Punjabi News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ।
Trending Photos
Punjabi News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ, ਮੁਸ਼ਕਲ ਰਹਿਤ, ਭ੍ਰਿਸ਼ਟਾਚਾਰ ਮੁਕਤ ਅਤੇ ਸੁਵਿਧਾਜਨਕ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਬਰਕਰਾਰ ਰੱਖਦੇ ਹੋਏ ਰੀਅਲ ਅਸਟੇਟ ਨਾਲ ਸਬੰਧਤ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦੀ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਤਿਆਰ ਹੈ, ਜਿਸ ਤਹਿਤ ਇਸ ਨੇ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਅਤੇ ਮੌਕੇ 'ਤੇ ਹੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਹੁਣ ਤੱਕ ਲਗਾਏ ਗਏ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਸੌਂਪੇ ਜਾ ਚੁੱਕੇ ਹਨ। ਹੁਣ ਤੀਜਾ ਕੈਂਪ ਲਗਾ ਕੇ ਹੋਰ ਸਰਟੀਫਿਕੇਟ ਦਿੱਤੇ ਜਾਣਗੇ, ਜਿਸ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Amritpal Singh News: ਹਾਈ ਕੋਰਟ ਨੇ ਐਮਪੀ ਅੰਮ੍ਰਿਤਪਾਲ ਸਿੰਘ ਖਿਲਾਫ਼ ਦਰਜ ਮਾਮਲਿਆਂ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ
ਮੁੰਡੀਆਂ ਨੇ ਦੱਸਿਆ ਕਿ ਕੈਂਪ ਵਿੱਚ ਵੱਖ-ਵੱਖ ਵਿਕਾਸ ਅਥਾਰਟੀਆਂ ਨਾਲ ਸਬੰਧਤ ਕਲੋਨੀਆਂ ਦੇ ਸਰਟੀਫਿਕੇਟ ਜਿਵੇਂ ਲਾਇਸੈਂਸ, ਮੁਕੰਮਲ ਹੋਣ ਦਾ ਸਰਟੀਫਿਕੇਟ, ਅੰਸ਼ਿਕ ਮੁਕੰਮਲਤਾ ਸਰਟੀਫਿਕੇਟ, ਇਰਾਦਾ ਪੱਤਰ, ਜ਼ੋਨਿੰਗ ਪਲਾਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਜਾਂਦੇ ਹਨ।
ਇਹ ਵੀ ਪੜ੍ਹੋ : ਪੰਚਕੂਲਾ 'ਚ ਅੰਤਰਰਾਜੀ ਮੀਟਿੰਗ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ 'ਤੇ ਸਖ਼ਤ ਨਜ਼ਰ