Krishna Advani News: ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਮੁੜ ਵਿਗੜੀ, ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ
Advertisement
Article Detail0/zeephh/zeephh2320539

Krishna Advani News: ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਮੁੜ ਵਿਗੜੀ, ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ

Krishna Advani News: ਦੱਸ ਦੇਈਏ ਕਿ ਲਾਲ ਕ੍ਰਿਸ਼ਨ ਅਡਵਾਨੀ 96 ਸਾਲ ਦੇ ਹੋ ਗਏ ਹਨ। ਉਹ ਪਿਛਲੇ ਕੁਝ ਸਾਲਾਂ ਤੋਂ ਉਮਰ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। 

Krishna Advani News: ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਮੁੜ ਵਿਗੜੀ, ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ

Krishna Advani News: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਬੁੱਧਵਾਰ 3 ਜੁਲਾਈ ਦੀ ਰਾਤ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰ ਵਿਨੀਤ ਸੂਰੀ ਦੀ ਦੇਖ-ਰੇਖ ਹੇਠ ਲਾਲ ਕ੍ਰਿਸ਼ਨ ਅਡਵਾਨੀ ਦਾ ਇਲਾਜ ਕੀਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਫਿਲਹਾਲ ਲਾਲ ਕ੍ਰਿਸ਼ਨ ਦੀ ਹਾਲਤ ਸਥਿਰ ਬਣੀ ਹੋਈ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਪਿਛਲੇ 15 ਦਿਨਾਂ 'ਚ ਇਹ ਦੂਜੀ ਵਾਰ ਹੈ ਜਦੋਂ ਲਾਲ ਕ੍ਰਿਸ਼ਨ ਅਡਵਾਨੀ ਨੂੰ ਖਰਾਬ ਸਿਹਤ ਕਾਰਨ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਪਹਿਲਾਂ 27 ਜੂਨ ਨੂੰ ਵੀ ਖਰਾਬ ਸਿਹਤ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਉਦੋਂ ਲਾਲ ਕ੍ਰਿਸ਼ਨ ਅਡਵਾਨੀ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਉਮਰ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਦੱਸ ਦੇਈਏ ਕਿ ਲਾਲ ਕ੍ਰਿਸ਼ਨ ਅਡਵਾਨੀ 96 ਸਾਲ ਦੇ ਹੋ ਗਏ ਹਨ। ਉਹ ਪਿਛਲੇ ਕੁਝ ਸਾਲਾਂ ਤੋਂ ਉਮਰ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਫਿਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਰਾਸ਼ਟਰਪਤੀ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Team India at Home: ਵਿਸ਼ਵ ਚੈਂਪੀਅਨ ਟੀਮ ਇੰਡੀਆ ਦਾ ਏਅਰਪੋਰਟ ਬਾਹਰ ਫੈਨਜ਼ ਨੇ ਕੀਤਾ ਸੁਆਗਤ

ਰਾਸ਼ਟਰਪਤੀ ਤੋਂ ਭਾਰਤ ਰਤਨ ਮਿਲਣ ਤੋਂ ਬਾਅਦ ਲਾਲ ਕ੍ਰਿਸ਼ਨ ਅਡਵਾਨੀ ਨੇ ਵੀ ਰਾਸ਼ਟਰਪਤੀ ਅਤੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਸੀ। ਇਸ ਦੌਰਾਨ ਲਾਲ ਕ੍ਰਿਸ਼ਨ ਅਡਵਾਨੀ ਨੇ ਕਿਹਾ ਸੀ ਕਿ ਇਹ ਉਨ੍ਹਾਂ ਲਈ ਹੀ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਸਿਧਾਂਤਾਂ ਲਈ ਵੀ ਸਨਮਾਨ ਹੈ। ਤੁਹਾਨੂੰ ਦੱਸ ਦੇਈਏ ਕਿ ਸਾਲ 2015 ਵਿੱਚ ਲਾਲ ਕ੍ਰਿਸ਼ਨ ਅਡਵਾਨੀ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਜੁਲਾਈ 2024

 

Trending news