Ferozpur News: ਫਿਰੋਜ਼ਪੁਰ ਦੇ ਐਸਐਸਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ, ਇੱਕ ਨੌਜਵਾਨ ਤੋਂ 32 ਬੋਰ ਦੇ 6 ਪਿਸਤੌਲ, 6 ਮੈਗਜ਼ੀਨ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਹ ਆਪਣਾ ਗੈਂਗ ਬਣਾ ਰਿਹਾ ਸੀ, ਉਸ ਵਿਰੁੱਧ ਪਹਿਲਾਂ ਹੀ ਮਾਮਲੇ ਦਰਜ ਹਨ।
Trending Photos
Ferozpur News(ਰਾਜੇਸ਼ ਕਟਾਰੀਆ): ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸੀਆਈਏ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ, ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਤੋਂ ਸੱਤ ਪਿਸਤੌਲ ਅਤੇ 520 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪਹਿਲੇ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 520 ਗ੍ਰਾਮ ਹੈਰੋਇਨ ਅਤੇ 1 ਪਿਸਤੌਲ ਗਲੋਕ ਯੂਐਸਏ ਮੈਡ ਬਰਾਮਦ ਕੀਤੀ ਗਈ ਹੈ। ਇਸ ਗੱਲ ਦੀ ਹੋਰ ਜਾਂਚ ਕੀਤੀ ਜਾਵੇਗੀ ਕਿ ਉਹ ਇਹ ਕਿੱਥੋਂ ਲਿਆਏ ਸਨ ਅਤੇ ਕਿੱਥੇ ਵੇਚਣੇ ਸਨ। ਇਨ੍ਹਾਂ ਤਿੰਨਾਂ ਵਿੱਚੋਂ ਇੱਕ ਵਿਰੁੱਧ ਪਹਿਲਾਂ ਹੀ ਮਾਮਲਾ ਦਰਜ ਹੈ। ਫਿਰੋਜ਼ਪੁਰ ਦੇ ਐਸਐਸਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ, ਇੱਕ ਨੌਜਵਾਨ ਤੋਂ 32 ਬੋਰ ਦੇ 6 ਪਿਸਤੌਲ, 6 ਮੈਗਜ਼ੀਨ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਹ ਆਪਣਾ ਗੈਂਗ ਬਣਾ ਰਿਹਾ ਸੀ, ਉਸ ਵਿਰੁੱਧ ਪਹਿਲਾਂ ਹੀ ਮਾਮਲੇ ਦਰਜ ਹਨ।