ਮਹਿਲਾ ਸਰਪੰਚ ਦੇ ਕੰਮ-ਕਾਜ ‘ਚ ਦਖਲ ਅੰਦਾਜ਼ੀ ਨਹੀਂ ਚੱਲੇਗੀ, ਮਾਨ ਸਰਕਾਰ ਦਾ ਫੈਸਲਾ
Advertisement
Article Detail0/zeephh/zeephh1328730

ਮਹਿਲਾ ਸਰਪੰਚ ਦੇ ਕੰਮ-ਕਾਜ ‘ਚ ਦਖਲ ਅੰਦਾਜ਼ੀ ਨਹੀਂ ਚੱਲੇਗੀ, ਮਾਨ ਸਰਕਾਰ ਦਾ ਫੈਸਲਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕਈ ਮਹਿਲਾ ਸਰਪੰਚਾਂ ਦੇ ਪਤੀ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਤਰਫੋਂ ਸਰਕਾਰੀ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਹਨ। ਸਰਕਾਰ ਨੇ ਕਿਹਾ ਹੈ ਕਿ ਪੰਚ ਜਾਂ ਸਰਪੰਚ ਚੁਣੀ ਗਈ ਔਰਤ ਨੂੰ ਪੰਚਾਇਤਾਂ ਦੇ ਕੰਮਾਂ ਵਿਚ ਅੱਗੇ ਵਧ ਕੇ ਫੈਸਲੇ ਲੈਣੇ ਪੈਣਗੇ। ਅਜਿਹਾ ਨਾ ਕਰਨ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਮਹਿਲਾ ਸਰਪੰਚ ਦੇ ਕੰਮ-ਕਾਜ ‘ਚ ਦਖਲ ਅੰਦਾਜ਼ੀ ਨਹੀਂ ਚੱਲੇਗੀ, ਮਾਨ ਸਰਕਾਰ ਦਾ ਫੈਸਲਾ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸਰਪੰਚਾਂ ਦੀਆਂ ਮੀਟਿੰਗਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਹੁਣ ਮਹਿਲਾ ਸਰਪੰਚਾਂ ਦੇ ਪਤੀ ਤੇ ਭਰਾ ਕੋਈ ਵੀ ਰਿਸ਼ਤੇਦਾਰ ਅਧਿਕਾਰਕ ਤੌਰ 'ਤੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਮੀਟਿੰਗਾਂ ਨਹੀਂ ਕਰ ਸਕਣਗੇ। ਸਰਕਾਰ ਨੇ ਮਹਿਲਾ ਸਰਪੰਚਾਂ ਦੇ ਕੰਮ ਨੂੰ ਉਨ੍ਹਾਂ ਦੇ ਪਤੀਆਂ ਤੇ ਹੋਰਾਂ ਦੁਆਰਾ ਸੰਭਾਲਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਰਪੰਚ ਖੁਦ ਬੈਠਕਾਂ ਵਿੱਚ ਹਿੱਸਾ ਲੈਣ। ਸਰਕਾਰ ਵੱਲੋਂ ਪੰਚਾਇਤੀ ਰਾਜ ’ਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੱਤਾ ਹੋਇਆ ਹੈ।

ਨਾ ਮੰਨੀ ਗੱਲ ਤਾਂ ਹੋਵੇਗੀ ਕਾਰਵਾਈ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਮੀਟਿੰਗਾਂ ’ਚ ਜ਼ਿਆਦਾਤਰ ਮਹਿਲਾ ਸਰਪੰਚ ਹਾਜ਼ਰ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਈ ਪੰਚਾਇਤਾਂ ਅਜਿਹੀਆਂ ਹਨ, ਜਿੱਥੇ ਮਹਿਲਾ ਸਰਪੰਚ ਹਨ, ਪਰ ਮੀਟਿੰਗਾਂ ਵਿੱਚ ਨਾ ਤਾਂ ਉਹ ਆਪਣੀ ਰਾਏ ਰੱਖਦੀਆਂ ਹਨ ਅਤੇ ਨਾ ਹੀ ਖੁਦ ਫੈਸਲੇ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਸਰਪੰਚ ਤੋਂ ਬਿਨ੍ਹਾਂ ਕਿਸੇ ਹੋਰ ਰਿਸ਼ਤੇਦਾਰ ਦੀ ਮੌਜੂਦਗੀ ਗ਼ੈਰ ਕਾਨੂੰਨੀ ਹੋਵੇਗੀ ਤੇ ਜੇਕਰ ਅਜਿਹਾ ਹੋਇਆ ਤਾਂ ਸੰਬੰਧਿਤ ਸਰਪੰਚ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

WATCH LIVE TV

Trending news