Trending Photos
Nabha News: ਨਾਭਾ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਭਗਤ ਧੰਨਾ ਨੂੰ ਸਮਰਪਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਜਪਾ ਦਾ ਅੱਗੇ ਵਧਣਾ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ। ਇਥੇ ਕਿਸੇ ਦੀ ਸੁਣਵਾਈ ਨਾ ਹੋਣਾ ਦੇਸ਼ ਤਾਨਾਸ਼ਾਹੀ ਵੱਲ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਧੰਦਾ ਨਹੀਂ ਬਚਣਾ, ਜਿਸ ਦਿਨ ਭਾਰਤ ਮਾਲਾ ਪ੍ਰੋਜੈਕਟ ਸਿਰੇ ਚੜ੍ਹ ਗਿਆ ਉਸ ਦਿਨ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ। ਕੇਂਦਰ ਸਰਕਾਰ ਖਿਲਾਫ਼ ਸਾਡੀ ਲੜਾਈ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਅੱਗੇ ਗੋਡੇ ਟੇਕ ਦਿੱਤੇ ਹਨ। ਪੰਜਾਬ ਦਾ ਇਨ੍ਹਾਂ ਨੇ ਭੱਠਾ ਬਿਠਾ ਦਿੱਤਾ ਹੈ।