1984 Sikh Riots case: ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਅਦਾਲਤ ਨੇ ਕੀਤਾ ਬਰੀ
Advertisement
Article Detail0/zeephh/zeephh1879974

1984 Sikh Riots case: ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਅਦਾਲਤ ਨੇ ਕੀਤਾ ਬਰੀ

1984 Sikh Riots case:   1984 ਨਸਲਕੁਸ਼ੀ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਬਰੀ ਕਰ ਦਿੱਤਾ ਹੈ।  

1984 Sikh Riots case:  ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਅਦਾਲਤ ਨੇ ਕੀਤਾ ਬਰੀ

1984 Sikh Riots case: 1984 ਨਸਲਕੁਸ਼ੀ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਲਤਾਨਪੁਰੀ ਇਲਾਕੇ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਬਰੀ ਕਰ ਦਿੱਤਾ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਦਿੱਲੀ ਦੇ ਸੁਲਤਾਨਪੁਰੀ ਵਿੱਚ 1984 ਦੇ ਸਿੱਖ ਨਸਲਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ।

1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਦੰਗੇ ਹੋਏ ਸਨ। ਇਸ ਦੰਗਿਆਂ ਦੌਰਾਨ ਦਿੱਲੀ ਦੇ ਸੁਲਤਾਨਪੁਰੀ 'ਚ 6 ਲੋਕਾਂ ਦੀ ਹੱਤਿਆ ਦੇ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਰੌਸ ਐਵੇਨਿਊ ਕੋਰਟ ਨੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਅਤੇ ਚਾਰ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ 'ਤੇ ਭੀੜ ਨੂੰ ਭੜਕਾਉਣ ਦਾ ਦੋਸ਼ ਸੀ।

ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਿੱਲੀ ਦੰਗਿਆਂ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
20 ਸਤੰਬਰ ਨੂੰ ਕੇਸ ਦੀ ਸੁਣਵਾਈ ਕਰਦਿਆਂ ਰਾਊਜ਼ ਐਵੇਨਿਊ ਸਥਿਤ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਭੀੜ ਨੂੰ ਭੜਕਾਉਣ ਅਤੇ ਹੋਰ ਦੋਸ਼ਾਂ ਤੋਂ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸਤਗਾਸਾ ਪੱਖ ਕਾਂਗਰਸੀ ਨੇਤਾ 'ਤੇ ਦੋਸ਼ ਸਾਬਤ ਕਰਨ 'ਚ ਅਸਫਲ ਰਿਹਾ ਹੈ।

ਦੱਸ ਦਈਏ ਕਿ ਇਸ ਮਾਮਲੇ ਵਿੱਚ 13 ਸਾਲ ਪਹਿਲਾਂ ਜੁਲਾਈ 2010 ਵਿੱਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਕਾਰਵਾਈ ਦੌਰਾਨ ਸੁਲਤਾਨਪੁਰੀ ਵਿੱਚ 3 ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ।
ਇਹ ਮਾਮਲਾ 2 ਨਵੰਬਰ, 1984 ਨੂੰ ਸੁਲਤਾਨਪੁਰੀ ਇਲਾਕੇ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਹੈ। ਇੱਥੇ ਇੱਕ ਗਵਾਹ ਚਾਮ ਕੌਰ ਨੇ ਬਿਆਨ ਦਰਜ ਕਰਵਾਇਆ ਸੀ ਕਿ ਉਸ ਨੇ ਸੱਜਣ ਕੁਮਾਰ ਨੂੰ ਭੀੜ ਨੂੰ ਭੜਕਾਉਂਦੇ ਦੇਖਿਆ ਸੀ। ਜਿਸ ਤੋਂ ਬਾਅਦ ਭੀੜ ਨੇ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਪਰ ਹੁਣ ਅਦਾਲਤ ਨੇ ਮੰਨਿਆ ਕਿ ਇੱਕ ਵੀ ਅਜਿਹਾ ਸਬੂਤ ਸਾਹਮਣੇ ਨਹੀਂ ਆਇਆ ਜੋ ਕਾਂਗਰਸੀ ਆਗੂ ਨੂੰ ਦੋਸ਼ੀ ਠਹਿਰਾਉਂਦਾ ਹੋਵੇ।

ਇਹ ਵੀ ਪੜ੍ਹੋ : Canada News: 'ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ'

 

 

Trending news