Akali Dal Baghi: ਤਮਾਮ ਵਰਕਿੰਗ ਕਮੇਟੀ ਮੈਂਬਰ ਇਤਿਹਾਸਿਕ ਗੁਨਾਹ ਦੇ ਭਾਗੀਦਾਰ ਬਣੇ, ਹੁਕਮਨਾਮੇ ਦਾ ਚੀਰ ਹਰਨ ਕੀਤਾ- ਬਾਗੀ ਧੜਾ
Advertisement
Article Detail0/zeephh/zeephh2596027

Akali Dal Baghi: ਤਮਾਮ ਵਰਕਿੰਗ ਕਮੇਟੀ ਮੈਂਬਰ ਇਤਿਹਾਸਿਕ ਗੁਨਾਹ ਦੇ ਭਾਗੀਦਾਰ ਬਣੇ, ਹੁਕਮਨਾਮੇ ਦਾ ਚੀਰ ਹਰਨ ਕੀਤਾ- ਬਾਗੀ ਧੜਾ

Akali Dal Baghi: ਜਾਰੀ ਬਿਆਨ ਵਿੱਚ ਆਗੂਆਂ ਨੇ ਹੁਕਮਨਾਮੇ ਤੋਂ ਭਗੌੜਾ ਹੋਈ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ, ਤਾਕੀਦ ਅਨੁਸਾਰ ਦਿੱਤੇ ਗਏ ਸਾਰੇ ਅਸਤੀਫ਼ੇ ਸਵੀਕਾਰ ਕਿਉਂ ਨਹੀਂ ਹੋਏ। ਮੈਂਬਰਸ਼ਿਪ ਭਰਤੀ ਕਮੇਟੀ ਨੂੰ ਧੜ ਅਤੇ ਸਿਰ ਤੋਂ ਵੱਖ ਕਰ ਕੇ ਭਗੌੜੇ ਹੋਣ ਦਾ ਸਬੂਤ ਦਿੱਤਾ।

Akali Dal Baghi: ਤਮਾਮ ਵਰਕਿੰਗ ਕਮੇਟੀ ਮੈਂਬਰ ਇਤਿਹਾਸਿਕ ਗੁਨਾਹ ਦੇ ਭਾਗੀਦਾਰ ਬਣੇ, ਹੁਕਮਨਾਮੇ ਦਾ ਚੀਰ ਹਰਨ ਕੀਤਾ- ਬਾਗੀ ਧੜਾ

Akali Dal Baghi: ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਕਿਹਾ ਕਿ,  ਅੱਜ ਪੰਥਕ ਸਿਆਸੀ ਜਮਾਤ ਤੇ ਕਾਬਜ ਸੁਖਬੀਰ ਧੜੇ ਦੀ ਅਗਵਾਈ ਵਾਲੀ ਵਰਕਿੰਗ ਕਮੇਟੀ ਨੇ ਬੇਦਾਵਾ ਲਿਖ ਦਿੱਤਾ ਹੈ।

ਜਾਰੀ ਬਿਆਨ ਵਿੱਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਸਾਂਝੇ ਤੌਰ ਤੇ ਜਾਰੀ ਬਿਆਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਹੋਏ ਫੈਸਲੇ ਨੂੰ ਪੰਥਕ ਜਮਾਤ ਦੇ ਸਿਰ ਮੜਿਆ ਵੱਡਾ ਪਾਪ ਕਰਾਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਅਸਤੀਫੇ ਦੇ ਚੁੱਕੇ ਲੀਡਰਸ਼ਿਪ ਨੂੰ ਬਚਾਉਣ ਲਈ ਅਤੇ ਕਮੇਟੀ ਦੀ ਬਜਾਏ ਪੁਰਾਣੀ ਰਵਾਇਤ ਮੁਤਾਬਕ ਅਬਜਰਵਰ ਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਦਾ ਚੀਰ ਹਰਨ ਕਰਦਿਆਂ ਭਗੌੜੇ ਹੋ ਗਏ। ਜਿਸ ਲੀਡਰਸ਼ਿਪ ਦੀ ਅਗਵਾਈ ਹੇਠ ਲਗਾਤਾਰ ਪੰਜ ਵੱਡੀਆਂ ਹਾਰਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਰਕੇ ਜਾਰੀ ਹੁਕਮਨਾਮੇ ਵਿੱਚ ਵੀ ਇਸ ਗੱਲ ਦਾ ਜ਼ਿਕਰ ਹੈ ਕਿ ਇਹ ਲੀਡਰਸਿੱਪ ਪੰਥਕ ਪਾਰਟੀ ਦੀ ਅਗਵਾਈ ਦਾ ਅਧਾਰ ਗੁਆ ਚੁੱਕੀ ਹੈ।

