1984 Anti Sikh Riots: 1984 ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਸੱਜਣ ਕੁਮਾਰ ਦੀ ਸਜ਼ਾ ਉਤੇ ਫੈਸਲਾ ਟਲ ਗਿਆ ਗਿਆ।
Trending Photos
1984 Anti Sikh Riots: 1984 ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਸੱਜਣ ਕੁਮਾਰ ਦੀ ਸਜ਼ਾ ਉਤੇ ਫੈਸਲਾ ਟਲ ਗਿਆ ਗਿਆ। ਦਿੱਲੀ ਦੇ ਸਰਸਵਤੀ ਬਿਹਾਰ ਇਲਾਕੇ ਵਿੱਚ ਸਿੱਖਾਂ ਦੀ ਹੱਤਿਆ ਨਾਲ ਜੁੜੇ ਸੱਜਣ ਕੁਮਾਰ ਦੀ ਸਜ਼ਾ ਉਤੇ ਜ਼ਿਰਹ 21 ਫਰਵਰੀ ਤੱਕ ਲਈ ਟਲ ਗਈ ਹੈ। ਦਿੱਲੀ ਪੁਲਿਸ ਅਤੇ ਪੀੜਤ ਧਿਰ ਵੱਲੋਂ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵਿੱਚ ਪੁਲਿਸ ਨੇ ਆਪਣੀਆਂ ਦਲੀਲਾਂ ਦੇ ਸਮਰਥਨ ਵਿੱਚ ਲਿਖਤੀ ਦਲੀਲਾਂ ਜਮ੍ਹਾਂ ਕਰਵਾ ਦਿੱਤੀਆਂ ਹਨ।
ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੱਜਣ ਕੁਮਾਰ ਦੀ ਸਜ਼ਾ ਦਾ ਐਲਾਨ ਹੋਣਾ ਬਾਕੀ ਹੈ। ਅੱਜ (18 ਫਰਵਰੀ) ਹੋਈ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਸੱਜਣ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੀੜਤ ਧਿਰ ਵੱਲੋਂ ਮੌਤ ਦੀ ਸਜ਼ਾ ਦੀ ਵੀ ਮੰਗ ਕੀਤੀ ਗਈ। ਸੱਜਣ ਕੁਮਾਰ ਦੀ ਸਜ਼ਾ 'ਤੇ ਬਹਿਸ ਲਈ ਸੁਣਵਾਈ 21 ਫਰਵਰੀ ਨੂੰ ਹੋਵੇਗੀ।
ਪੁਲਿਸ ਵੱਲੋਂ ਸਜ਼ਾ ਸਬੰਧੀ ਲਿਖਤੀ ਦਲੀਲ ਪੇਸ਼ ਕੀਤੀ ਗਈ। ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਅਸੀਂ ਦਿੱਲੀ ਪੁਲਿਸ ਦੀ ਲਿਖਤੀ ਦਲੀਲ ਦਾ ਜਵਾਬ ਦੇਵਾਂਗੇ। ਉਨ੍ਹਾਂ ਕਿਹਾ ਕਿ ਅੱਜ ਵਕੀਲ ਹੜਤਾਲ ’ਤੇ ਹਨ ਇਸ ਲਈ ਬਹਿਸ ਨਹੀਂ ਹੋ ਸਕਦੀ।
ਦੱਸ ਦੇਈਏ ਕਿ ਸੱਜਣ ਸਿੰਘ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਰਸਵਤੀ ਵਿਹਾਰ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ। ਪੱਛਮੀ ਦਿੱਲੀ ਦੇ ਰਾਜ ਨਗਰ ਇਲਾਕੇ ਵਿੱਚ ਦੋ ਸਿੱਖ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣ ਦੀਪ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਾਮ ਸਾਢੇ ਚਾਰ ਤੋਂ ਸਾਢੇ ਚਾਰ ਵਜੇ ਦੇ ਦਰਮਿਆਨ ਦੰਗਾਕਾਰੀਆਂ ਦੀ ਭੀੜ ਨੇ ਪੀੜਤਾਂ ਦੇ ਘਰ 'ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਸੀ। ਸ਼ਿਕਾਇਤਕਰਤਾਵਾਂ ਦੇ ਅਨੁਸਾਰ, ਭੀੜ ਦੀ ਅਗਵਾਈ ਕਾਂਗਰਸ ਦੇ ਉਸ ਸਮੇਂ ਦੇ ਸੰਸਦ ਮੈਂਬਰ ਸੱਜਣ ਕੁਮਾਰ ਕਰ ਰਹੇ ਸਨ, ਜੋ ਉਸ ਸਮੇਂ ਬਾਹਰੀ ਦਿੱਲੀ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ।
ਇਲਜ਼ਾਮ ਸੀ ਕਿ ਸੱਜਣ ਕੁਮਾਰ ਨੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ, ਜਿਸ ਤੋਂ ਬਾਅਦ ਦੋਵਾਂ ਸਿੱਖਾਂ ਨੂੰ ਉਨ੍ਹਾਂ ਦੇ ਘਰ ਵਿੱਚ ਜ਼ਿੰਦਾ ਸਾੜ ਦਿੱਤਾ ਗਿਆ। ਭੀੜ ਨੇ ਘਰ ਦੀ ਭੰਨਤੋੜ, ਲੁੱਟਮਾਰ ਅਤੇ ਅੱਗ ਵੀ ਲਾ ਦਿੱਤੀ।
ਪਹਿਲਾਂ ਦਿੱਲੀ ਦੇ ਪੰਜਾਬੀ ਬਾਗ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ, ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ। ਸਾਲ 2021 'ਚ ਅਦਾਲਤ ਨੇ ਸੱਜਣ ਕੁਮਾਰ 'ਤੇ ਦੋਸ਼ ਆਇਦ ਕੀਤੇ ਸਨ।
ਸੱਜਣ ਕੁਮਾਰ ਤਿਹਾੜ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ
ਸੱਜਣ ਕੁਮਾਰ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਸ ਵਿਰੁੱਧ ਸਿੱਖ ਦੰਗਿਆਂ ਨਾਲ ਸਬੰਧਤ ਤਿੰਨ ਕੇਸ ਪੈਂਡਿੰਗ ਹਨ। ਉਸ ਨੂੰ ਇਕ ਕੇਸ ਵਿਚ ਬਰੀ ਕਰ ਦਿੱਤਾ ਗਿਆ ਹੈ, ਜਦੋਂ ਕਿ ਸਾਲ 2018 ਵਿਚ 5 ਸਿੱਖਾਂ ਦੇ ਕਤਲ ਨਾਲ ਸਬੰਧਤ ਇਕ ਕੇਸ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਸਰਸਵਤੀ ਵਿਹਾਰ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੁਣ ਉਸ ਦੀ ਸਜ਼ਾ ਦਾ ਐਲਾਨ ਹੋਣਾ ਬਾਕੀ ਹੈ।