Parkash Singh Badal Death News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਹੈ।
Trending Photos
Parkash Singh Badal Death News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਵੱਡੇ ਬਾਦਲ ਕਈ ਦਿਨਾਂ ਤੋਂ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ। ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਨੂੰ ਬੁੱਧਵਾਰ ਸਵੇਰੇ 10 ਤੋਂ 12 ਵਜੇ ਤੱਕ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ ਤੇ ਪਰਸੋਂ ਦੁਪਹਿਰ 1 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ।
ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ ਪਿਛਲੇ ਹਫ਼ਤੇ ਹੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦਰਦ ਵਧਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਆਈਸੀਯੂ 'ਚ ਸ਼ਿਫਟ ਕੀਤਾ ਗਿਆ। ਹਸਪਤਾਲ ਮੁਤਾਬਕ ਉਨ੍ਹਾਂ ਨੇ ਰਾਤ ਕਰੀਬ 8 ਵਜੇ ਆਖਰੀ ਸਾਹ ਲਿਆ।
ਇਹ ਵੀ ਪੜ੍ਹੋ: Parkash Singh Badal Passed Away News: ਜਾਣੋ ਕਦੋਂ ਹੋਵੇਗਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ, ਪਾਰਟੀ ਬੁਲਾਰੇ ਨੇ ਦਿੱਤੀ ਜਾਣਕਾਰੀ
ਪ੍ਰਕਾਸ਼ ਸਿੰਘ ਬਾਦਲ (Parkash Singh Badal) 95 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨੇ ਮੰਗਲਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਉਥੇ ਹੀ ਉਨ੍ਹਾਂ ਨੂੰ ਚਾਹੁਣ ਵਾਲੇ ਵੀ ਇਸ ਖ਼ਬਰ ਨਾਲ ਕਾਫੀ ਦੁਖੀ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਹਰ ਸਿਆਸੀ ਪਾਰਟੀ ਦੇ ਲੀਡਰ ਵੱਲੋਂ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ, ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪਹੁੰਚੇਗੀ।