Maharashtra blast: ਜ਼ਿਲ੍ਹਾ ਕੁਲੈਕਟਰ ਸੰਜੇ ਕੋਲਟੇ ਨੇ ਦੱਸਿਆ ਕਿ ਧਮਾਕਾ ਸਵੇਰੇ 10.30 ਵਜੇ ਦੇ ਕਰੀਬ ਹੋਇਆ। ਬਚੇ ਲੋਕਾਂ ਦੀ ਮਦਦ ਲਈ ਮੌਕੇ 'ਤੇ ਬਚਾਅ ਅਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
Trending Photos
Maharashtra blast: ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿੱਚ ਇੱਕ ਅਸਲਾ ਫੈਕਟਰੀ ਵਿੱਚ ਵੱਡਾ ਬਲਾਸਟ ਹੋਣ ਦੀ ਜਾਣਕਾਰੀ ਸਹਾਮਣੇ ਆਈ ਹੈ। ਇਸ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂ ਕਿ 10 ਕਰਮਚਾਰੀਆਂ ਲਈ ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਜ਼ਿਲ੍ਹਾ ਕੁਲੈਕਟਰ ਸੰਜੇ ਕੋਲਟੇ ਨੇ ਦੱਸਿਆ ਕਿ ਧਮਾਕਾ ਸਵੇਰੇ 10.30 ਵਜੇ ਦੇ ਕਰੀਬ ਹੋਇਆ। ਬਚੇ ਲੋਕਾਂ ਦੀ ਮਦਦ ਲਈ ਮੌਕੇ 'ਤੇ ਬਚਾਅ ਅਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਊ ਵਿਭਾਗ, ਪੁਲਿਸ ਅਤੇ ਸਥਾਨਕ ਆਫ਼ਤ ਟੀਮਾਂ ਮੌਕੇ 'ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਹ ਧਮਾਕਾ ਜਵਾਹਰ ਨਗਰ ਇਲਾਕੇ ਵਿੱਚ ਸਥਿਤ ਫੈਕਟਰੀ ਦੇ ਐਲਟੀਪੀ ਸੈਕਸ਼ਨ ਵਿੱਚ ਹੋਇਆ। ਅਧਿਕਾਰੀ ਨੇ ਕਿਹਾ ਕਿ ਧਮਾਕੇ ਸਮੇਂ ਸੈਕਸ਼ਨ ਵਿੱਚ 14 ਕਰਮਚਾਰੀ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਜ਼ਿੰਦਾ ਬਚਾ ਲਿਆ ਗਿਆ ਅਤੇ ਇੱਕ ਦੀ ਮੌਤ ਹੋ ਗਈ।