ਕੈਬਨਿਟ ਮੰਤਰੀ ਦੇ ਹਲਕੇ ‘ਚ ਹੋ ਰਹੀ ਸੀ ਵੱਡੇ ਪੱਧਰ ‘ਤੇ ਗੈਰਕਨੂੰਨੀ ਮਾਈਨਿੰਗ, ਵਿਭਾਗ ਵੱਲੋਂ ਵੱਡੀ ਕਾਰਵਾਈ ਅਣਪਛਾਤੇ ਵਿਅਕਤੀ ‘ਤੇ ਮਾਮਲਾ ਦਰਜ
Advertisement
Article Detail0/zeephh/zeephh1293456

ਕੈਬਨਿਟ ਮੰਤਰੀ ਦੇ ਹਲਕੇ ‘ਚ ਹੋ ਰਹੀ ਸੀ ਵੱਡੇ ਪੱਧਰ ‘ਤੇ ਗੈਰਕਨੂੰਨੀ ਮਾਈਨਿੰਗ, ਵਿਭਾਗ ਵੱਲੋਂ ਵੱਡੀ ਕਾਰਵਾਈ ਅਣਪਛਾਤੇ ਵਿਅਕਤੀ ‘ਤੇ ਮਾਮਲਾ ਦਰਜ

ਬਿਮਲ ਸ਼ਰਮਾ (ਸ਼੍ਰੀ ਅਨੰਦਪੁਰ ਸਾਹਿਬ)- ਸ੍ਰੀ ਅਨੰਦਪੁਰ ਸਾਹਿਬ ਦਾ ਨੀਮ ਪਹਾੜੀ ਖੇਤਰ ਜਿਸ ਨੂੰ ਚੰਗਰ ਦਾ ਇਲਾਕਾ ਵੀ ਕਿਹਾ ਜਾਂਦਾ ਹੈ।  ਇੱਥੋਂ ਦੇ ਪਿੰਡ ਕਾਹੀਵਾਲ ਵਿਖੇ ਪਿਛਲੇ ਕਈ ਸਾਲਾਂ ਤੋਂ ਹਰੇ -ਭਰੇ ਇਲਾਕੇ ਨੂੰ ਜੇ. ਸੀ. ਬੀ.

  •  ਸ੍ਰੀ ਅਨੰਦਪੁਰ ਸਾਹਿਬ ਦਾ ਨੀਮ ਪਹਾੜੀ ਖੇਤਰ ਚੰਗਰ ਇਲਾਕੇ ‘ਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਵਿਭਾਗ ਵੱਲੋਂ ਕਾਰਵਾਈ ਕਰਦੇ ਹੋਏ ਅਣਪਛਤੇ ‘ਤੇ ਮਾਮਲਾ ਦਰਜ ਕੀਤਾ ਗਿਆ। ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਕਹਿਣਾ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਜੋ ਵੀ ਇਸ ਵਿਚ ਸ਼ਾਮਲ ਹੋਵੇਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

Trending Photos

ਕੈਬਨਿਟ ਮੰਤਰੀ ਦੇ ਹਲਕੇ ‘ਚ ਹੋ ਰਹੀ ਸੀ ਵੱਡੇ ਪੱਧਰ ‘ਤੇ ਗੈਰਕਨੂੰਨੀ ਮਾਈਨਿੰਗ, ਵਿਭਾਗ ਵੱਲੋਂ ਵੱਡੀ ਕਾਰਵਾਈ ਅਣਪਛਾਤੇ ਵਿਅਕਤੀ ‘ਤੇ ਮਾਮਲਾ ਦਰਜ

