Moga News: ਮਾਲਕ ਬਲੌਰ ਸਿੰਘ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਗੁਰਦੁਆਰਾ ਸਾਹਿਬ ਗਿਆ ਹੋਇਆ ਸੀ ਪਿੱਛੋਂ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ਤੇ ਆਏ ਜਿਨ੍ਹਾਂ ਦੇ ਮੂੰਹ ਬੰਨੇਂ ਸੀ ਅਤੇ ਉਨ੍ਹਾਂ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾ ਦਿੱਤੀਆਂ।
Trending Photos
Moga News(ਨਵਦੀਪ ਸਿੰਘ): ਮੋਗਾ ਜ਼ਿਲ੍ਹਾ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਜਦੋਂ ਇੱਕ ਘਰ ਦੇ ਬਾਹਰ ਦੋ ਮੋਟਰਸਾਈਕਲ ਅਣਪਛਾਤੇ ਨੌਜਵਾਨਾਂ ਵੱਲੋਂ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਫਾਇਰੰਗ ਦੀ ਘਟਨਾ ਦਾ ਪਤਾ ਲੱਗਦਿਆ ਹੀ ਮੌਕੇ ਤੇ ਪੁਲਿਸ ਵੱਲੋਂ ਪਹੁੰਚ ਕੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਦੇ ਮਾਲਕ ਬਲੌਰ ਸਿੰਘ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਗੁਰਦੁਆਰਾ ਸਾਹਿਬ ਗਿਆ ਹੋਇਆ ਸੀ ਪਿੱਛੋਂ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ਤੇ ਆਏ ਜਿਨ੍ਹਾਂ ਦੇ ਮੂੰਹ ਬੰਨੇਂ ਸੀ ਅਤੇ ਉਨ੍ਹਾਂ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ ਉਨ੍ਹਾਂ ਦੇ ਮੋਟਰ ਸਾਈਕਲ ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ ਸਾਡੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਕੋਈ ਪੈਸੇ ਦਾ ਲੈਣ ਦੇਣ ਹੈ ਉਥੇ ਹੀ ਉਹਨਾਂ ਨੇ ਕਿਹਾ ਕਿ ਮੈਂ ਅਤੇ ਮੇਰਾ ਬੇਟਾ ਡੇਢ ਸਾਲ ਪਹਿਲਾਂ ਹੀ ਕਨੇਡਾ ਤੋਂ ਵਾਪਸ ਆਏ ਹਾਂ ਅਤੇ ਸਾਡਾ ਕਿਸੇ ਨਾਲ ਵੀ ਕੋਈ ਝਗੜਾ ਨਹੀਂ ਹੋਇਆ