Kotakpura News: ਪੁਲਿਸ ਨੇ ਮੁਲਜ਼ਮਾਂ ਪਾਸੋਂ ਹੋਰ ਲੁੱਟ ਖੋਹ ਦੀਆਂ ਵਾਰਦਾਤਾਂ ਬਾਰੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਦੋਸ਼ੀਆਂ ਪਾਸੋਂ ਇੱਕ ਕਿਰਪਾਨ ਲੋਹਾ, ਇੱਕ ਕਲੁਹਾੜੀ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਗਿਆ।
Trending Photos
Kotakpura News(ਖੇਮ ਚੰਦ): ਬੀਤੀ ਦਿਨੀ ਜੈਤੋ ਦੇ ਬੱਸ ਸਟੈਂਡ ਨਜ਼ਦੀਕ ਗੋਇਲ ਮੈਡੀਕਲ ਹਾਲ ਤੇ ਦਿਨ ਚੜਦੇ ਸਾਰ ਹੀ ਤਿੰਨ ਵਿਅਕਤੀਆਂ ਵੱਲੋਂ ਇੱਕ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਜੈਤੋ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਥਾਣਾ ਜੈਤੋ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐੱਸਪੀ ਸੁਖਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਵੇਰ ਦੇ ਸਮੇਂ ਤਿੰਨ ਨੌਜਵਾਨਾਂ ਵੱਲੋਂ ਗੋਇਲ ਮੈਡੀਕਲ ਹਾਲ ਨੇੜੇ ਬੱਸ ਸਟੈਂਡ ਜੈਤੋ ਵਿੱਚ ਆ ਕੇ ਹਥਿਆਰਾਂ ਦੀ ਨੋਕ ’ਤੇ ਦੁਕਾਨ ਅੰਦਰ ਲੁੱਟ ਖੋਹ ਕੀਤੀ ਅਤੇ ਦੁਕਾਨ ਵਿੱਚ ਕੰਮ ਕਰਦੇ ਮੁਲਾਜ਼ਮ ਰਣਦੀਪ ਸਿੰਘ ਪੁੱਤਰ ਛਹਿੰਬਰ ਸਿੰਘ ਵਾਸੀ ਪਿੰਡ ਗੂੜੀਸ਼ੰਘਰ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ ਸਨ।ਜਿਸ ਸਬੰਧੀ ਰਣਦੀਪ ਸਿੰਘ ਦੇ ਬਿਆਨ ਦੇ ਆਧਾਰ ’ਤੇ ਤਫ਼ਤੀਸ਼ੀ ਅਫ਼ਸਰ ਏਐੱਸਆਈ ਨਛੱਤਰ ਸਿੰਘ ਨੇ ਮੁਕੱਦਮਾ ਦਰਜ ਕਰ ਲਿਆ।
ਏਐੱਸਆਈ ਨਛੱਤਰ ਸਿੰਘ, ਪੀਸੀਆਰ ਕਾਂਸਟੇਬਲ ਵਿਕਰਮ ਸ਼ਰਮਾ ਅਤੇ ਥਾਣਾ ਜੈਤੋ ਦੇ ਹੋਰ ਕਰਮਚਾਰੀਆਂ ਨੇ ਮੁਕੱਦਮਾ ਦੇ ਦੋਸ਼ੀਆਨ ਯਾਦਵਿੰਦਰ ਸਿੰਘ ਉਰਫ਼ ਯਾਦੀ ਪੁੱਤਰ ਜਗਦੀਸ਼ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਜੈਤੋ, ਜਸ਼ਨ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਕਰੀਰਵਾਲੀ ਜ਼ਿਲ੍ਹਾ ਫ਼ਰੀਦਕੋਟ ਅਤੇ ਮੰਗਾ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਪਿੰਡ ਕੋਟਲੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ> ਜਿੰਨਾਂ ਨੂੰ ਕੱਲ੍ਹ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਉਨ੍ਹਾਂ ਪਾਸੋਂ ਹੋਰ ਲੁੱਟ ਖੋਹ ਦੀਆਂ ਵਾਰਦਾਤਾਂ ਬਾਰੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਦੋਸ਼ੀਆਂ ਪਾਸੋਂ ਇੱਕ ਕਿਰਪਾਨ ਲੋਹਾ, ਇੱਕ ਕਲੁਹਾੜੀ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐੱਸਐੱਚਓ ਇੰਸਪੈਕਟਰ ਰਾਜੇਸ਼ ਕੁਮਾਰ ਨੇ ਕਿਹਾ ਕਿ ਸ਼ਹਿਰ ਤੇ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਈ ਖ਼ਤਰਾ ਬਣ ਰਹੇ ਅਵਾਰਾ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ, ਦੜਾ ਸੱਟਾ, ਲੁੱਟਾਂ ਖੋਹਾਂ ਕਰਨ ਵਾਲਿਆਂ ਅਤੇ ਅਮਨ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।