Assembly Session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ; ਹੰਗਾਮੇਦਾਰ ਰਹਿਣ ਦੀ ਸੰਭਾਵਨਾ
Advertisement
Article Detail0/zeephh/zeephh1981911

Assembly Session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ; ਹੰਗਾਮੇਦਾਰ ਰਹਿਣ ਦੀ ਸੰਭਾਵਨਾ

Assembly Session: ਪੰਜਾਬ ਵਿਧਾਨ ਸਭਾ ਦਾ ਅੱਜ ਦੋ ਵਜੇ ਸ਼ੁਰੂ ਹੋਣ ਵਾਲਾ ਦੋ ਰੋਜ਼ਾ ਸਰਦ ਰੁੱਤ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ ਹਨ।

Assembly Session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ; ਹੰਗਾਮੇਦਾਰ ਰਹਿਣ ਦੀ ਸੰਭਾਵਨਾ

Assembly Session: ਪੰਜਾਬ ਵਿਧਾਨ ਸਭਾ ਦਾ ਅੱਜ ਦੋ ਵਜੇ ਸ਼ੁਰੂ ਹੋਣ ਵਾਲਾ ਦੋ ਰੋਜ਼ਾ ਸਰਦ ਰੁੱਤ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਜਿੱਥੇ ਸਿਆਸੀ ਸ਼ਰੀਕਾਂ ਨੇ ਸਰਕਾਰ ਨੂੰ ਪੂਰੀ ਰਣਨੀਤੀ ਨਾਲ ਘੇਰਨ ਲਈ ਯੋਜਨਾ ਬਣਾਈ ਹੈ, ਉਥੇ ਹੁਕਮਰਾਨ ਧਿਰ ਨੇ ਵਿਰੋਧੀ ਧਿਰਾਂ ਨੂੰ ਮੁੱਦਿਆਂ ਉਤੇ ਦੱਬਣ ਦੀ ਤਿਆਰੀ ਖਿੱਚੀ ਹੋਈ ਹੈ।

ਪਹਿਲੇ ਦਿਨ 2 ਤੋਂ ਢਾਈ ਵਜੇ ਤੱਕ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਫਿਰ ਜੇ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀਆਂ ਨੇ ਹੰਗਾਮਾਂ ਨਾ ਕੀਤਾ ਤਾਂ ਸ਼ਾਮ 5 ਵਜੇ ਤੱਕ ਇਜਲਾਸ ਚੱਲਣ ਦੀ ਸੰਭਾਵਨਾ ਹੈ। ਨਹੀਂ ਤਾਂ ਸ਼ਰਧਾਂਜਲੀਆਂ ਤੋਂ ਬਾਅਦ ਹੀ ਅਗਲੇ ਦਿਨ ਲਈ ਇਜਲਾਸ ਉਠਾ ਦਿੱਤਾ ਜਾਵੇਗਾ।

ਇਜਲਾਸ ਅਗਲੇ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਸਪੀਕਰ ਵੱਲੋਂ ਇਸ ਨੂੰ ਅਣਮਿੱਥੇ ਸਮੇਂ ਤੱਕ ਮੁਲਤਵੀ ਕਰਨ ਤੱਕ ਜਾਰੀ ਰਹੇਗਾ। ਇਸ ਦੋ ਰੋਜ਼ਾ ਸੈਸ਼ਨ ਦੇ ਕੰਮਕਾਜ ਦਾ ਏਜੰਡਾ ਮੰਗਲਵਾਰ ਸਵੇਰੇ ਵਿਧਾਨ ਸਭਾ ਕੰਪਲੈਕਸ 'ਚ ਹੋਣ ਵਾਲੀ ਵਪਾਰ ਸਲਾਹਕਾਰ ਕਮੇਟੀ ਦੀ ਬੈਠਕ 'ਚ ਤੈਅ ਕੀਤਾ ਜਾਵੇਗਾ।

ਕਮੇਟੀ ਦੀ ਮੀਟਿੰਗ ਦੌਰਾਨ ਹੀ ਪ੍ਰਸ਼ਨ ਕਾਲ ਨਾਲ ਸਬੰਧਤ ਨਿਯਮਾਂ ਬਾਰੇ ਫੈਸਲਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤਾ ਜਾਵੇਗਾ ਕਿਉਂਕਿ ਇਸ ਵਾਰ ਮੈਂਬਰਾਂ ਨੂੰ ਪ੍ਰਸ਼ਨ ਕਾਲ ਲਈ ਆਪਣੇ ਸਵਾਲ ਭੇਜਣ ਦਾ ਮੌਕਾ ਨਹੀਂ ਮਿਲਿਆ ਅਤੇ ਇਸ ਲਈ ਉਨ੍ਹਾਂ ਨੇ ਢਿੱਲ ਦੇਣ ਦੀ ਮੰਗ ਕੀਤੀ ਸੀ।

ਵਿਧਾਨ ਸਭਾ ਸਕੱਤਰੇਤ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੋਧ ਬਿੱਲ ਵਿਧਾਇਕਾਂ ਨੂੰ ਚਰਚਾ ਲਈ ਭੇਜ ਦਿੱਤੇ ਹਨ। ਦੱਸਿਆ ਜਾਂਦਾ ਹੈ ਕਿ ਸਰਕਾਰ ਸਦਨ ਵਿੱਚ ਪੰਜਾਬ ਗੁੱਡਸ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2023 ਪੇਸ਼ ਕਰੇਗੀ। ਇਹ ਬਿੱਲ ਸੂਬੇ ਵਿੱਚ ਜੀਐੱਸਟੀ ਟ੍ਰਿਬਿਊਨਲ ਬਣਾਉਣ ਦਾ ਰਾਹ ਪੱਧਰਾ ਕਰੇਗਾ।

ਇਹ ਵੀ ਪੜ੍ਹੋ : Guru Nanak Dev ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਕੇਂਦਰ ਨੇ ਪੰਜਾਬ ਨੂੰ ਚੰਡੀਗੜ੍ਹ ਤੇ ਜਲੰਧਰ ਵਿੱਚ ਦੋ ਟ੍ਰਿਬਿਊਨਲ ਬਣਾਉਣ ਦੀ ਹਰੀ ਝੰਡੀ ਦਿੱਤੀ ਹੈ। ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਬਿੱਲ 2023 ਵੀ ਪੇਸ਼ ਕੀਤਾ ਜਾਣਾ ਹੈ। ਇਸ ਬਿੱਲ ਤਹਿਤ ਸਰਕਾਰ ਹੁਣ ਕਰਜ਼ਾ ਲੈਣ ਦੀ ਸੀਮਾ ਤੈਅ ਨਹੀਂ ਕਰੇਗੀ ਪਰ ਇਸ ਨੂੰ ਕੇਂਦਰ ਸਰਕਾਰ ਦੀ ਸੀਮਾ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ : Guru Nanak Prakash Purab: ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ; ਸਮੁੱਚੀ ਇਨਸਾਨੀਅਤ ਦਾ ਕੀਤਾ ਮਾਰਗਦਰਸ਼ਨ

Trending news