Mohali Sports News: ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਚੌਥਾ ਕੇਸਾਧਾਰੀ ਵਿਸ਼ਵ ਗੋਲਡ ਕੱਪ ਹਾਕੀ ਟੂਰਨਾਮੈਂਟ ਕਰਵਾਇਆ ਗਿਆ।
Trending Photos
Kesadhari Gold Hockey Cup: ਕੇਸਾਧਾਰੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਪ੍ਰਤੀ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਚੌਥਾ ਕੇਸਾਧਾਰੀ ਵਿਸ਼ਵ ਗੋਲਡ ਕੱਪ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਇਹ ਟੂਰਨਾਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸਾਹਿਬਜ਼ਾਦਾ ਅਜਿਤ ਸਿੰਘ ਮੋਹਾਲੀ ਦੀ ਟੀਮ ਨੂੰ ਹਰਾ ਕੇ ਪਹਿਲਾ ਇਨਾਮ ਜਿੱਤ ਲਿਆ ਹੈ। ਕੇਸਾਧਾਰੀ ਗੋਲਡ ਹਾਕੀ ਕੱਪ ਟੂਰਨਾਮੈਂਟ ਵਿੱਚ ਜੇਤੂ ਟੀਮ ਨੂੰ ਇੱਕ ਲੱਖ ਰੁਪਏ ਦਾ ਨਗਦ ਇਨਾਮ ਅਤੇ ਦੂਜੇ ਨੰਬਰ 'ਤੇ ਰਹਿਣ ਵਾਲੀ ਟੀਮ ਨੂੰ 50 ਹਜਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ।
ਵਿਧਾਨਸਭਾ ਦੇ ਸਪੀਕਰ ਅਤੇ ਆਮ ਆਮਦੀ ਪਾਰਟੀ ਦੇ ਵਿਧਾਇਕ ਸਪੀਕਰ ਕੁਲਤਾਰ ਸਿੰਘ ਸੰਧਵਾਂ ਚੌਥੇ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਦੇ ਇਨਾਮ ਵੰਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਨ੍ਹਾਂ ਨੇ ਸੰਸਥਾ ਨੂੰ 2 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਵੀ ਕੀਤਾ।
ਪੰਜ ਦਿਨ ਚੱਲਣ ਵਾਲੇ ਹਾਕੀ ਟੂਰਨਾਮੈਂਟ ਦੇ ਵਿੱਚ ਅੱਠ ਤੋਂ ਵੱਧ ਟੀਮਾਂ ਭਾਗ ਲੈ ਰਹੀਆਂ ਹਨ। ਇਨ੍ਹਾਂ ਟੀਮਾਂ ਦੇ ਨਾਂਅ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਚੱਲ ਰਹੀਆਂ ਮਿਸਲਾਂ ਦੇ ਨਾਂਅ ਦਿੱਤੇ ਗਏ ਹਨ ਅਤੇ ਇਨ੍ਹਾਂ ਟੀਮਾਂ ਦੇ ਵਿੱਚੋਂ ਜੇਤੂ ਟੀਮਾਂ ਨੂੰ 1 ਲੱਖ ਰੁਪਏ 51000, 31000 ਅਤੇ ਹੋਰ ਵੱਖ-ਵੱਖ ਇਨਾਮੀ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਟੂਰਨਾਮੈਂਟ ਦੇ ਵਿੱਚ ਖਿਡਾਰੀ ਵੱਧ ਚੜ੍ਹਕੇ ਹਿੱਸਾ ਲੈ ਰਹੇ ਹਨ।
ਇਹ ਵੀ ਪੜ੍ਹੋ: Chandigarh Mayor Election: ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ SC ਦਾ ਵੱਡਾ ਫੈਸਲਾ, ਕੋਰਟ ਨੇ ਮੀਟਿੰਗ 'ਤੇ ਲਗਾਈ ਰੋਕ
ਇਸ ਤੋਂ ਪਹਿਲਾਂ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਤਿੰਨ ਵਾਰ ਟੂਰਨਾਮੈਂਟ ਕਰਵਾਇਆ ਜਾ ਚੁੱਕਿਆ ਹੈ ਜਿਸ ਵਿੱਚ ਬਹੁਤ ਸਾਰੀਆਂ ਟੀਮਾਂ ਨੇ ਭਾਗ ਲੈ ਰਹੀਆਂ ਹਨ । ਇਹ ਟੂਰਨਾਮੈਂਟ ਮੋਹਾਲੀ ਦੇ ਸੀਨੀਅਰ ਬਲਬੀਰ ਸਿੰਘ ਇੰਟਰਨੈਸ਼ਨਲ ਹਾਈ ਸਟੇਡੀਅਮ ਵਿੱਚ ਕਰਵਾਇਆ ਗਿਆ, ਜਿਸ ਦਾ ਅੱਜ ਫਾਈਨਲ ਹੋਇਆ ਸੀ।
ਇਹ ਵੀ ਪੜ੍ਹੋ: Punjab Sports News: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਸ਼ੁਰੂ