ਬਿਮਲ ਸ਼ਰਮਾ (ਸ੍ਰੀ ਅਨੰਦਪੁਰ ਸਾਹਿਬ)- ਸ੍ਰੀ ਅਨੰਦਪੁਰ ਸਾਹਿਬ ਦਾ ਨੀਮ ਪਹਾੜੀ ਖੇਤਰ ਜਿਸ ਨੂੰ ਚੰਗਰ ਦਾ ਇਲਾਕਾ ਵੀ ਕਿਹਾ ਜਾਂਦਾ ਹੈ।  ਇੱਥੋਂ ਦੇ ਪਿੰਡ ਕਾਹੀਵਾਲ ਵਿਖੇ ਪਿਛਲੇ ਕਈ ਸਾਲਾਂ ਤੋਂ ਹਰੇ -ਭਰੇ ਇਲਾਕੇ ਨੂੰ ਜੇ. ਸੀ. ਬੀ. ਮਸ਼ੀਨਾਂ ਨਾਲ ਚੀਰ ਕੇ ਪੱਥਰ ਕੱਢਿਆ ਜਾ ਰਿਹਾ ਸੀ, ਜਿਸ ਨਾਲ ਇਸ ਇਲਾਕੇ ਦੀ ਸੁੰਦਰਤਾ ਅਤੇ ਵਾਤਾਵਰਣ ਬਰਬਾਦ ਹੋ ਰਿਹਾ ਸੀ। ਪਿੰਡਾਂ ਦੇ ਲੋਕਾਂ ਵੱਲੋਂ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਇਸਦੀ ਸ਼ਿਕਾਇਤ ਵੀ ਕੀਤੀ ਜਾਂਦੀ ਰਹੀ ਪਰ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਸਰਕਾਰ ਬਦਲਣ ਤੋਂ ਬਾਅਦ ਅਤੇ ਇਲਾਕੇ ਦੇ ਵਿਧਾਇਕ, ਕੈਬਨਿਟ ਮੰਤਰੀ ਹੋਣ ਨਾਤੇ ਹਰਜੋਤ ਬੈਸ ਵੱਲੋਂ ਤੁਰੰਤ ਇਸ ਵਿਰੁਧ ਕਰਾਵਈ ਦੇ ਆਦੇਸ਼ ਦਿੱਤੇ ਗਏ।

ਦੱਸਦੇਈਏ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਚੰਗਰ ਦਾ ਇਲਾਕਾ ਜੋ ਨੀਮ ਪਹਾੜੀ ਖੇਤਰ ਕਿਹਾ ਜਾਂਦਾ ਹੈ। ਇੱਥੋਂ ਦੇ ਪਿੰਡ ਕਾਹੀਵਾਲ ਵਿਖੇ ਇਹਨਾਂ ਪਹਾੜਾਂ ਨੂੰ ਚੀਰ ਕੇ ਪਿਛਲੇ ਲੰਬੇ ਸਮੇਂ ਤੋਂ ਵੱਡੇ ਪੱਧਰ ‘ਤੇ ਪੱਥਰ ਦੀ ਗੈਰਕਨੂੰਨੀ ਢੰਗ ਨਾਲ ਮਾਈਨਿੰਗ ਕੀਤੀ ਜਾ ਰਹੀ ਸੀ। ਸਾਡੇ ਵੱਲੋਂ ਪਿਛਲੀ ਸਰਕਾਰ ਦੇ ਸਮੇਂ ਵੀ ਖ਼ਬਰ ਨਸ਼ਰ ਕੀਤੀ ਗਈ ਸੀ ਪਰ ਸਰਕਾਰ ਵੱਲੋਂ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸ ਵਾਰ ਸਰਕਾਰ ਬਦਲੀ ਅਤੇ ਕੈਬਨਿਟ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਵਿਭਾਗ ਅਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਨਾਜਾਇਜ ਮਾਈਨਿੰਗ ਦੇ ਵਿਰੁੱਧ ਮਾਮਲਾ ਦਰਜ ਕਰ ਮੌਕੇ ਤੋਂ ਇਕ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

        ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਾਡੀ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਇਸ ਗਤੀਵਿਧੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਸਾਡੀ ਹੀ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਹੋਵੇ। ਉਨ੍ਹਾਂ ਕਿਹਾ ਕਿ ਜੇ ਕੋਈ ਮੇਰਾ ਪਰਿਵਾਰਕ ਮੈਂਬਰ  ਜਾਂ ਰਿਸ਼ਤੇਦਾਰ ਵੀ ਇਸ ਕੰਮ ਵਿੱਚ ਸ਼ਾਮਲ ਹੋਇਆ ਤਾਂ ਉਸ ਖ਼ਿਲਾਫ਼ ਉਹ ਖੁਦ ਕਾਰਵਾਈ ਹੋਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ‘ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੋਈ ਹੈ ਕਿ ਅਗਰ ਕਿਤੇ ਵੀ ਕੋਈ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੋਵੇ  ਤਾਂ ਇਸ ਉੱਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

Trending news