Fazilka Murder News: ਪਤੀ ਦੀ ਹੱਤਿਆ ਕਰਨ ਵਾਲੀ ਪਤਨੀ ਤੇ ਉਸ ਦਾ ਪ੍ਰੇਮੀ ਗ੍ਰਿਫ਼ਤਾਰ; ਪ੍ਰੇਮੀ ਨਾਲ ਕਰਵਾਉਣਾ ਚਾਹੁੰਦੀ ਸੀ ਵਿਆਹ
Advertisement
Article Detail0/zeephh/zeephh2422048

Fazilka Murder News: ਪਤੀ ਦੀ ਹੱਤਿਆ ਕਰਨ ਵਾਲੀ ਪਤਨੀ ਤੇ ਉਸ ਦਾ ਪ੍ਰੇਮੀ ਗ੍ਰਿਫ਼ਤਾਰ; ਪ੍ਰੇਮੀ ਨਾਲ ਕਰਵਾਉਣਾ ਚਾਹੁੰਦੀ ਸੀ ਵਿਆਹ

Fazilka Murder News: ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਕਰਵਾਉਣ ਵਾਲੀ ਪਤਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

Fazilka Murder News: ਪਤੀ ਦੀ ਹੱਤਿਆ ਕਰਨ ਵਾਲੀ ਪਤਨੀ ਤੇ ਉਸ ਦਾ ਪ੍ਰੇਮੀ ਗ੍ਰਿਫ਼ਤਾਰ; ਪ੍ਰੇਮੀ ਨਾਲ ਕਰਵਾਉਣਾ ਚਾਹੁੰਦੀ ਸੀ ਵਿਆਹ

Fazilka Murder News: ਫਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ ਵਿੱਚ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਕਰਵਾਉਣ ਵਾਲੀ ਪਤਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮਹਿਲਾ ਇੰਨੀ ਸ਼ਾਤਿਰ ਸੀ ਕਿ ਪਤੀ ਦੀ ਹੱਤਿਆ ਕਰਵਾਉਣ ਤੋਂ ਬਾਅਦ ਉਸ ਦਾ ਅੰਤਿਮ ਸਸਕਾਰ ਤੱਕ ਕਰਵਾ ਦਿੱਤਾ ਤਾਂ ਕਿ ਕਿਸੇ ਨੂੰ ਸ਼ੱਕ ਨਾ ਹੋਵੇ।

ਪੁਲਿਸ ਨੇ ਇਸ ਮਸਲੇ ਨੂੰ ਸੁਲਝਾਉਂਦੇ ਹੋਏ ਨਾ ਸਿਰਫ਼ ਮਹਿਲਾ ਨੂੰ ਫੜਿਆ ਬਲਕਿ ਉਸਦੇ ਪ੍ਰੇਮੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਦਰ ਥਾਣਾ ਦੇ ਐਸਐਚਓ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਦੇ ਭਰਾ ਮਲਕੀਤ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਵਿੱਚ ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਸ ਦੀ ਭਾਬੀ ਸ਼ਿਮਲਾ ਰਾਣੀ ਨੇ ਆਪਣੇ ਪ੍ਰੇਮੀ ਸੁਖਵਿੰਦਰ ਸਿੰਘ ਉਰਫ਼ ਸੋਨਾ ਸਿੰਘ ਦੇ ਨਾਲ ਮਿਲ ਕੇ ਉਸ ਦੇ ਭਰਾ ਦੀ ਹੱਤਿਆ ਕੀਤੀ ਹੈ, ਜਿਸ ਮਾਮਲੇ ਵਿੱਚ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਕਿ ਸ਼ਰਾਬ ਵਿੱਚ ਜ਼ਹਿਰੀਲੀ ਚੀਜ਼ ਮਿਲਾ ਕੇ ਉਕਤ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਪਤਨੀ ਤੇ ਉਸ ਦੇ ਪ੍ਰੇਮੀ ਖਿਲਾਫ ਧਾਰਾ 302 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿਥੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਕਾਬਿਲੇਗੌਰ ਹੈ ਕਿ ਚਾਰ ਦਿਨ ਪਹਿਲਾਂ ਇੱਕ ਖੇਤ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ।

ਉਕਤ ਵਿਅਕਤੀ ਦੀ ਮੌਤ ਨਸ਼ੇ ਕਾਰਨ ਹੋਈ ਮੰਨ ਕੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਸੀ ਪਰ ਫਿਰ ਪਰਿਵਾਰ ਵੱਲੋਂ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਕਤ ਵਿਅਕਤੀ ਦੀ ਪਤਨੀ ਨੇ ਉਸ ਦੇ ਪ੍ਰੇਮੀ ਨਾਲ ਮਿਲ ਕੇ ਉਸ ਦਾ ਕਤਲ ਕਰਵਾ ਦਿੱਤਾ ਸੀ। ਮਾਮਲੇ ਨੂੰ ਲੈ ਕੇ ਸਾਰਾ ਪਿੰਡ ਇਕੱਠਾ ਹੋ ਕੇ ਫਾਜ਼ਿਲਕਾ ਦੇ ਸਦਰ ਥਾਣੇ ਪਹੁੰਚ ਗਿਆ, ਜਿੱਥੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਨੇ ਮੋਦੀ ਸਰਕਾਰ ਨੂੰ ਲਿਖਿਆ ਪੱਤਰ, ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗ

Trending news