Muktsar News: ਮੁਕਤਸਰ ਜ਼ਿਲ੍ਹੇ ਦੇ ਲੰਬੀ ਦੇ ਨਜ਼ਦੀਕ ਪਿੰਡ ਕਿਲਿਆਂਵਾਲੀ ਵਿੱਚ ਨਸ਼ਿਆਂ ਦੇ ਮਾਮਲੇ ਵਿਚ ਰੋਕਣ ਉਤੇ ਲੜਾਈ ਵਿੱਚ 24 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ।
Trending Photos
Muktsar News: ਮੁਕਤਸਰ ਜ਼ਿਲ੍ਹੇ ਦੇ ਲੰਬੀ ਦੇ ਨਜ਼ਦੀਕ ਪਿੰਡ ਕਿਲਿਆਂਵਾਲੀ ਵਿੱਚ ਨਸ਼ਿਆਂ ਦੇ ਮਾਮਲੇ ਵਿਚ ਰੋਕਣ ਉਤੇ ਲੜਾਈ ਵਿੱਚ 24 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਲੜਾਈ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਸਮੇਤ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਸੱਟਾਂ ਲੱਗੀਆਂ ਹਨ। ਪੁਲਿਸ ਇਸ ਲੜਾਈ ਨੂੰ ਪੁਰਾਣੀ ਰੰਜ਼ਿਸ਼ ਦਸ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਿੱਕੀ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਵਿੱਕੀ ਦੀ ਮਾਤਾ ਨੇ ਦੱਸਿਆ ਕਿ ਜਦੋਂ ਰਾਤ ਨੂੰ ਉਸ ਦਾ ਬੇਟਾ ਘਰ ਵਿਚ ਰੋਟੀ ਖਾ ਰਿਹਾ ਸੀ ਤਾਂ ਕੁਝ ਪਿੰਡ ਦੇ ਨੌਜਵਾਨ ਆਏ ਅਤੇ ਉਸਦੇ ਬੇਟੇ ਦੀ ਕੁੱਟਮਾਰ ਕਰਨ ਲੱਗੇ ਜਦੋਂ ਉਸ ਨੇ ਰੌਲਾ ਪਾਇਆ। ਇਸ ਤੋਂ ਬਾਅਦ ਆਸ ਪਾਸ ਦੇ ਲੋਕ ਇਕੱਠੇ ਹੋ ਗਏ ਤਾਂ ਉਸ ਵਕਤ ਵੀ ਉਸ ਦੇ ਬੇਟੇ ਦੀ ਕੁੱਟਮਾਰ ਕਰਦੇ ਰਹੇ ਜਿਸ ਦੀ ਮੌਤ ਹੋ ਗਈ।
ਦੂਜੇ ਪਾਸੇ ਜ਼ਖ਼ਮੀ ਹੋਰ ਲੋਕਾਂ ਨੇ ਦੱਸਿਆ ਲੜਾਈ ਕਰਨ ਵਾਲੇ ਲੋਕ ਨਸ਼ੇ ਵੇਚਣ ਦਾ ਕੰਮ ਕਰਦੇ ਹਨ। ਇਸ ਲੋਕ ਇਕੱਠੇ ਹੋ ਕੇ ਆਏ ਅਤੇ ਵਿੱਕੀ ਦੀ ਕੁੱਟਮਾਰ ਕਰਨ ਲੱਗੇ। ਰੌਲਾ ਪਾਏ ਜਾਣ ਉਤੇ ਜਦੋਂ ਉਹ ਛੁਡਾਉਣ ਗਏ ਤਾਂ ਉਨ੍ਹਾਂ ਨੇ ਉਨ੍ਹਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ, ਜਿਸ ਵਿੱਚ ਉਨ੍ਹਾਂ ਦੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ ਅਤੇ ਵਿੱਕੀ ਦੀ ਮੌਤ ਹੋ ਗਈ ਜੋ ਕੇ ਮਾਪਿਆਂ ਦਾ ਇਕਲੌਤਾ ਲੜਕਾ ਸੀ।
ਦੂਜੇ ਪਾਸੇ ਥਾਣਾ ਕਿਲਿਆਂਵਾਲੀ ਦੇ ਥਾਣਾ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਕਿਸੇ ਪੁਰਾਣੀ ਰੰਜ਼ਿਸ਼ ਨੂੰ ਲੜਾਈ ਹੋਈ ਗਈ। ਇਸ ਵਿੱਚ ਵਿੱਕੀ ਨੌਜਵਾਨ ਦੀ ਮੌਤ ਹੋ ਗਈ ਤੇ ਕਈਆਂ ਦੇ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਮੁਤਾਬਕ ਕਰਵਾਈ ਕੀਤੀ ਜਾ ਰਹੀ।
ਦੂਜੇ ਮਾਮਲੇ ਵਿੱਚ ਫਾਜ਼ਿਲਕਾ ਜ਼ਿਲੇ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਗੁਆਂਢੀ ਖੇਤ ਮਾਲਕਾਂ ਨੇ ਦੂਜੇ ਪਾਸਿਓਂ ਆਏ ਲੋਕਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਤਿੰਨ ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਇਹ ਵੀ ਪੜ੍ਹੋ : IND vs AUS 2nd Test: ਲੈਬੁਸ਼ੇਨ-ਹੈਡ ਦੇ ਅਰਧ ਸੈਂਕੜੇ ਕਾਰਨ ਭਾਰਤ ਬੈਕਫੁੱਟ 'ਤੇ, ਲੰਚ ਤੱਕ ਆਸਟ੍ਰੇਲੀਆ ਦਾ ਸਕੋਰ 191/4