Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ
Advertisement
Article Detail0/zeephh/zeephh2000154

Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ

Modi Cabinet Reshuffle: ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਹੋਏ ਹਨ।

Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ

Modi Cabinet Reshuffle: ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਵਿੱਚ ਕੁਝ ਫੇਰਬਦਲ ਹੋਏ ਹਨ। ਦਰਅਸਲ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ 'ਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਲੜਨ ਲਈ ਕਈ ਸੰਸਦ ਮੈਂਬਰ ਮੈਦਾਨ ਵਿੱਚ ਉਤਾਰੇ ਸਨ। ਉਨ੍ਹਾਂ ਵਿੱਚ ਕਈ ਅਜਿਹੇ ਸਨ ਜੋ ਕੇਂਦਰ ਵਿੱਚ ਮੰਤਰੀ ਸਨ।

ਜਿਵੇਂ ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਅਤੇ ਰੇਣੁਕਾ ਸਿੰਘ ਮੋਦੀ ਕੈਬਨਿਟ ਵਿੱਚ ਸਨ। ਇਹ ਸੰਸਦ ਮੈਂਬਰ ਜਿੱਤ ਕੇ ਹੁਣ ਵਿਧਾਇਕ ਬਣ ਗਏ ਹਨ। ਪ੍ਰਧਾਨ ਮੰਤਰੀ ਦੀ ਸਲਾਹ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਸੰਸਦ ਮੈਂਬਰਾਂ ਦੇ ਅਹੁਦਿਆਂ ਤੋਂ ਉਨ੍ਹਾਂ ਦਾ ਅਸਤੀਫੇ ਸਵੀਕਾਰ ਕਰ ਲਏ ਗਏ ਹਨ। ਉਨ੍ਹਾਂ ਨੇ ਕੇਂਦਰ ਵਿੱਚ ਜਿਹੜੇ ਮੰਤਰਾਲਿਆਂ ਨੂੰ ਸੰਭਾਲਿਆ ਸੀ, ਉਹ ਹੁਣ ਨਵੇਂ ਜਾਂ ਵਾਧੂ ਚਾਰਜ ਵਜੋਂ ਹੋਰ ਮੰਤਰੀਆਂ ਨੂੰ ਸੌਂਪ ਦਿੱਤਾ ਗਿਆ ਹੈ।

ਪੀਐਮ ਮੋਦੀ ਦੀ ਕੈਬਨਿਟ ਵਿੱਚ ਮੰਤਰੀ ਅਰਜੁਨ ਮੁੰਡਾ ਨੂੰ ਉਨ੍ਹਾਂ ਦੇ ਮੌਜੂਦਾ ਪੋਰਟਫੋਲੀਓ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਚਾਰਜ ਦਿੱਤਾ ਜਾਵੇਗਾ। ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੂੰ ਉਨ੍ਹਾਂ ਦੇ ਮੌਜੂਦਾ ਪੋਰਟਫੋਲੀਓ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਚਾਰਜ ਦਿੱਤਾ ਗਿਆ ਹੈ। ਜਦੋਂ ਕਿ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ ਦਾ ਕਾਰਜਭਾਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Fazilka News: ਮਨਰੇਗਾ ਘਪਲੇ ਦੀ ਸ਼ਿਕਾਇਤ ਝੂਠੀ ਨਿਕਲੀ, ਜਾਂਚ ਪਿੱਛੋਂ ਸ਼ਿਕਾਇਤਕਰਤਾ ਖਿਲਾਫ਼ ਕਾਰਵਾਈ ਦੇ ਹੁਕਮ

ਸ਼੍ਰੀਮਤੀ ਸ਼ੋਭਾ ਕਰੰਦਲਾਜੇ ਨੂੰ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਉਨ੍ਹਾਂ ਨੂੰ ਖੁਰਾਕ ਉਤਪਾਦਾਂ ਦੇ ਖੇਤਰ ਵਿੱਚ ਵਿਕਾਸ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜੀਵ ਚੰਦਰਸ਼ੇਖਰ ਨੂੰ ਰਾਜ ਮੰਤਰੀ ਦਾ ਚਾਰਜ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਜਲ ਸ਼ਕਤੀ ਵਿਭਾਗ ਦਾ ਮੁਖੀ ਬਣਾਇਆ ਗਿਆ ਹੈ। ਇਸ ਤਬਦੀਲੀ ਕਾਰਨ ਭਾਰਤੀ ਪਵਾਰ ਨੂੰ ਰਾਜ ਮੰਤਰੀ ਬਣਾਇਆ ਗਿਆ ਹੈ, ਅਤੇ ਉਨ੍ਹਾਂ ਨੂੰ ਆਦਿਵਾਸੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਆਦਿਵਾਸੀ ਭਾਈਚਾਰਿਆਂ ਦੇ ਵਿਕਾਸ ਅਤੇ ਭਲਾਈ ਲਈ ਕੰਮ ਕਰਨ ਦਾ ਮੌਕਾ ਮਿਲਿਆ ਹੈ।

ਇਹ ਵੀ ਪੜ੍ਹੋ : Moga News: ਨਾਜਾਇਜ਼ ਕਬਜ਼ੇ ਹਟਵਾਉਣ ਆਈ ਟੀਮ ਦਾ ਵਿਰੋਧ; ਤੇਲ ਛਿੜਕ ਕੇ ਆਤਮਦਾਹ ਦੀ ਕੀਤੀ ਕੋਸ਼ਿਸ਼

Trending news