Aaj Sone Ka Bhav: ਅੱਜ ਬਜਟ ਤੋਂ ਅਗਲੇ ਦਿਨ ਸੋਨੇ ਦੀ ਕੀਮਤ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜੇਕਰ ਕੱਲ੍ਹ ਦੀ ਕੀਮਤ ਨਾਲ ਤੁਲਨਾ ਕੀਤੀ ਜਾਵੇ ਤਾਂ 10 ਗ੍ਰਾਮ ਸੋਨੇ ਦੀ ਕੀਮਤ ਵਿੱਚ 2300 ਰੁਪਏ ਦੀ ਕਮੀ ਆਈ ਹੈ।
Trending Photos
Gold Silver Price Today: ਸਰਕਾਰ ਵੱਲੋਂ ਬੀਤੇ ਦਿਨੀ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ ਕਿ ਸੋਨਾ (Gold Rate Today) ਅਤੇ ਚਾਂਦੀ ਸਸਤੀ ਹੋ ਜਾਏਗੀ। ਮੰਗਲਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2024-25 ਲਈ ਕੇਂਦਰੀ ਬਜਟ ਪੇਸ਼ ਕੀਤਾ ਸੀ। ਇਸ ਬਜਟ 'ਚ ਸਰਕਾਰ ਨੇ ਸੋਨੇ, ਚਾਂਦੀ ਅਤੇ ਪਲੈਟੀਨਮ 'ਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਸੋਨਾ ਖਰੀਦਣ ਲਈ ਅੱਜ ਲੋਕਾਂ ਕੋਲ ਚੰਗਾ ਮੌਕਾ ਹੈ।
ਇਸ ਤੋਂ ਬਾਅਦ ਬੁੱਧਵਾਰ ਸਵੇਰੇ ਸਰਾਫਾ ਬਾਜ਼ਾਰ ਖੁੱਲ੍ਹਣ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ। ਆਓ ਜਾਣਦੇ ਹਾਂ ਅੱਜ ਸੋਨੇ ਅਤੇ ਚਾਂਦੀ ਦੀ ਤਾਜ਼ਾ ਕੀਮਤ ਕੀ ਹੈ।
24 ਜੁਲਾਈ (ਬੁੱਧਵਾਰ) ਨੂੰ ਯੂਪੀ ਦੇ ਵਾਰਾਣਸੀ ਵਿੱਚ ਸੋਨਾ 3000 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋ ਗਿਆ ਹੈ। ਜਿਸ ਤੋਂ ਬਾਅਦ ਇਸ ਦੀ ਕੀਮਤ 71000 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਇਸਦੀ ਕੀਮਤ ਵਿੱਚ ਵੀ ਭਾਰੀ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ: Budget 2024-25: ਕੀ ਹੈ ਸਸਤਾ ਤੇ ਕੀ ਮਹਿੰਗਾ, ਜਾਣੋ ਆਮ ਲੋਕਾਂ ਨੂੰ ਕੀ ਮਿਲੀ ਰਾਹਤ?
ਅੱਜ ਦਿੱਲੀ ਵਿੱਚ ਸੋਨੇ ਦੀ ਕੀਮਤ
ਰਾਜਧਾਨੀ ਦਿੱਲੀ 'ਚ 22 ਕੈਰੇਟ ਸੋਨੇ ਦੀ ਕੀਮਤ 67,840 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 73,990 ਰੁਪਏ ਪ੍ਰਤੀ 10 ਗ੍ਰਾਮ ਹੈ।
ਬੁੱਧਵਾਰ ਨੂੰ ਸਰਾਫਾ ਬਾਜ਼ਾਰ 'ਚ 18 ਕੈਰੇਟ ਤੋਂ 24 ਕੈਰੇਟ ਸੋਨੇ ਦੀ ਕੀਮਤ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸਰਾਫਾ ਬਾਜ਼ਾਰ ਖੁੱਲ੍ਹਣ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 3000 ਰੁਪਏ ਪ੍ਰਤੀ 10 ਗ੍ਰਾਮ ਘੱਟ ਗਈ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 71000 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ।
ਜਦੋਂ ਕਿ 23 ਜੁਲਾਈ ਨੂੰ ਇਸ ਦੀ ਕੀਮਤ 74000 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਤੋਂ ਇਲਾਵਾ ਜੇਕਰ 22 ਕੈਰੇਟ ਸੋਨੇ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 2750 ਰੁਪਏ ਡਿੱਗ ਕੇ 65100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਜਦੋਂ ਕਿ 23 ਜੁਲਾਈ ਨੂੰ ਇਸ ਦੀ ਕੀਮਤ 67850 ਰੁਪਏ ਸੀ।