Hemkund Sahib Yatra 2023: ਹੇਮਕੁੰਟ ਸਾਹਿਬ ਦੇ ਨਾਲ-ਨਾਲ ਲਕਸ਼ਮਣ ਮੰਦਰ ਦੇ ਦਰਵਾਜ਼ੇ ਵੀ 20 ਮਈ ਨੂੰ ਖੋਲ੍ਹੇ ਜਾਣਗੇ। ਯਾਤਰੀਆਂ ਦਾ ਪਹਿਲਾ ਜੱਥਾ ਬੁੱਧਵਾਰ 17 ਮਈ ਨੂੰ ਰਿਸ਼ੀਕੇਸ਼ ਪਹੁੰਚ ਜਾਵੇਗਾ।
Trending Photos
Hemkund Sahib Yatra 2023: ਹੇਮਕੁੰਟ ਸਾਹਿਬ ਦੇ ਨਾਲ-ਨਾਲ ਲਕਸ਼ਮਣ ਮੰਦਰ ਦੇ ਦਰਵਾਜ਼ੇ ਵੀ 20 ਮਈ ਨੂੰ ਖੋਲ੍ਹੇ ਜਾਣਗੇ। ਪੰਚ ਪਿਆਰਿਆਂ ਦੀ ਅਗਵਾਈ ਹੇਠ 17 ਮਈ ਦਿਨ ਬੁੱਧਵਾਰ ਨੂੰ ਰਿਸ਼ੀਕੇਸ਼ ਤੋਂ ਯਾਤਰੀਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਹੁਣ ਤੱਕ 38000 ਤੋਂ ਵੱਧ ਯਾਤਰੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਿੱਚ ਜੁਟਿਆ ਹੋਇਆ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਪੂਰੀ ਤਿਆਰੀ ਕਰ ਲਈ ਹੈ। ਚਮੋਲੀ ਦੇ ਡੀਐਮ ਹਿਮਾਂਸ਼ੂ ਖੁਰਾਣਾ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਯਾਤਰਾ ਦੇ ਸਮੁੱਚੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ। ਇਸ ਦੌਰਾਨ ਪਾਈਆਂ ਗਈਆਂ ਕਮੀਆਂ ਲਈ ਸਬੰਧਿਤ ਅਧਿਕਾਰੀਆਂ ਨੂੰ ਯਾਤਰਾ ਤੋਂ ਪਹਿਲਾਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Asim Riaz-Himanshi Khurana: ਆਸਿਮ ਰਿਆਜ਼ ਨੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ਬਰ, ਕਿਹਾ ''ਅਬ ਸਾਥ ਨਹੀਂ...''
ਬੱਚਿਆਂ ਅਤੇ ਬਜ਼ੁਰਗਾਂ ਨੂੰ ਫੁਟਪਾਥ ਅਤੇ ਧਾਮ ਵਿੱਚ ਬਰਫ ਦੇ ਹਾਲਾਤਾਂ ਨੂੰ ਦੇਖਦੇ ਹੋਏ ਫਿਲਹਾਲ ਯਾਤਰਾ ਵਿੱਚ ਸ਼ਾਮਲ ਨਾ ਹੋਣ ਲਈ ਕਿਹਾ ਗਿਆ ਹੈ। ਯਾਤਰਾ ਦੇ ਰਸਤੇ 'ਤੇ ਵੱਖ-ਵੱਖ ਥਾਵਾਂ 'ਤੇ ਕਿਲੋਮੀਟਰ, ਹੈਕਟੋਮੀਟਰ ਪੱਥਰ ਅਤੇ ਸਾਈਨ ਬੋਰਡ ਲਗਾਏ ਜਾਣ। ਡੀਐਮ ਨੇ ਕਿਹਾ ਕਿ ਯਾਤਰਾ ਦੇ ਰੂਟ 'ਤੇ ਘੋੜਿਆਂ ਅਤੇ ਖੱਚਰਾਂ ਲਈ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਪੁਲਿਸ ਵਿਭਾਗ ਨੂੰ ਯਾਤਰਾ ਦੌਰਾਨ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ।
ਪ੍ਰਸ਼ਾਸਨ ਫਿਲਹਾਲ ਯਾਤਰੀਆਂ ਦੀ ਗਿਣਤੀ ਨੂੰ ਲੈ ਕੇ ਮੌਸਮ ਦੀ ਉਡੀਕ ਕਰ ਰਿਹਾ ਹੈ। ਜੇਕਰ ਮੌਸਮ ਖ਼ਰਾਬ ਹੁੰਦਾ ਹੈ ਤਾਂ ਪ੍ਰਸ਼ਾਸਨ ਸੀਮਤ ਗਿਣਤੀ ਵਿੱਚ ਹੀ ਯਾਤਰੀਆਂ ਨੂੰ ਜਾਣ ਦੀ ਇਜਾਜ਼ਤ ਦੇਵੇਗਾ।