Fatehgarh Sahib News: ਇਸ ਮੌਕੇ ਜਿਲਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਪਿੰਡ ਦੇ ਲੋਕਾਂ ਨੂੰ ਮਿਲਣ ਦੇ ਲਈ ਪਹੁੰਚੇ ਜਿੱਥੇ ਉਹਨਾਂ ਨੇ ਨਸ਼ੇ ਦੇ ਵੱਧ ਰਹੇ ਪ੍ਰਭਾਵ ਬਾਰੇ ਪੁਲਿਸ ਨੂੰ ਜਾਣੂ ਕਰਵਾਇਆ।
Trending Photos
Fatehgarh Sahib News (ਜਗਮੀਤ ਸਿੰਘ) : ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਾਵਲਾ ਦੇ ਵਿੱਚ ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ ਹੋਣ ਨਾਲ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਇਸ ਮੌਕੇ ਜਿਲਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਪਿੰਡ ਦੇ ਲੋਕਾਂ ਨੂੰ ਮਿਲਣ ਦੇ ਲਈ ਪਹੁੰਚੇ ਜਿੱਥੇ ਉਹਨਾਂ ਨੇ ਨਸ਼ੇ ਦੇ ਵੱਧ ਰਹੇ ਪ੍ਰਭਾਵ ਬਾਰੇ ਪੁਲਿਸ ਨੂੰ ਜਾਣੂ ਕਰਵਾਇਆ।
ਇਹ ਵੀ ਪੜ੍ਹੋ: Baltej Singh News: ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਤੀਜੇ ਬਲਤੇਜ ਸਿੰਘ ਨੂੰ ਨਿਊਜ਼ੀਲੈਂਡ 'ਚ ਸਜ਼ਾ
ਇਸ ਮੌਕੇ ਗੱਲਬਾਤ ਕਰਦੇ ਹੋਏ ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਉਹਨਾਂ ਦੇ ਪਿੰਡ ਵਿੱਚ ਬਹੁਤ ਨਸ਼ਾ ਵਿਕ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਵਿੱਚ ਹੁਣ ਤੱਕ ਚਾਰ ਤੋਂ ਪੰਜ ਮੌਤਾਂ ਨਸ਼ੇ ਦੇ ਕਾਰਨ ਹੋ ਚੁੱਕੀਆ ਹਨ। ਉੱਥੇ ਹੀ ਇੱਕ ਪਰਿਵਾਰ ਦੇ ਦੋ ਨੌਜਵਾਨ 15 ਦਿਨ ਦੇ ਵਿੱਚ ਵਿੱਚ ਨਸ਼ੇ ਦੀ ਓਵਰਡੋਜ ਨਾਲ ਮਰ ਗਏ ਹਨ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਤੇ ਲੱਠ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਕੋਈ ਹੱਲ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ: Amritsar News: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