Ravneet Bittu News: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਹਮਲਾਵਰ ਨਰਾਇਣ ਸਿੰਘ ਮੇਰੇ ਦਾਦਾ ਅਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਵੀ ਸ਼ਾਮਲ ਸੀ। ਉਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਬੁੜੈਲ ਜੇਲ੍ਹ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ।
Trending Photos
Ravneet Bittu News: ਸੁਖਬੀਰ ਸਿੰਘ ਬਾਦਲ 'ਤੇ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਨ ਮੌਕੇ ਜਾਨਲੇਵਾ ਹਮਲਾ ਹੋਇਆ ਹੈ। ਦਲ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਨਰਾਇਣ ਸਿੰਘ ਨੇ ਸਵੇਰੇ ਕਰੀਬ ਸਾਢੇ 9 ਵਜੇ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਿਸ ਦੀ ਚੌਕਸੀ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਕੋਈ ਨੁਕਸਾਨ ਨਹੀਂ ਹੋਇਆ। ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਜਾਨ ਬਚ ਗਈ ਕਿਉਂਕਿ ਉਹ ਪ੍ਰਮਾਤਮਾ ਦੇ ਘਰ (ਸ੍ਰੀ ਦਰਬਾਰ ਸਾਹਿਬ) ਵਿਖੇ ਸਨ। ਉਨ੍ਹਾਂ ਕਿਹਾ ਕਿ ਹਮਲਾਵਰ ਨਰਾਇਣ ਸਿੰਘ ਮੇਰੇ ਦਾਦਾ ਅਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਵੀ ਸ਼ਾਮਲ ਸੀ। ਉਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਬੁੜੈਲ ਜੇਲ੍ਹ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ। ਬਿੱਟੂ ਨੇ ਇਹ ਵੀ ਕਿਹਾ ਕਿ ਹਮਲਾਵਰ ਨਰਾਇਣ ਸਿੰਘ ਚੌਧਰੀ 2009 ਵਿੱਚ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਉਸ ਸਮੇਂ ਆਪਣੀ ਕਾਰ ਵਿੱਚ ਆਰਡੀਐਕਸ ਲੈ ਕੇ ਘੁੰਮ ਰਿਹਾ ਸੀ।
VIDEO | "Life of Sukhbir Singh Badal was saved because he was at God's home. God saved him," says Union MoS Ravneet Singh Bittu (@RavneetBittu) on the attack on Shiromani Akali Dal leader #SukhbirSinghBadal at the entrance of Golden Temple, Amritsar. pic.twitter.com/WR4b10Rgr0
— Press Trust of India (@PTI_News) December 4, 2024