ਫਾਜ਼ਿਲਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਸਤਲੁਜ ਦਰਿਆ ਦਾ ਪਾਣੀ ਕਹਿਰ ਢਾਹ ਰਿਹਾ ਹੈ। ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਸੇਵਾ ਕਰ ਰਹੇ ਨੌਜਵਾਨ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਏ ਹਨ। ਲੋਕਾਂ ਨੇ ਜੱਦੋ-ਜਹਿਦ ਕਰਦੇ ਹੋਏ ਰੁੜੇ ਤਿੰਨ ਨੌਜਵਾਨਾਂ ਵਿਚੋਂ ਦੋ ਨੂੰ ਬਚਾਅ ਲਿ
Trending Photos
Fazilka News: ਫਾਜ਼ਿਲਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਸਤਲੁਜ ਦਰਿਆ ਦਾ ਪਾਣੀ ਕਹਿਰ ਢਾਹ ਰਿਹਾ ਹੈ। ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਸੇਵਾ ਕਰ ਰਹੇ ਨੌਜਵਾਨ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਏ ਹਨ।
ਲੋਕਾਂ ਨੇ ਜੱਦੋ-ਜਹਿਦ ਕਰਦੇ ਹੋਏ ਰੁੜੇ ਤਿੰਨ ਨੌਜਵਾਨਾਂ ਵਿਚੋਂ ਦੋ ਨੂੰ ਬਚਾਅ ਲਿਆ ਗਿਆ ਹੈ ਜਦਕਿ ਇੱਕ ਦੀ ਮੌਤ ਹੋ ਗਈ ਹੈ। ਦੇਹ ਬਰਾਮਦ ਹੋਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਫਾਜ਼ਿਲਕਾ ਦੀ ਸਰਹੱਦੀ ਪਿੰਡ ਢਾਣੀ ਸਦਾ ਸਿੰਘ ਵਿੱਚ 11 ਸਾਲਾਂ ਬੱਚੇ ਦੀ ਮੌਤ ਹੋ ਗਈ ਸੀ। ਮ੍ਰਿਤਕ ਬੱਚੇ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਸੀ ਕਿ ਹੜ੍ਹ ਨੇ ਉਨ੍ਹਾਂ ਦੇ ਘਰ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਹੈ। ਉਨ੍ਹਾਂ ਦੀਆਂ ਫਸਲਾਂ ਵੀ ਬਰਬਾਦ ਹੋ ਗਈਆਂ ਹਨ ਤੇ ਉਨ੍ਹਾਂ ਦੇ ਮਕਾਨਾਂ ਨੂੰ ਵੀ ਖ਼ਤਰਾ ਬਣਿਆ ਹੋਇਆ ਹੈ। ਇਸ ਵਜ੍ਹਾ ਕਰਕੇ ਉਨ੍ਹਾਂ ਦੇ ਬੱਚਿਆਂ ਸਮੇਤ ਪਰਿਵਾਰ ਦੇ ਸਾਰੇ ਮੈਂਬਰ ਚਿੰਤਾ ਵਿੱਚ ਜੀ ਰਹੇ ਹਨ। ਇਸ ਚਿੰਤਾ ਦੇ ਚੱਲਦੇ ਉਨ੍ਹਾਂ ਦੇ ਭਤੀਜੇ ਬੂਟਾ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਤੇ ਉਹ ਡਿੱਗ ਪਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਸੰਭਾਲਿਆ ਪਰ ਉਸ ਨੇ ਉਥੇ ਹੀ ਦਮ ਤੋੜ ਦਿੱਤਾ ਸੀ।
ਇਹ ਵੀ ਪੜ੍ਹੋ : Farmers Protest Today Live Updates: ਕਿਸਾਨਾਂ ਨੇ ਲੌਂਗੋਵਾਲ 'ਚ ਲਗਾਇਆ ਪੱਕਾ ਧਰਨਾ, ਚੰਡੀਗੜ੍ਹ ਵੱਲ ਕੂਚ ਕਰਨ ਦਾ ਵੀ ਦਿੱਤਾ ਹੋਇਆ ਹੈ ਧਰਨਾ
ਦੂਜੇ ਪਾਸੇ ਫਿਰੋਜ਼ਪੁਰ ਵਿੱਚ ਸਤਲੁਜ 'ਚ ਪਾਣੀ ਦਾ ਪੱਧਰ ਹਾਲਾਂਕਿ ਘਟਣਾ ਸ਼ੁਰੂ ਹੋ ਗਿਆ ਹੈ ਪਰ ਫਿਰ ਵੀ ਖੇਤਾਂ 'ਚ ਪਾਣੀ ਖੜ੍ਹਾ ਹੈ। ਇਸ ਕਾਰਨ ਕਿਸਾਨ ਭਾਰੀ ਪਰੇਸ਼ਾਨੀ ਦੇ ਆਲਮ ਵਿੱਚ ਹਨ। ਸੋਮਵਾਰ ਨੂੰ ਹਰੀਕੇ ਹੈੱਡ ਵਰਕਸ 'ਤੇ ਡਾਊਨ ਸਟ੍ਰੀਮ 'ਤੇ ਪਾਣੀ 161671 ਕਿਊਸਿਕ ਤੇ ਹੁਸੈਨੀਵਾਲਾ ਵਿੱਟ ਡਾਊਨ ਸਟ੍ਰੀਮ 161190 ਕਿਊਸਿਕ ਫੁੱਟ ਸੀ।
ਪਿੰਡਾਂ ਦੀਆਂ ਸੜਕਾਂ ਤੋਂ ਵੀ ਪਾਣੀ ਨਿਕਲ ਗਿਆ ਹੈ, ਜਿਸ ਕਾਰਨ ਸੜਕਾਂ 'ਤੇ ਆਵਾਜਾਈ ਸੁਚਾਰੂ ਹੋ ਗਈ ਹੈ। ਗੱਟੀ ਪੱਟੀ ਕਈ ਪਿੰਡ ਅਜੇ ਵੀ ਪਾਣੀ ਦੀ ਮਾਰ ਝੱਲ ਰਹੇ ਹਨ, ਜਦਕਿ ਉਕਤ ਪਿੰਡ ਟੱਲੀ ਪਿੰਡ ਰੁਕਨੇ ਵਾਲਾ, ਗਜਨੀਵਾਲਾ, ਨਿਹਾਲਾ ਲਵੇਰਾ 'ਚ ਅਜੇ ਵੀ ਪਾਣੀ ਜਮ੍ਹਾ ਹੈ। ਪੀੜਤ ਲੋਕਾਂ ਦੀ ਸਹਾਇਤਾ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਰਹੀਆਂ ਹਨ।
ਇਹ ਵੀ ਪੜ੍ਹੋ : Abohar News: ਇਨਸਾਨੀਅਤ ਸ਼ਰਮਸਾਰ! ਸ਼ਮਸ਼ਾਨ ਘਾਟ ਦੇ ਨੇੜੇ ਡਿਸਪੋਜਲ 'ਚੋਂ ਇੱਕ ਭਰੂਣ ਬਰਾਮਦ