Vigilance Bureau: ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਰੰਗੇ ਹੱਥੀ ਕਾਬੂ
Advertisement
Article Detail0/zeephh/zeephh2534265

Vigilance Bureau: ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਰੰਗੇ ਹੱਥੀ ਕਾਬੂ

 Vigilance Bureau:  ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Vigilance Bureau: ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਰੰਗੇ ਹੱਥੀ ਕਾਬੂ

Vigilance Bureau:  ਵਿਜੀਲੈਂਸ ਬਿਊਰੋ ਨੂੰ ਅਮਰੀਕ ਸਿੰਘ ਵਾਸੀ ਟੱਲੇਵਾਲ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਤਪਾ ਤਹਿਸੀਲ ਵਿੱਚ 2 ਕਨਾਲ 4 ਮਰਲੇ ਜ਼ਮੀਨ ਦੀ ਰਜਿਸਟਰੀ ਕਰਵਾਉਣੀ ਸੀ ਪਰ ਤਹਿਸੀਲਦਾਰ ਸੁਖਚਰਨ ਸਿੰਘ, ਰਜਿਸਟਰੀ ਕਰਨ ਵਿੱਚ ਟਾਲਮਟੋਲ ਕਰਕੇ, ਰਿਸ਼ਵਤ ਦੇਣ ਲਈ ਮਜਬੂਰ ਕਰ ਰਿਹਾ ਸੀ।

ਆਖਿਰ ਅਮਰੀਕ ਸਿੰਘ ਨੇ ਇਹ ਮਾਮਲਾ ਵਿਜੀਲੈਂਸ ਦੇ ਆਲ੍ਹਾ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ। ਵਿਜੀਲੈਂਸ ਬਿਊਰੋ ਦੀ ਟੀਮ ਨੇ ਅਮਰੀਕ ਸਿੰਘ ਟੱਲੇਵਾਲ ਦੀ ਸ਼ਿਕਾਇਤ ਦੇ ਅਧਾਰ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਸਰਕਾਰੀ ਗਵਾਹਾਂ ਨੂੰ ਨਾਲ ਲੈ ਕੇ ਤਹਿਸੀਲ ਦਫਤਰ ਤਪਾ ਵਿਖੇ ਉਸ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ।

ਜਿਵੇਂ ਹੀ ਤਹਿਸੀਲਦਾਰ ਸੁਖਚਰਨ ਸਿੰਘ ਨੇ ਸ਼ਿਕਾਇਤਕਰਤਾ ਅਮਰੀਕ ਸਿੰਘ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਰਾਸ਼ੀ ਫੜ੍ਹੀ ਤਾਂ ਪਹਿਲਾਂ ਤੋਂ ਘਾਤ ਲਾਈ ਖੜ੍ਹੀ ਵਿਜੀਲੈਂਸ ਦੀ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤਹਿਸੀਲਦਾਰ ਨੂੰ ਰਿਸ਼ਵਤ ਦੀ ਰਾਸ਼ੀ ਸਣੇ ਗ੍ਰਿਫਤਾਰ ਕਰ ਲਿਆ।

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਮਰੀਕ ਸਿੰਘ ਵਾਸੀ ਪਿੰਡ ਬੀਹਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਦੋਸਤ ਹਰਭਜਨ ਸਿੰਘ ਵਾਸੀ ਪਿੰਡ ਮੌੜ ਨਾਭਾ, ਜ਼ਿਲ੍ਹਾ ਬਰਨਾਲਾ ਨੇ ਉਕਤ ਤਹਿਸੀਲਦਾਰ ਤੋਂ 2 ਕਨਾਲ 4 ਮਰਲੇ ਵਾਹੀਯੋਗ ਜ਼ਮੀਨ ਦੀ ਰਜਿਸਟਰੀ ਕਰਵਾਉਣੀ ਸੀ ਪਰ ਇਸ ਦੇ ਬਦਲੇ ਉਹ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਜਾਲ ਵਿਛਾ ਕੇ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੇ ਰੰਗੇ ਹੋਏ ਕਰੰਸੀ ਨੋਟ ਉਸ ਕੋਲੋਂ ਮੌਕੇ ਤੇ ਹੀ ਬਰਾਮਦ ਕਰ ਲਏ ਗਏ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Trending news