ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, “ਅਸੀਂ ਕਾਬੁਲ ਦੇ ਪਵਿੱਤਰ ਗੁਰਦੁਆਰਾ ਸਾਹਿਬ 'ਤੇ ਹਮਲੇ ਬਾਰੇ ਆਈਆਂ ਖ਼ਬਰਾਂ ਨੂੰ ਲੈ ਕੇ ਚਿੰਤਤ ਹਾਂ। ਅਸੀਂ ਸਥਿਤੀ 'ਤੇ ਕਰੀਬ ਤੋਂ ਨਜ਼ਰ ਰੱਖੀ ਹੈ ਤੇ ਘਟਨਾਕ੍ਰਮ ਦੇ ਹੋਰ ਵੇਰਵਿਆਂ ਦੀ ਉਡੀਕ ਕਰ ਰਹੇ ਹਾਂ”।
Trending Photos
ਚੰਡੀਗੜ੍ਹ: ਕਾਬੁਲ ਸਥਿਤ ਗੁਰਦੁਆਰਾ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਵਿਦੇਸ਼ ਮੰਤਰਾਲੇ ਦਾ ਬਿਆਨ ਆਇਆ ਹੈ। ਭਾਰਤ ਸਰਕਾਰ ਨੇ ਕਿਹਾ ਕਿ ਉਹ ਕਾਬੁਲ ਦੇ ਇਕ ਗੁਰਦੁਆਰਾ ਸਾਹਿਬ 'ਤੇ ਹਮਲੇ ਦੀਆਂ ਖ਼ਬਰਾਂ ਤੋਂ ਬਹੁਤ ਚਿੰਤਤ ਹੈ ਅਤੇ ਸਥਿਤੀ 'ਤੇ ਕਰੀਬ ਤੋਂ ਨਜ਼ਰ ਰੱਖ ਰਿਹਾ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, “ਅਸੀਂ ਕਾਬੁਲ ਦੇ ਪਵਿੱਤਰ ਗੁਰਦੁਆਰਾ ਸਾਹਿਬ 'ਤੇ ਹਮਲੇ ਬਾਰੇ ਆਈਆਂ ਖ਼ਬਰਾਂ ਨੂੰ ਲੈ ਕੇ ਚਿੰਤਤ ਹਾਂ। ਅਸੀਂ ਸਥਿਤੀ 'ਤੇ ਕਰੀਬ ਤੋਂ ਨਜ਼ਰ ਰੱਖੀ ਹੈ ਤੇ ਘਟਨਾਕ੍ਰਮ ਦੇ ਹੋਰ ਵੇਰਵਿਆਂ ਦੀ ਉਡੀਕ ਕਰ ਰਹੇ ਹਾਂ”।
We are deeply concerned at the reports emanating from Kabul about an attack on a sacred Gurudwara in that city.
We are closely monitoring the situation and waiting for further details on the unfolding developments. https://t.co/RFDRyGm6Xi
— Arindam Bagchi (@MEAIndia) June 18, 2022
ਦੱਸ ਦੇਈਏ ਕਿ ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ 'ਤੇ ਹੋਏ ਹਮਲੇ ’ਚ ਇਕ ਸਿੱਖ ਦੀ ਮੌਤ ਹੋਈ ਹੈ। ਸਿੱਖ ਦੀ ਪਛਾਣ ਸਵਿੰਦਰ ਸਿੰਘ ਵਜੋਂ ਹੋਈ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਜ਼ਰੀਏ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਗੁਰਨਾਮ ਸਿੰਘ ਦੇ ਹਵਾਲੇ ਨਾਲ ਧਮਾਕਿਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹਮਲੇ ਦੌਰਾਨ ਗੁਰਦੁਆਰਾ ਸਾਹਿਬ ਵਿਚ 30 ਦੇ ਕਰੀਬ ਲੋਕ ਹਾਜ਼ਰ ਸਨ।
ਰੋਜਾਨਾ ਸਪੋਕਸਮੈਨ ਚ ਲੱਗੀ ਖ਼ਬਰ ਮੁਤਾਬਿਕ 2 ਸਾਲ ਪਹਿਲਾਂ ਵੀ ਕਾਬੁਲ ਵਿਖੇ ਸਥਿਤ ਇਕ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ 'ਚ 25 ਲੋਕਾਂ ਦੀ ਮੌਤ ਹੋ ਗਈ ਸੀ। 25 ਮਾਰਚ 2020 ਨੂੰ ISIS-ਹੱਕਾਨੀ ਨੈੱਟਵਰਕ ਦੇ ਬੰਦੂਕਧਾਰੀਆਂ ਅਤੇ ਫਿਦਾਇਨ ਹਮਲਾਵਰਾਂ ਨੇ ਕਾਬੁਲ ਦੇ ਗੁਰਦੁਆਰਾ ਹਰ ਰਾਏ ਸਾਹਿਬ 'ਤੇ ਹਮਲਾ ਕੀਤਾ। ਉਸ ਸਮੇਂ ਗੁਰਦੁਆਰੇ 'ਚ 200 ਦੇ ਕਰੀਬ ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ 25 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਹਮਲੇ 'ਚ 8 ਲੋਕ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਕਈ ਘੰਟਿਆਂ ਤੱਕ ਮੁਕਾਬਲਾ ਹੋਇਆ, ਜਿਸ 'ਚ ਸਾਰੇ ਅੱਤਵਾਦੀ ਮਾਰੇ ਗਏ।