Nri News: ਕੈਨੇਡਾ ਸੜਕ ਹਾਦਸੇ 'ਚ ਮਜੀਠਾ ਦੇ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਗਿਆ ਸੀ ਵਿਦੇਸ਼
Advertisement
Article Detail0/zeephh/zeephh2206342

Nri News: ਕੈਨੇਡਾ ਸੜਕ ਹਾਦਸੇ 'ਚ ਮਜੀਠਾ ਦੇ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਗਿਆ ਸੀ ਵਿਦੇਸ਼

 Nri News: 13 ਅਪ੍ਰੈਲ 2024 ਨੂੰ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਵੱਡਾ ਹਾਦਸਾ ਵਾਪਰ ਗਿਆ। ਜਿੱਥੇ 3 ਤੇਜ਼ ਰਫਤਾਰ ਵਾਹਨ ਆਪਸ 'ਚ ਟਕਰਾ ਗਏ ਅਤੇ ਗੁਰਸਾਹਿਬ ਸਿੰਘ ਨੂੰ ਇਨ੍ਹਾਂ ਵਾਹਨਾਂ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

Nri News: ਕੈਨੇਡਾ ਸੜਕ ਹਾਦਸੇ 'ਚ ਮਜੀਠਾ ਦੇ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਗਿਆ ਸੀ ਵਿਦੇਸ਼

Nri News(ਭਰਤ ਸ਼ਰਮਾ): ਕੈਨੇਡਾ ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਦੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਨੂੰ ਜਲਦੀ ਹੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਬਾਠ ਵਾਸੀ ਪਿੰਡ ਮਹੱਧੀਪੁਰ ਥਾਣਾ ਮਜੀਠਾ ਕਰੀਬ ਇਕ ਮਹੀਨਾ ਪਹਿਲਾਂ 13 ਮਾਰਚ 2024 ਨੂੰ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਲਈ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਿਕ 13 ਅਪ੍ਰੈਲ 2024 ਨੂੰ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਵੱਡਾ ਹਾਦਸਾ ਵਾਪਰ ਗਿਆ। ਜਿੱਥੇ 3 ਤੇਜ਼ ਰਫਤਾਰ ਵਾਹਨ ਆਪਸ 'ਚ ਟਕਰਾ ਗਏ ਅਤੇ ਗੁਰਸਾਹਿਬ ਸਿੰਘ ਨੂੰ ਇਨ੍ਹਾਂ ਵਾਹਨਾਂ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਨੂੰ ਜਲਦੀ ਹੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ।

Trending news