Jalandhar Mayor News: ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ।
Trending Photos
Jalandhar Mayor News: ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਨੇ ਖੁਦ ਨੂੰ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਨੇ ਜਲੰਧਰ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਲਈ ਮਲਕੀਤ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਇਹਨਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁਭਕਾਮਨਾਵਾਂ।
— Bhagwant Mann (@BhagwantMann) January 11, 2025
ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਸ ਵਾਰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਨਾਲ ਹੀ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸਦਨ ਦੀ ਬੈਠਕ 'ਚ ਤਿੰਨਾਂ ਨੇਤਾਵਾਂ 'ਤੇ ਸਹਿਮਤੀ ਬਣ ਗਈ ਹੈ।