ਦਿੱਲੀ ਵਿਧਾਨ ਸਭਾ ਚੋਣ ਅੱਪਡੇਟ 2025: ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆਉਣਗੇ। ਦੇਖਣਆ ਹੋਵੇਗਾ ਕਿ ਆਮ ਆਦਮੀ ਪਾਰਟੀ ਲਗਾਤਾਰ ਚੌਥੀ ਵਾਰ ਸੱਤਾ 'ਚ ਵਾਪਸੀ ਕਰਦੀ ਹੈ ਜਾਂ ਵੋਟਰ 27 ਸਾਲ ਬਾਅਦ ਭਾਜਪਾ ਨੂੰ ਮੌਕਾ ਮਿਲਦਾ ਹੈ।
Trending Photos
ਦਿੱਲੀ ਵਿਧਾਨ ਸਭਾ ਚੋਣ ਅੱਪਡੇਟ 2025: ਦੇਸ਼ ਦੀ ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆਉਣਗੇ। ਇਸ ਨੂੰ ਲੈਕੇ ਪੂਰੇ ਦੇਸ਼ ਦੀਆਂ ਨਜ਼ਰ ਦਿੱਲੀ ਉਪਰ ਟਿਕੀਆਂ ਹੋਈਆਂ ਹਨ। ਅੱਜ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਨਾਲ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। ਇਸ ਦੌਰਾਨ ਇਹ ਫੈਸਲਾ ਹੋ ਜਾਵੇਗਾ ਕਿ ‘ਆਪ’ ਲਗਾਤਾਰ ਚੌਥੀ ਵਾਰ ਸੱਤਾ ਵਿੱਚ ਆਉਂਦੀ ਹੈ ਜਾਂ 27 ਸਾਲਾਂ ਬਾਅਦ ਕੌਮੀ ਰਾਜਧਾਨੀ ਵਿੱਚ ਭਾਜਪਾ ਸਰਕਾਰ ਬਣਾਉਂਦੀ ਹੈ। ਉਧਰ, ਕਾਂਗਰਸ ਵੀ ਪਿਛਲੀਆਂ ਦੋ ਚੋਣਾਂ ਵਿੱਚ ਇਕ ਵੀ ਸੀਟ ਜਿੱਤਣ ’ਚ ਅਸਮਰੱਥ ਰਹਿਣ ਤੋਂ ਬਾਅਦ ਇਸ ਵਾਰ ਕੁਝ ਹਾਸਲ ਕਰਨਾ ਚਾਹੁੰਦੀ ਹੈ। ਕਾਬਿਲੇਗੌਰ ਹੈ ਕਿ ਸੂਬੇ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ 5 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋਈ ਸੀ। ਇਸ ਦਿੱਲੀ ਚੋਣ ਵਿੱਚ 699 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ, ਜਿਨ੍ਹਾਂ ਵਿੱਚ 602 ਪੁਰਸ਼, 96 ਔਰਤਾਂ ਅਤੇ 1 ਹੋਰ ਉਮੀਦਵਾਰ ਸ਼ਾਮਲ ਹੈ। ਇਸ ਵਾਰ 2020 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ 31 ਹੋਰ ਉਮੀਦਵਾਰ ਮੈਦਾਨ ਵਿੱਚ ਹਨ।
ਦਿੱਲੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ਨੀਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਵਿੱਚ, ਪਹਿਲਾਂ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਤੋਂ ਬਾਅਦ ਈਵੀਐਮ ਮਸ਼ੀਨ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਤੀਜੇ ਦੀ ਸਥਿਤੀ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਸਪੱਸ਼ਟ ਹੋ ਸਕਦੀ ਹੈ।
ਸੁਰੱਖਿਆ ਲਈ 30 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ
ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਬਾਅਦ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ। ਉਮੀਦ ਹੈ ਕਿ ਦੇਰ ਸ਼ਾਮ ਤੱਕ ਸਾਰੀਆਂ 70 ਵਿਧਾਨ ਸਭਾ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ। ਸਾਰੀਆਂ ਈਵੀਐਮਜ਼ ਨੂੰ 11 ਜ਼ਿਲ੍ਹਿਆਂ ਵਿੱਚ ਬਣੇ 70 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਕਰੀਬ 30 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਹਨ। ਸੀ.ਸੀ.ਟੀ.ਵੀ. ਤੋਂ ਇਲਾਵਾ ਆਬਜ਼ਰਵਰਾਂ ਅਤੇ ਮਾਈਕ੍ਰੋ ਆਬਜ਼ਰਵਰਾਂ ਦੁਆਰਾ ਵੀ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਟਰਾਂਗ ਰੂਮ ਤੋਂ ਈਵੀਐਮਜ਼ ਨੂੰ ਬਾਹਰ ਲਿਆਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੁੱਲ ਪੰਜ ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।