Kila Raipur Kheda: ਕਿਲਾ ਰਾਏਪੁਰ ਖੇਡਾਂ ਵਿੱਚ ਅੱਜ ਹਾਕੀ ਅਤੇ ਅਥਲੈਟਿਕਸ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ।
Trending Photos
Kila Raipur Kheda (Tarsem Lal Bhardwaj): ਪੰਜਾਬ ਦੀਆਂ ਮਿੰਨੀ ਪੇਂਡੂ ਉਲੰਪਿਕ ਵਜੋਂ ਜਾਣੀਆਂ ਜਾਂਦੀਆਂ ਤਿੰਨ ਰੋਜ਼ਾ ਕਿਲਾ ਰਾਏਪੁਰ ਖੇਡਾਂ ਅੱਜ ਲੁਧਿਆਣਾ ਵਿੱਚ ਸ਼ੁਰੂ ਹੋ ਗਈਆਂ ਹਨ। ਜਿਨ੍ਹਾਂ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕੀਤਾ। ਇਸ ਦੌਰਾਨ ਹਾਕੀ ਅਤੇ ਅਥਲੈਟਿਕਸ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਵੀ ਕਰਵਾਏ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਪੇਂਡੂ ਸੱਭਿਆਚਾਰ ਨੂੰ ਦਰਸਾਉਂਦੀਆਂ ਇਹ ਖੇਡਾਂ ਇੱਥੇ ਵੱਡੇ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਹਨ। ਜਿੱਥੇ ਹਾਕੀ, ਐਥਲੈਟਿਕਸ ਅਤੇ ਹੋਰ ਖੇਡਾਂ ਕਰਵਾਈਆਂ ਜਾਣਗੀਆਂ। ਉਧਰ, ਕਿਲਾ ਰਾਏਪੁਰ ਖੇਡਾਂ ਵਿੱਚ ਬੈਲਗੱਡੀਆਂ ਦੀ ਦੌੜ ਨਾ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਅਜੇ ਕੋਈ ਫ਼ੈਸਲਾ ਲੈਣਾ ਬਾਕੀ ਹੈ।
ਇਸ ਮੌਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਇਹ ਖੇਡਾਂ 1932 ਤੋਂ ਕਰਵਾਈਆਂ ਜਾ ਰਹੀਆਂ ਹਨ, ਜੋ ਪੰਜਾਬ ਦੇ ਪੇਂਡੂ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲਿਆ ਖਿਡਾਰੀਆਂ ਦੀ ਜਿੱਥੇ ਹੌਸਲਾ ਅਫਜਾਈ ਕੀਤੀ ਉੱਥੇ ਹੀ ਉਨ੍ਹਾਂ ਲੋਕਾਂ ਨੂੰ ਖੇਡਾਂ ਕਰਵਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: Kisan Andolan 2.0: ਹਰਿਆਣਾ ਪ੍ਰਸ਼ਾਸਨ ਦੀ ਪੰਜਾਬ-ਹਰਿਆਣਾ ਦੀਆਂ ਹੱਦਾਂ 'ਤੇ ਪੈਨੀ ਨਜ਼ਰ !
ਜੇ ਗੱਲ ਕਰੀਏ ਕਿਲਾ ਰਾਏਪੁਰ ਦੀਆਂ ਖੇਡਾਂ ਵਿੱਚ ਮੁੱਖ ਮੁਕਾਬਲਿਆਂ ਵਿੱਚ ਕੁਸ਼ਤੀ, ਹਾਕੀ, ਦੌੜ, ਵੇਟ ਲਿਫਟਿੰਗ, ਰਵਾਇਤੀ ਮਾਰਸ਼ਲ ਆਰਟਸ, 'ਕਬੱਡੀ' ਘੋੜ ਸਵਾਰੀ ਅਤੇ ਰਵਾਇਤੀ ਪੰਜਾਬੀ ਲੜਾਈ ਦੀਆਂ ਤਕਨੀਕਾਂ ਵਰਗੀਆਂ ਖੇਡਾਂ ਕਰਵਾਈਆਂ ਜਾਣਗੀਆਂ। ਅੱਜ ਪਹਿਲੇ ਦਿਨ ਹਾਕੀ ਮੈਕ (ਲੜਕੇ), ਹਾਕੀ ਮੈਚ (ਲੜਕੀਆਂ), 60 ਮੀਟਰ ਦੌੜ (ਅੰਡਰ-14,17 ਲੜਕੀਆਂ), 100 ਮੀਟਰ ਦੌੜ (ਪੁਰਸ਼-60-70), 1500 ਮੀਟਰ ਦੌੜ (ਲੜਕੀਆਂ ਅਤੇ ਲੜਕੇ), 400 ਮੀਟਰ ਦੌੜ (ਲੜਕੀਆਂ ਅਤੇ ਲੜਕਿਆਂ) ਵਿਚਕਾਰ ਮੁਕਾਬਲੇ ਕਰਵਾਏ ਗਏ।
ਇਹ ਵੀ ਪੜ੍ਹੋ: Ludhiana News: ਨਗਰ ਨਿਗਮ ਲੁਧਿਆਣਾ ਦੇ ਕਰਚਾਰੀਆਂ ਨੇ ਅੱਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ
ਸੱਭਿਆਚਾਰਕ ਸ਼ਖਸੀਅਤ ਤਰਸੇਮ ਚੰਦ ਕਲਹਿੜੀ ਦੀ ਟੀਮ ਪੰਜਾਬੀ ਵਿਰਸਾ ਵੱਲੋਂ ਗਰਾਊਂਡ ਵਿੱਚ ਪੰਜਾਬ ਦੇ ਸੱਭਿਆਚਾਰਕ ਇਤਿਹਾਸ ਬਾਰੇ ਪ੍ਰਦਰਸ਼ਨੀ ਲਾਈ ਗਈ ਹੈ। ਕਲਾਕਾਰ ਵੱਲੋਂ ਅੱਜ ਭੰਗੜਾ ਅਤੇ ਝੂੰਮਰ ਵਰਗੇ ਸੱਭਿਆਚਾਰ ਲੋਕ ਨਾਚ ਪੇਸ਼ ਕੀਤੀ ਗਏ। ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਮਿੰਨੀ ਓਲੰਪਿਕ ਕਿਲਾ ਰਾਏਪੁਰ ਦੀਆਂ ਇਨ੍ਹਾਂ ਖੇਡਾਂ ਦੇ ਵਿੱਚ ਜੇਤੂ ਖਿਡਾਰੀਆਂ ਨੂੰ 5 ਫਰਵਰੀ ਨੂੰ ਇਨਾਮ ਵੰਡ ਸਮਾਗਮ ਦੇ ਵਿੱਚ ਸਨਮਾਨਿਤ ਕੀਤਾ ਜਾਵੇਗਾ।