Amritsar News: ਵੇਰਕਾ ਇਲਾਕੇ ਵਿੱਚ ਇੱਕ ਪ੍ਰਵਾਸੀ ਨੌਜਵਾਨ ਨੇ ਕੀਤੀ ਖੁਦਕੁਸ਼ੀ
Advertisement
Article Detail0/zeephh/zeephh2532180

Amritsar News: ਵੇਰਕਾ ਇਲਾਕੇ ਵਿੱਚ ਇੱਕ ਪ੍ਰਵਾਸੀ ਨੌਜਵਾਨ ਨੇ ਕੀਤੀ ਖੁਦਕੁਸ਼ੀ

Amritsar News: ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਮਰੇ ਦਾ ਦਰਵਾਜ਼ਾ ਤੋੜਿਆ ਅਤੇ ਨੌਜਵਾਨ ਦੀ ਲਾਸ਼ ਨੂੰ ਹੇਠਾ ਉਤਾਰਿਆ ਅਤੇ ਸਿਵਲ ਹਸਪਤਾਲ ਦੀ ਮੋਰਚੁਰੀ ਵਿਚ ਰਖਵਾ ਦਿੱਤਾ ਗਿਆ।

Amritsar News: ਵੇਰਕਾ ਇਲਾਕੇ ਵਿੱਚ ਇੱਕ ਪ੍ਰਵਾਸੀ ਨੌਜਵਾਨ ਨੇ ਕੀਤੀ ਖੁਦਕੁਸ਼ੀ

Amritsar News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਵੇਰਕਾ ਇਲਾਕੇ ਦੇ ਵਿੱਚ ਇੱਕ ਪ੍ਰਵਾਸੀ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਉਮਰ 20 ਸਾਲ ਦੇ ਕਰੀਬ ਹੈ ਅਤੇ ਜਿਸ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। 

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਆਕਾਸ਼ ਨਾ ਦੇ ਨੌਜਵਾਨ ਨੇ ਆਪਣੇ ਘਰ ਦੇ ਅੰਦਰ ਹੀ ਕਮਰਾ ਬੰਦ ਕਰਕੇ ਫਾਹ ਲਗਾਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਅਸੀਂ ਮੌਕੇ ਉੱਤੇ ਪਹੁੰਚੇ ਤਾਂ ਦੇਖਿਆ ਕਮਰਾ ਅੰਦਰੋਂ ਬੰਦ ਸੀ। ਅਤੇ ਨੌਜਵਾਨਾ ਦੀ ਲਾਸ਼ ਲਟਕ ਰਹੀ ਸੀ। ਜਿਸ ਤੋਂ ਬਾਅਦ ਤੁਰੰਤ ਅਸੀਂ ਥਾਣਾ ਵੇਰਕਾ ਦੀ ਪੁਲਿਸ ਨੂੰ ਸੂਚਿਤ ਕੀਤਾ ਹੈ।

ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਮਰੇ ਦਾ ਦਰਵਾਜ਼ਾ ਤੋੜਿਆ ਅਤੇ ਨੌਜਵਾਨ ਦੀ ਲਾਸ਼ ਨੂੰ ਹੇਠਾ ਉਤਾਰਿਆ ਅਤੇ ਸਿਵਲ ਹਸਪਤਾਲ ਦੀ ਮੋਰਚੁਰੀ ਵਿਚ ਰਖਵਾ ਦਿੱਤਾ ਗਿਆ।ਗੁਆਂਢੀ ਨੇ ਦੱਸਿਆ ਕਿ ਇਸ ਦੇ ਪਰਿਵਾਰਿਕ ਮੈਂਬਰ 18 ਤਰੀਕ ਤੋਂ ਹੀ ਆਪਣੇ ਪਿੰਡ ਗਏ ਹੋਏ ਸਨ। ਉਹਨਾਂ ਨੂੰ ਵੀ ਇਸ ਦੇ ਬਾਰੇ ਸੂਚਨਾ ਦੇ ਦਿੱਤੀ ਹੈ ਉਹ ਵੀ ਮੌਕੇ ਉੱਤੇ ਪਹੁੰਚ ਰਹੇ ਹਨ। 

ਇਹ ਵੀ ਪੜ੍ਹੋ: Amritsar Encounter: ਅੰਮ੍ਰਿਤਸਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ; ਗੈਂਗਸਟਰ ਦੇ ਲੱਗੀ ਗੋਲੀ, ਪੁਲਿਸ ਅਧਿਕਾਰੀ ਵੀ ਜ਼ਖ਼ਮੀ

 

ਥਾਣਾ ਵੇਰਕਾ ਦੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਵੇਰਕਾ ਦੇ ਇਲਾਕੇ ਦੇ ਵਿੱਚ ਆਕਾਸ਼ ਨਾਂਅ ਦੇ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਅਸੀਂ ਮੌਕੇ ਤੇ ਪੁੱਜੇ ਹਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Abohar News: ਅਬੋਹਰ 'ਚ ਇਕ ਨੌਜਵਾਨ ਦਾ ਗਲਾ ਵੱਢ ਕੇ ਕਤਲ, ਦੂਜੇ ਦੀ ਹਾਲਤ ਨਾਜ਼ੁਕ

 

Trending news