Trending Photos
Barnala News: ਬਰਨਾਲਾ-ਮਾਨਸਾ ਹਾਈਵੇਅ ਰੋਡ ’ਤੇ ਇੱਕ ਨਿੱਜੀ ਫੈਕਟਰੀ ਦੀ ਪਾਰਕਿੰਗ ਵਿੱਚ ਖੜ੍ਹੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਟਰੱਕ ਵਿੱਚ ਬੈਠੇ ਦੋ ਸਖ਼ਸ਼ ਝੁਲਸ ਕੇ ਮਰ ਗਏ। ਦੋਵੇਂ ਮ੍ਰਿਤਕ ਵਿਅਕਤੀ ਤਾਮਿਲਨਾਡੂ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ ਕਿਉਂਕਿ ਗੱਡੀ ਤਾਮਿਲਨਾਡੂ ਦੀ ਸੀ। ਪਾਰਕਿੰਗ ਵਿੱਚ ਖੜ੍ਹੇ ਹੋ ਟਰੱਕ ਡਰਾਈਵਰ ਚਸ਼ਮਦੀਦਾਂ ਨੇ ਦੱਸਿਆ ਕਿ ਟਰੱਕ ਰਾਤ ਸਮੇਂ ਪਾਰਕਿੰਗ ਵਿੱਚ ਹੀ ਰੁਕਿਆ ਹੋਇਆ ਸੀ ਅਤੇ ਸ਼ਾਇਦ ਅੰਦਰ ਕੁਝ ਖਾਣਾ ਬਣਾ ਰਹੇ ਸਨ ਕਿ ਅਚਾਨਕ ਧਮਾਕਾ ਹੋ ਗਿਆ ਅਤੇ ਟਰੱਕ ਦੇ ਕੈਬਿਨ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਉਹ ਦੋਵੇਂ ਝੁਲਸ ਗਏ।
ਬੁਰੀ ਤਰ੍ਹਾਂ ਸੜ ਗਏ ਅਤੇ ਉਨ੍ਹਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਘਟਨਾ ਸਥਾਨ ਉਤੇ ਪੁੱਜ ਕੇ ਜਾਂਚ ਕਰ ਰਹੀ ਪੁਲਿਸ ਨੇ ਦੱਸਿਆ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਅੰਦਰ ਕੋਈ ਬਿਜਲੀ ਦੀ ਸਪਾਰਕਿੰਗ ਹੋਈ ਸੀ ਜਾਂ ਅੰਦਰ ਖਾਣਾ ਪਕਾਉਂਦੇ ਸਮੇਂ ਕੋਈ ਸਿਲੰਡਰ ਫਟ ਗਿਆ ਸੀ ਜਾਂ ਕੋਈ ਚੁੱਲ੍ਹਾ ਆਦਿ ਦੀ ਵਰਤੋਂ ਕਰ ਰਹੇ ਸਨ। ਟਰੱਕ ਵਿੱਚ ਸਵਾਰ ਦੋ ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ ਹੈ।
ਲਾਸ਼ਾਂ ਨੂੰ ਮੁਰਦਾਘਰ 'ਚ ਰਖਵਾ ਦਿੱਤਾ ਗਿਆ ਹੈ ਅਤੇ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਟਰੱਕ ਤਾਮਿਲਨਾਡੂ ਤੋਂ ਆਇਆ ਸੀ ਅਤੇ ਦੋਵੇਂ ਮ੍ਰਿਤਕ ਉਥੇ ਦੇ ਦੱਸੇ ਜਾ ਰਹੇ ਹਨ। ਸਾਰੀ ਘਟਨਾ ਦੀ ਜਾਂਚ ਕਰ ਰਹੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਦੇ ਆਧਾਰ 'ਤੇ ਪਤਾ ਲੱਗਾ ਕਿ ਬਰਨਾਲਾ ਮਾਨਸਾ ਰੋਡ 'ਤੇ ਟਰਾਈਡੈਂਟ ਫ਼ੈਕਟਰੀ ਦੇ ਕੋਲ ਪਾਰਕਿੰਗ 'ਚ ਇੱਕ ਟਰੱਕ ਨੂੰ ਅੱਗ ਲੱਗ ਗਈ ਸੀ, ਜਿਸ 'ਚ ਦੋ ਵਿਅਕਤੀਆਂ ਦੇ ਝੁਲਸਣ ਦੀ ਖ਼ਬਰ ਹੈ। ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।