Delhi Air Pollution: ਇਸ ਤੋਂ ਪਹਿਲਾਂ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਕਿਹਾ ਕਿ ਪਰਾਲੀ ਸਾੜਨ ਸਮੇਤ ਸਾਰੇ ਮੁੱਦੇ ਸੀਏਕਿਊਐਮ ਕੋਲ ਹਨ, ਇਸ ਲਈ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਜਲਦੀ ਰਿਪੋਰਟ ਦਾਖ਼ਲ ਕਰਨੀ ਚਾਹੀਦੀ ਹੈ।
Trending Photos
Delhi Air Pollution: ਸੁਪਰੀਮ ਕੋਰਟ ਨੇ ਦਿੱਲੀ NCR 'ਚ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ 'ਤੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਦਿੱਲੀ, ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਸੂਬਿਆਂ ਨੂੰ ਦੱਸਣਾ ਹੋਵੇਗਾ ਕਿ ਉਨ੍ਹਾਂ ਨੇ ਪ੍ਰਦੂਸ਼ਣ ਨੂੰ ਰੋਕਣ ਅਤੇ ਖਾਸ ਕਰਕੇ ਪਰਾਲੀ ਸਾੜਨ ਤੋਂ ਰੋਕਣ ਲਈ ਕੀ ਕਦਮ ਚੁੱਕੇ ਹਨ।
ਅਦਾਲਤ ਨੇ ਸੂਬਿਆਂ ਨੂੰ ਕਿਹਾ ਕਿ ਉਹ ਪਿਛਲੇ ਕੁਝ ਮਹੀਨਿਆਂ ਵਿੱਚ ਹਵਾ ਪ੍ਰਦੂਸ਼ਣ ਵਿੱਚ ਹੌਲੀ-ਹੌਲੀ ਹੋਏ ਵਾਧੇ ਬਾਰੇ ਰਿਪੋਰਟ ਪੇਸ਼ ਕਰਨ। ਸੂਬਿਆਂ ਨੂੰ ਇੱਕ ਹਫ਼ਤੇ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨਾ ਹੋਵੇਗਾ। ਅਗਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ: Stubble Burning News: ਪਰਾਲੀ ਸਾੜਨ ਕਰਕੇ ਕੁਝ ਥਾਵਾਂ 'ਤੇ ਹਵਾ ਦੀ ਗੁਣਵੱਤਾ 'ਖਰਾਬ',1030 ਥਾਵਾਂ 'ਤੇ ਖੇਤਾਂ ਨੂੰ ਲੱਗੀ ਅੱਗ
ਪੰਜਾਬ ਦੇ ਅੰਮ੍ਰਿਤਸਰ ਤੋਂ ਲੈ ਕੇ ਦਿੱਲੀ ਤੱਕ ਹਵਾ ਪ੍ਰਦੂਸ਼ਣ ਨੇ ਹਰ ਕਿਸੇ ਦੀ ਚਿੰਤਾ ਵਧਾ ਦਿੱਤੀ ਹੈ। ਪਰਾਲੀ ਦਾ ਧੂੰਆਂ, ਜੋ ਕਿ ਹੁਣ ਧੁੰਦ ਨਾਲ ਰਲਿਆ ਹੋਇਆ ਹੈ, ਹਵਾ ਦੀ ਗੁਣਵੱਤਾ ਨੂੰ ਬੁਰੀ ਤਰ੍ਹਾਂ ਨਾਲ ਵਿਗਾੜ ਰਿਹਾ ਹੈ। ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 300 ਨੂੰ ਪਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵੀ ਗੰਭੀਰਤਾ ਦਿਖਾਉਂਦੇ ਹੋਏ ਦਿੱਲੀ, ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਉੱਤਰੀ ਸੂਬਿਆਂ ਨੂੰ ਸਟੇਟਸ ਰਿਪੋਰਟ ਦੇਣਾ ਚਾਹੀਦਾ ਹੈ ਕਿ ਪ੍ਰਦੂਸ਼ਣ ਘਟਾਉਣ ਲਈ ਕੀ ਕਦਮ ਚੁੱਕੇ ਗਏ ਹਨ। ਇਸ ਦੇ ਨਾਲ ਹੀ ਹਰਿਆਣਾ ਦਾ ਬਹਾਦਰਗੜ੍ਹ ਅਤੇ ਦਿੱਲੀ ਦਾ ਭਵਨਾ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹਨ। ਅੱਜ ਸਵੇਰੇ 9 ਵਜੇ ਦੇ ਅੰਕੜਿਆਂ ਅਨੁਸਾਰ ਇੱਥੇ ਔਸਤ AQI 376 ਹੈ। ਜਦੋਂ ਕਿ ਜੇਕਰ ਅੰਮ੍ਰਿਤਸਰ ਤੋਂ ਦਿੱਲੀ ਤੱਕ ਹੋਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਕੋਈ ਵੀ ਸ਼ਹਿਰ ਸਾਹ ਲੈਣ ਲਈ ਸੁਰੱਖਿਅਤ ਨਹੀਂ ਹੈ।
ਡਾਕਟਰਾਂ ਅਨੁਸਾਰ ਪਿਛਲੇ 10 ਦਿਨਾਂ ਵਿੱਚ ਅਸਥਮਾ, ਸਾਹ ਦੀਆਂ ਬਿਮਾਰੀਆਂ ਆਦਿ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਅਚਾਨਕ ਵਾਧਾ ਹੋਇਆ ਹੈ। ਇਹ ਹਵਾ ਦਮੇ ਦੇ ਮਰੀਜ਼ਾਂ ਲਈ ਘਾਤਕ ਹੈ। ਉਨ੍ਹਾਂ ਨੂੰ ਮਾਸਕ ਪਾ ਕੇ ਬਾਹਰ ਜਾਣ ਦੀ ਹਦਾਇਤ ਕੀਤੀ ਗਈ ਹੈ। ਜਦੋਂ ਕਿ ਹੋਰਨਾਂ ਨੂੰ ਵੀ ਬਾਹਰ ਜਾਣ ਸਮੇਂ ਮੂੰਹ ਢੱਕ ਕੇ ਰੱਖਣਾ ਚਾਹੀਦਾ ਹੈ।
ਪੰਜਾਬ ਵਿੱਚ ਪਿਛਲੇ ਐਤਵਾਰ ਇੱਕ ਦਿਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 760% ਵਾਧਾ ਹੋਇਆ ਹੈ। ਜਿਸ ਕਾਰਨ ਉੱਤਰੀ ਭਾਰਤ ਵਿੱਚ ਚਿੰਤਾਵਾਂ ਵਧ ਗਈਆਂ ਹਨ। ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 5,254 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਐਤਵਾਰ ਨੂੰ 1,068 ਖੇਤਾਂ ਨੂੰ ਅੱਗ ਲੱਗ ਗਈ ਸੀ, ਜਦੋਂ ਕਿ ਪਿਛਲੇ ਸ਼ਨੀਵਾਰ ਨੂੰ ਇਹ ਅੰਕੜਾ ਘਟ ਕੇ 127 ਘਟਨਾਵਾਂ ਰਹਿ ਗਿਆ ਸੀ।