮਾਂ 'ਚ ਹੋਵੇਗਾ ਬਦਲਾਅ- ਸੀਐੱਮ ਮਾਨ

Punjab News: ਪੰਜਾਬ ਸਰਕਾਰ ਵੱਲੋਂ ਅੱਜ ਤੋਂ 23 ਜ਼ਿਲ੍ਹਿਆਂ ਵਿੱਚ ‘ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਕੀਤੀ ਸ਼ੁਰੂਆਤ ਹੋ ਗਈ ਹੈ। ਮੰਤਰੀਆਂ ਅਤੇ ਵਿਧਾਇਕਾਂ ਨੇ ਜ਼ਿਲ੍ਹਿਆਂ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਆਪਣਾ ਚਾਰਜ ਸੰਭਾਲ ਲਿਆ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸ ਕੈਂਪ ਵਿੱਚ 45 ਸੁਵਿਧਾਵਾਂ, ਜਿਨ੍ਹਾਂ ਲਈ ਲੋਕਾਂ ਨੂੰ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ, ਉਹ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਡੇਰਾਬਸੀ ਦੇ ਪਿੰਡ ਭਾਂਖਰਪੁਰ ਵਿੱਚ ਲੱਗੇ ਕੈਂਪ ਦਾ ਦੌਰਾ ਕਰਨ ਪੁੱਜੇ ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਦਿਨ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਸੀ ਤਾਂ ਅਸੀਂ ਜਿੱਤ ਵਾਲੇ ਦਿਨ ਐਲਾਨ ਕੀਤਾ ਸੀ, ਕਿ ਪੰਜਾਬ ਵਿੱਚ ਸਰਕਾਰ ਪਿੰਡ ਤੋਂ ਸ਼ਹਿਰਾਂ ਤੱਕ ਚੱਲੇਗੀ, ਅੱਜ ਇਸ ਦੀ ਸ਼ੁਰੂਆਤ ਹੋ ਗਈ ਹੈ, ਪੂਰੇ ਪੰਜਾਬ ਵਿੱਚ ਇਸੇ ਤਰ੍ਹਾਂ ਚੱਲਗੇ, ਹੁਣ ਸਾਰੇ ਅਧਿਕਾਰੀ ਪਿੰਡਾਂ ਵਿੱਚ ਆਕੇ ਤੁਹਾਡੇ ਕੰਮ ਕਰਨਗੇ ਅਤੇ ਸਾਰੇ ਕੰਮਾਂ ਦੇ ਜ਼ਿੰਮੇਵਾਰ ਹੋਣਗੇ।

ਮੁੱਖ ਮੰਤਰੀ ਨਾਲ ਇਸ ਮੌਕੇ ਮਹਿਲਾ ਫਾਇਰਮੈਨ ਨੇ ਵੀ ਮੁਲਾਕਾਤ ਕੀਤੀ, ਉਨ੍ਹਾਂ ਨੇ ਆਪਣੀ ਸਮੱਸਿਆ ਦੱਸਦੇ ਹੋਏ ਕਿਹਾ ਕਿ ਪੁਲਿਸ ਅਤੇ ਹੋਰ ਵਿਭਾਗਾਂ ਵਿੱਚ ਸਰੀਰਕ ਟੈਸਟ ਦੌਰਾਨ ਔਰਤਾਂ ਨੂੰ ਛੋਟ ਦਿੱਤੀ ਜਾਂਦੀ ਹੈ। ਪਰ ਫਾਇਰਵਿਭਾਗ ਵਿੱਚ ਮਹਿਲਾਵਾਂ ਨੂੰ ਵੀ ਮਰਦਾਂ ਵਾਂਗ 60 ਕਿਲੋ ਭਾਰ ਚੁੱਕਣ ਲਈ ਕਿਹਾ ਜਾਂਦਾ ਹੈ। ਸੀਐੱਮ ਨੇ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ 1400 ਅਸਾਮੀਆਂ ਹੁਣੇ ਰੱਖੀਆਂ ਗਈਆਂ ਹਨ। ਜਿਨ੍ਹਾਂ ਵਿੱਚ ਜਲਦੀ ਹੀ ਨਿਯਮਾਂ ਵਿੱਚ ਬਦਲਾਅ ਕੀਤਾ ਜਾਵੇਗਾ ਅਤੇ ਮਹਿਲਾਵਾਂ ਦਾ ਮੁੜ ਟੈਸਟ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਤੌਰ ਉਤੇ ਅੱਜ ਕੇਂਦਰ ਦੀ ਸੱਤਾ ਵਿੱਚ ਕਾਬਜ਼ ਵਿਅਕਤੀਆਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ 90 ਫੀਸਦੀ ਯੋਗਦਾਨ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਦੇਸ਼ ਭਗਤੀ ਦਿਖਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਇਨ੍ਹਾਂ ਨੂੰ ਕੋਈ ਹੱਕ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰ ਨਾਲ ਸਬੰਧਤ ਹੋਣ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਵੈਰ ਪਾਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਤੋਂ ਮੰਨਣਾ ਸੀ ਕਿ ਉਨ੍ਹਾਂ ਕੋਲ ਪੰਜਾਬ ਵਿੱਚ ਸ਼ਾਸਨ ਕਰਨ ਦਾ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਵਧੀਆ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਫਸਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਜਮਹੂਰੀਅਤ ਦਾ ਕਤਲ ਕੀਤਾ ਪਰ ਹੁਣ ਸੁਪਰੀਮ ਕੋਰਟ ਦੀ ਟਿੱਪਣੀ ਨਾਲ ਜਮਹੂਰੀਅਤ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਰੀਆਂ ਧੱਕੇਸ਼ਾਹੀਆਂ ਦਾ ‘ਆਪ’ ਵੱਲੋਂ ਢੁਕਵਾਂ ਜਵਾਬ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਮਹੂਰੀ ਪ੍ਰਕਿਰਿਆ ਦਾ ਘਾਣ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਟਿੱਪਣੀ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਹੈ।

Trending news