WWE ਸਟਾਰ ਗੋਲਡਬਰਗ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਸਿੱਧੂ ਮੂਸੇਵਾਲਾ ਦੇ ਗੀਤ 'ਤੇ ਬਣੀ ਰੀਲ, ਵੇਖੋ ਵੀਡੀਓ
Advertisement
Article Detail0/zeephh/zeephh1546389

WWE ਸਟਾਰ ਗੋਲਡਬਰਗ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਸਿੱਧੂ ਮੂਸੇਵਾਲਾ ਦੇ ਗੀਤ 'ਤੇ ਬਣੀ ਰੀਲ, ਵੇਖੋ ਵੀਡੀਓ

ਗੌਰਤਲਬ ਇਹ ਹੈ ਕਿ ਜੀ ਵੈਗਨ ਸਿੱਧੂ ਮੂਸੇਵਾਲਾ ਦਾ ਪਹਿਲਾ ਗੀਤ ਸੀ ਅਤੇ ਉਸ ਦਾ ਕੈਰੀਅਰ ਇਸ ਗੀਤ ਤੋਂ ਹੀ ਸ਼ੁਰੂ ਹੋਇਆ ਸੀ।

WWE ਸਟਾਰ ਗੋਲਡਬਰਗ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਸਿੱਧੂ ਮੂਸੇਵਾਲਾ ਦੇ ਗੀਤ 'ਤੇ ਬਣੀ ਰੀਲ, ਵੇਖੋ ਵੀਡੀਓ

WWE star Goldberg shares reel on Sidhu Moosewala song: WWE ਦੇ ਪ੍ਰਸਿੱਧ ਸੁਪਰਸਟਾਰ ਗੋਲਡਬਰਗ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ 'ਤੇ ਇੱਕ ਰੀਲ ਸਾਂਝੀ ਕੀਤੀ ਜਿਸ ਵਿੱਚ ਉਹ ਇੱਕ ਪਹਿਲਵਾਨ ਨਾਲ ਲੜਦੇ ਹੋਏ ਦਿਖਾਈ ਦੇ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਰੀਲ ਦੇ ਬੈਕਗ੍ਰਾਊਂਡ 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜੀ ਵੈਗਨ ਗੀਤ ਚੱਲ ਰਿਹਾ ਹੈ।

ਗੋਲਡਬਰਗ ਵੱਲੋਂ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਸਾਂਝੀ ਕੀਤੀ ਗਈ ਰੀਲ, ਜਿਸ ਵਿੱਚ ਸਿੱਧੂ ਮੂਸੇਵਾਲਾ ਦਾ ਜੀਵੈਗਨ ਗੀਤ ਚੱਲ ਰਿਹਾ ਹੈ, ਉਸਨੂੰ ਦੇਖ ਕੇ ਪ੍ਰਸ਼ੰਸਕਾਂ ਵੱਲੋਂ WWE ਸੁਪਰਸਟਾਰ ਦੀ ਤਾਰੀਫ਼ ਕੀਤੀ ਜਾ ਰਹੀ ਹੈ।  

ਇਨ੍ਹਾਂ ਹੀ ਨਹੀਂ ਸਗੋਂ ਇਸ ਵੀਡੀਓ ਨੂੰ ਦੇਖ ਕੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬਹੁਤ ਮਾਨ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਬਾਅਦ ਵੀ ਆਪਣਾ ਨਾਮ ਬਰਕਾਰ ਰੱਖਿਆ ਹੈ।  

ਇਸ ਰੀਲ ਵਿੱਚ ਸਿੱਧੂ ਮੂਸੇਵਾਲਾ ਦਾ ਜੀਵੈਗਨ ਗੀਤ ਬੈਕਗ੍ਰਾਊਂਡ 'ਚ ਚੱਲ ਰਿਹਾ ਹੈ ਅਤੇ ਗੌਰਤਲਬ ਇਹ ਹੈ ਕਿ ਜੀ ਵੈਗਨ ਸਿੱਧੂ ਮੂਸੇਵਾਲਾ ਦਾ ਪਹਿਲਾ ਗੀਤ ਸੀ ਅਤੇ ਉਸ ਦਾ ਕੈਰੀਅਰ ਇਸ ਗੀਤ ਤੋਂ ਹੀ ਸ਼ੁਰੂ ਹੋਇਆ ਸੀ।

ਦੱਸ ਦਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੱਗਭਗ 8 ਮਹੀਨਿਆਂ ਦਾ ਸਮਾਂ ਹੋ ਗਿਆ ਹੈ ਪਰ ਅੱਜ ਵੀ ਇਹ ਦੁੱਖ ਘੱਟ ਨਹੀਂ ਹੋ ਰਿਹਾ ਹੈ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਅੱਜ ਵੀ ਸਿੱਧੂ ਦੇ ਮਾਪ, ਉਸਦੇ ਪ੍ਰਸ਼ੰਸਕ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਹੈ। ਇਸ ਖ਼ਬਰ ਦੀ ਪੂਰੀ ਜਾਣਕਾਰੀ ਲਈ, ਇੱਥੇ ਕਲਿਕ ਕਰੋ।  

ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ : Watch Video: WWE star Goldberg shares Instagram reel on Sidhu Moosewala song 

ਇਹ ਵੀ ਪੜ੍ਹੋ: ਨੌਜਵਾਨਾਂ ਲਈ ਖੁਸ਼ਖਬਰੀ! 1 ਅਪ੍ਰੈਲ ਤੋਂ ਸਰਕਾਰ ਦੇਵੇਗੀ ਬੇਰੁਜ਼ਗਾਰੀ ਭੱਤਾ

Trending news