Jalandhar News: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਜਲੰਧਰ ਦੇ ਵਿੱਚ ਕੀਤੀ ਗਈ ਬੈਠਕ
Advertisement
Article Detail0/zeephh/zeephh2307776

Jalandhar News: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਜਲੰਧਰ ਦੇ ਵਿੱਚ ਕੀਤੀ ਗਈ ਬੈਠਕ

Jalandhar News: ਮੀਟਿੰਗ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ,  ਗੁਰਪ੍ਰਤਾਪ ਸਿੰਘ ਵਡਾਲਾ. ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਸਿਕੰਦਰ ਸਿੰਘ ਮਲੂਕਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ  ਸ਼੍ਰੋਮਣੀ ਅਕਾਲੀ ਦਲ ਦੇ ਕਈ ਟਕਸਾਲੀ ਪਰਿਵਾਰ  ਅਤੇ ਕਈ ਐਸਜੀਪੀਸੀ ਮੈਂਬਰ ਵੀ ਇਸ ਮੀਟਿੰਗ ਵਿੱਚ ਮੌਜੂਦ ਰਹੇ।

Jalandhar News: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਜਲੰਧਰ ਦੇ ਵਿੱਚ ਕੀਤੀ ਗਈ ਬੈਠਕ

Jalandhar News: ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ ਨਾਲ ਬੈਠਕ ਕੀਤੀ ਗਈ। ਇਸ ਵਿਚਾਲੇ ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਰਾਜ਼ ਚੱਲ ਰਹੇ ਪਾਰਟੀ ਦੇ ਸੀਨੀਅਰ ਆਗੂ ਵੱਲੋਂ ਜਲੰਧਰ ਵਿੱਚ ਇੱਕ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ,  ਗੁਰਪ੍ਰਤਾਪ ਸਿੰਘ ਵਡਾਲਾ. ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਸਿਕੰਦਰ ਸਿੰਘ ਮਲੂਕਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ  ਸ਼੍ਰੋਮਣੀ ਅਕਾਲੀ ਦਲ ਦੇ ਕਈ ਟਕਸਾਲੀ ਪਰਿਵਾਰ  ਅਤੇ ਕਈ ਐਸਜੀਪੀਸੀ ਮੈਂਬਰ ਵੀ ਇਸ ਮੀਟਿੰਗ ਵਿੱਚ ਮੌਜੂਦ ਰਹੇ।

ਚੰਦੂਮਾਜਰਾ ਨੇ ਕਿਹਾ- 1 ਜੁਲਾਈ ਨੂੰ ਅਸੀਂ ਸਾਰੇ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ। 1 ਜੁਲਾਈ ਨੂੰ ਉਥੋਂ ਹੀ ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਸ਼ੁਰੂ ਕਰਾਂਗੇ। ਇਸ ਯਾਤਰਾ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ। ਚੰਦੂਮਾਜਰਾ ਨੇ ਇਹ ਵੀ ਕਿਹਾ- ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰਦਾ ਹਾਂ ਕਿ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਸਗੋਂ ਉਨ੍ਹਾਂ ਨੂੰ ਸਮਝੋ।

ਜਾਣਕਾਰੀ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਲੀਡਰਾਂ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁੱਚੀ ਸ਼ਖਸੀਅਤ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਇੱਕ ਨਵੇਂ ਪ੍ਰਧਾਨ ਦੀ ਮੰਗ ਕੀਤੀ ਗਈ ਹੈ।

ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ-ਅੱਜ ਇਸ ਗੱਲ 'ਤੇ ਗੰਭੀਰ ਚਰਚਾ ਹੋਈ ਕਿ ਅਕਾਲੀ ਦਲ ਇੰਨਾ ਕਮਜ਼ੋਰ ਕਿਉਂ ਹੋ ਗਿਆ ਹੈ। ਅੱਜ ਅਸੀਂ ਤਖਤ ਤੋਂ ਫਰਸ਼ 'ਤੇ ਆਏ ਹਾਂ। ਅੱਜ ਪਾਰਟੀ ਨੂੰ ਇਸ ਦੀ ਪੁਰਾਣੀ ਨੀਂਹ 'ਤੇ ਲਿਆਉਣ ਲਈ ਬਦਲਾਅ ਜ਼ਰੂਰੀ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਦਲਣ ਦੀ ਮੰਗ ਉਠਾਈ ਗਈ ਸੀ। ਹੁਣ ਇਹ ਮਾਮਲਾ ਫਿਰ ਜ਼ੋਰ ਫੜ ਗਿਆ ਹੈ। ਜਾਣਕਾਰੀ ਅਨੁਸਾਰ ਆਗੂਆਂ ਦੀ ਮੀਟਿੰਗ ਕਰੀਬ ਪੰਜ ਘੰਟੇ ਚੱਲੀ। ਆਗੂਆਂ ਨੇ ਕਿਹਾ- 2017 ਤੋਂ 2024 ਤੱਕ ਅਕਾਲੀ ਦਲ ਦਾ ਪੱਧਰ ਡਿੱਗਿਆ ਹੈ, ਇਹ ਚਿੰਤਾ ਦਾ ਵਿਸ਼ਾ ਹੈ। 

ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਸੱਦੀ ਸੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਜਿਸ ਵਿੱਚ ਬਾਦਲ ਨੇ ਭਾਜਪਾ ਨਾਲ ਗਠਜੋੜ ਨਾ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਅਕਾਲੀ ਦਲ ਦੀ ਇਸ ਮੀਟਿੰਗ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਪੰਥ ਅਤੇ ਪੰਜਾਬ ਨੂੰ ਆਗੂ ਰਹਿਤ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਪ੍ਰਧਾਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਜਾਂ ਤੋੜਨ ਦੀਆਂ ਕੋਸ਼ਿਸ਼ਾਂ ਪਿੱਛੇ ਭਾਜਪਾ ਅਤੇ ਏਜੰਸੀਆਂ ਦਾ ਹੱਥ ਹੈ।

Trending news