Amritsar News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਖੁਫੀਆ ਜਾਣਕਾਰੀ ਅਧਾਰਿਤ ਕੀਤੀ ਗਈ ਕਾਰਵਾਈ ਦੌਰਾਨ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।
Trending Photos
Amritsar News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਖੁਫੀਆ ਜਾਣਕਾਰੀ ਅਧਾਰਿਤ ਕੀਤੀ ਗਈ ਕਾਰਵਾਈ ਦੌਰਾਨ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਸਰਵਣ ਭੋਲਾ ਤਸਕਰ ਦੇ ਦੋ ਕਾਰਕੁੰਨਾਂ ਬੱਗਾ ਸਿੰਘ ਰਿਹਾਇਸ਼ੀ ਸਿਰਸਾ ਅਤੇ ਪੁਸਕਰਨ ਸਿੰਘ ਉਰਫ਼ ਸਾਗਰ ਰਿਹਾਇਸ਼ੀ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਦੋਵੇਂ 9 ਜਨਵਰੀ, 2025 ਨੂੰ ਅੰਮ੍ਰਿਤਸਰ ਵਿੱਚ ਗੁਮਟਾਲਾ ਪੁਲਿਸ ਚੌਕੀ 'ਤੇ ਗ੍ਰਨੇਡ ਸੁੱਟਣ ਵਿੱਚ ਸ਼ਾਮਲ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ, ਹਰਿਆਣਾ ਦੇ ਸਿਰਸਾ ਤੋਂ ਗ੍ਰਿਫ਼ਤਾਰ ਕੀਤੇ ਗਏ ਸਰਵਣ ਭੋਲਾ ਦਾ ਰਿਸ਼ਤੇਦਾਰ ਹੈ।
ਸਰਵਣ ਭੋਲਾ, ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਜੋ ਇਸ ਸਮੇਂ 532 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਮੁਲਜ਼ਮਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਗੇ ਜਾਂਚ ਜਾਰੀ ਹੈ।
ਮੁਲਜ਼ਮਾਂ ਕੋਲੋਂ ਹੈਂਡ ਗ੍ਰਨੇਡ ਬਰਾਮਦ
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਕਈ ਸ਼ੱਕੀ ਦਸਤਾਵੇਜ਼ ਅਤੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ। ਹੁਣ ਮੋਬਾਈਲ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ, ਤਾਂ ਜੋ ਵਿਦੇਸ਼ਾਂ ਅਤੇ ਭਾਰਤ ਵਿੱਚ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਇਹ ਵੀ ਪੜ੍ਹੋ : Bandh Call News: ਮੋਗਾ ਵਿੱਚ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ; ਜਲੰਧਰ ਵਿੱਚ ਕਈ ਸਕੂਲਾਂ ਵਿੱਚ ਛੁੱਟੀ ਕੀਤੀ
ਵਿਦੇਸ਼ਾਂ 'ਚ ਚੱਲ ਰਿਹਾ ਅੱਤਵਾਦੀ-ਨਾਰਕੋ ਨੈੱਟਵਰਕ
ਇਨ੍ਹਾਂ ਹਮਲਿਆਂ ਪਿੱਛੇ ਅਮਰੀਕਾ ਆਧਾਰਿਤ ਨੈੱਟਵਰਕ ਚਲਾਉਣ ਵਾਲੇ ਹੈਪੀ ਪਾਸੀਆ ਦਾ ਹੱਥ ਹੈ। ਉਹ ਇੱਕ ਬਦਨਾਮ ਅੱਤਵਾਦੀ ਹੈ, ਜੋ ਵਿਦੇਸ਼ੀ ਧਰਤੀ ਤੋਂ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਜਦਕਿ ਸਰਵਣ ਭੋਲਾ ਇੱਕ ਵੱਡਾ ਨਸ਼ਾ ਤਸਕਰ ਹੈ। ਜਿਸ ਦਾ ਨੈੱਟਵਰਕ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੱਕ ਫੈਲਿਆ ਹੋਇਆ ਹੈ।
ਇਹ ਵੀ ਪੜ੍ਹੋ : Ram Rahim Singh Parole: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ; ਸਿਰਸਾ ਡੇਰੇ ਜਾਣ ਦੀ ਮਿਲੀ ਇਜਾਜ਼ਤ