ਜਾਰੀ ਬਿਆਨ ਵਿੱਚ ਆਗੂਆਂ ਨੇ ਹੁਕਮਨਾਮੇ ਤੋਂ ਭਗੌੜਾ ਹੋਈ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ, ਤਾਕੀਦ ਅਨੁਸਾਰ ਦਿੱਤੇ ਗਏ ਸਾਰੇ ਅਸਤੀਫ਼ੇ ਸਵੀਕਾਰ ਕਿਉਂ ਨਹੀਂ ਹੋਏ। ਮੈਂਬਰਸ਼ਿਪ ਭਰਤੀ ਕਮੇਟੀ ਨੂੰ ਧੜ ਅਤੇ ਸਿਰ ਤੋਂ ਵੱਖ ਕਰ ਕੇ ਭਗੌੜੇ ਹੋਣ ਦਾ ਸਬੂਤ ਦਿੱਤਾ।

ਆਗੂਆਂ ਨੇ ਸਾਫ ਕਿਹਾ ਕਿ ਸੋਚੀ ਸਮਝਿਆ ਅਤੇ ਲਿਖਤੀ ਸਕਰਿਪਟ ਅਨੁਸਾਰ ਇਹ ਸਾਰਾ ਡਰਾਮਾ ਸੁਖਬੀਰ ਸਿੰਘ ਬਾਦਲ ਦੀ ਸਿਆਸਤ ਨੂੰ ਬਚਾਉਣ ਲਈ ਕੀਤਾ ਗਿਆ ਤਾਂ ਜੋ ਆਪਣੇ ਗ੍ਰੋਹ ਦੇ ਚੁਣਿਆ ਮੈਂਬਰਾਂ ਦੀ ਭਰਤੀ ਕਰਕੇ ਸੁਖਬੀਰ ਸਿੰਘ ਬਾਦਲ ਲਈ ਮੁੜ ਪ੍ਰਧਾਨਗੀ ਲਈ ਰਸਤਾ ਤਿਆਰ ਕੀਤਾ ਜਾ ਸਕੇ।

ਆਗੂਆਂ ਨੇ ਸਮੁੱਚੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ, ਇਸ ਭਗੌੜੇ ਗ੍ਰੋਹ ਖਿਲਾਫ ਗੁਰੂ ਦੀ ਫੌਜ ਬਣ ਕੇ ਖੜੀਏ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਕਲਪ ਅਤੇ ਸਰਵਉਚਤਾ ਦੀ ਬਹਾਲੀ  ਅਤੇ ਮਰਯਾਦਾ ਨੂੰ ਠੇਸ ਨਾ ਪਹੁੰਚੇ।

ਇਸ ਦੇ ਨਾਲ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਕੱਲ ਸ਼ਨੀਵਾਰ ਨੂੰ ਪੰਥ ਹਿਤੈਸ਼ੀ ਲੀਡਰਸ਼ਿਪ ਵੱਲੋ 3 ਵਜੇ ਪ੍ਰੈੱਸ ਵਾਰਤਾ ਕਰਕੇ ਅਗਲਾ ਪ੍ਰੋਗ੍ਰਾਮ ਦੱਸਿਆ ਜਾਵੇਗਾ।

Trending news