Ind vs Aus: ਪਰਥ ਦੇ ਓਪਟਸ ਸਟੇਡੀਅਮ 'ਚ ਸੋਮਵਾਰ ਨੂੰ ਮੈਚ ਦੇ ਚੌਥੇ ਦਿਨ 534 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਕੰਗਾਰੂ ਟੀਮ ਦੂਜੀ ਪਾਰੀ 'ਚ 238 ਦੌੜਾਂ 'ਤੇ ਆਲ ਆਊਟ ਹੋ ਗਈ।
Trending Photos
Ind vs Aus: ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਪਰਥ ਦੇ ਮੈਦਾਨ ਵਿੱਚ ਪਹਿਲੀ ਵਾਰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਟੈਸਟ ਵਿੱਚ ਭਾਰਤ ਨੇ ਆਸਟਰੇਲੀਆ ਨੂੰ 295 ਦੌੜਾਂ ਨਾਲ ਹਰਾ ਦਿੱਤਾ ਹੈ। ਟੀਮ ਨੇ 5 ਮੈਚਾਂ ਦੀ ਟੈਸਟ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ ਐਡੀਲੇਡ 'ਚ 6 ਦਸੰਬਰ ਤੋਂ ਖੇਡਿਆ ਜਾਵੇਗਾ।
ਪਰਥ ਦੇ ਓਪਟਸ ਸਟੇਡੀਅਮ 'ਚ ਸੋਮਵਾਰ ਨੂੰ ਮੈਚ ਦੇ ਚੌਥੇ ਦਿਨ 534 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਕੰਗਾਰੂ ਟੀਮ ਦੂਜੀ ਪਾਰੀ 'ਚ 238 ਦੌੜਾਂ 'ਤੇ ਆਲ ਆਊਟ ਹੋ ਗਈ। ਇਸ ਤੋਂ ਪਹਿਲਾਂ ਭਾਰਤ ਨੇ ਦੂਜੀ ਪਾਰੀ 6 ਵਿਕਟਾਂ 'ਤੇ 487 ਦੌੜਾਂ 'ਤੇ ਐਲਾਨ ਦਿੱਤੀ ਸੀ। ਟੀਮ ਇੰਡੀਆ ਨੇ ਪਹਿਲੀ ਪਾਰੀ 'ਚ 150 ਦੌੜਾਂ ਬਣਾਈਆਂ ਸਨ। ਜਵਾਬ 'ਚ ਆਸਟ੍ਰੇਲੀਆ ਦੀ ਪਹਿਲੀ ਪਾਰੀ 104 ਦੌੜਾਂ 'ਤੇ ਹੀ ਸਿਮਟ ਗਈ।