Vigilance Bureau News: ਆਈਏਐਸ ਅਫ਼ਸਰ ਗਗਨਦੀਪ ਸਿੰਘ ਬਰਾੜ ਅੱਜ ਦੁਪਹਿਰ ਦੋ ਵਜੇ ਵਿਜੀਲੈਂਸ ਦੇ ਹੈਡਕੁਆਰਟਰ ਸੈਕਟਰ-68 ਮੋਹਾਲੀ ਵਿੱਚ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਲਈ ਤਲਬ ਕੀਤਾ ਗਿਆ ਹੈ।
Trending Photos
Vigilance Bureau News: ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਰਹੇ ਆਈਏਐਸ ਅਫ਼ਸਰ ਗਗਨਦੀਪ ਸਿੰਘ ਬਰਾੜ ਅੱਜ ਦੁਪਹਿਰ ਦੋ ਵਜੇ ਵਿਜੀਲੈਂਸ ਦੇ ਹੈਡਕੁਆਰਟਰ ਸੈਕਟਰ-68 ਮੋਹਾਲੀ ਵਿੱਚ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਲਈ ਬੁਲਾਏ ਗਏ ਹਨ।
ਪਿਛਲੇ ਹਫ਼ਤੇ ਵੀ ਉਨ੍ਹਾਂ ਨੇ ਜਾਂਚ ਲਈ ਬਣਾਇਆ ਗਿਆ ਸੀ ਪਰ ਉਨ੍ਹਾਂ ਦੇ ਬਿਮਾਰ ਹੋਣ ਦੇ ਚੱਲਦੇ ਮੈਡੀਕਲ ਭੇਜ ਕੇ ਜਾਂਚ ਤੋਂ ਛੋਟ ਮੰਗੀ ਸੀ। ਉਹ ਇਸ ਸਮੇਂ ਸਕੱਤਰ ਫਰੀਡਮ ਫਾਈਟਰ ਡਿਪਾਰਟਮੈਂਟ ਦੇ ਤੌਰ ਉਤੇ ਸਰਕਾਰ ਵਿੱਚ ਕੰਮ ਕਰ ਰਹੇ ਹਨ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿੱਚ ਕਈ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਸੇਕ ਅਕਾਲੀ-ਭਾਜਪਾ ਸ਼ਾਸਨ ਦੌਰਾਨ ਅਧਿਕਾਰੀਆਂ ਤੱਕ ਵੀ ਪੁੱਜਣਾ ਸ਼ੁਰੂ ਹੋ ਗਿਆ ਹੈ। ਵਿਜੀਲੈਂਸ ਨੇ ਅਕਾਲੀ-ਭਾਜਪਾ ਸ਼ਾਸਨ ਦੇ ਸਭ ਤੋਂ ਸ਼ਕਤੀਸ਼ਾਲੀ ਅਫਸਰਾਂ ਵਿੱਚੋਂ ਇੱਕ ਦੀ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਬਿਊਰੋ ਨੇ 2004 ਬੈਚ ਦੇ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਬਰਾੜ ਨੂੰ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਹੈ। ਬਰਾੜ, ਪੰਜਾਬ ਸਿਵਲ ਸਰਵਿਸਿਜ਼ ਕੇਡਰ ਦੇ ਪ੍ਰਮੋਟ ਹਨ, ਨੇ 2007 ਤੋਂ 2017 ਤੱਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾਈ। ਬਰਾੜ ਨਾ ਸਿਰਫ਼ ਬਾਦਲਾਂ ਦੇ ਅੰਦਰੂਨੀ ਹਿੱਸਾ ਹਨ, ਸਗੋਂ ਉਨ੍ਹਾਂ ਦੇ ਰਿਸ਼ਤੇਦਾਰ ਵੀ ਹਨ। ਇਸ ਸਮੇਂ ਉਹ ਆਜ਼ਾਦੀ ਘੁਲਾਟੀਆਂ ਦੀ ਭਲਾਈ ਵਿਭਾਗ ਵਿੱਚ ਪ੍ਰਬੰਧਕੀ ਸਕੱਤਰ ਵਜੋਂ ਤਾਇਨਾਤ ਹਨ।
ਇਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਜੀਲੈਂਸ ਬਿਊਰੋ ਨੇ ਬਰਾੜ ਦੀਆਂ ਜਾਇਦਾਦਾਂ ਦੀ ਸੂਚੀ ਤਿਆਰ ਕੀਤੀ ਸੀ, ਜਿਸ ਵਿੱਚ ਚੰਡੀਗੜ੍ਹ ਵਿੱਚ ਵਪਾਰਕ ਤੇ ਰਿਹਾਇਸ਼ੀ ਜਾਇਦਾਦਾਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਬਰਾੜ ਨੂੰ ਵਿਜੀਲੈਂਸ ਬਿਊਰੋ ਵੱਲੋਂ ਸੰਮਨ ਕੀਤਾ ਗਿਆ ਸੀ ਪਰ ਉਹ ਖ਼ਰਾਬ ਸਿਹਤ ਦਾ ਬਹਾਨਾ ਲਾ ਕੇ ਪੇਸ਼ ਨਹੀਂ ਹੋਏ। ਹੁਣ ਵਿਜੀਲੈਂਸ ਬਿਊਰੋ ਨੇ ਉਸ ਨੂੰ 18 ਅਕਤੂਬਰ ਨੂੰ ਮੁੜ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