ਓਟਮੀਲ ਡਾਇਬਟੀਜ਼ ਦੇ ਮਰੀਜ਼ਾਂ ਲਈ ਇਕ ਵਧੀਆ ਨਾਸ਼ਤੇ ਦਾ ਵਿਕਲਪ ਹੈ। ਇਸ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਕਰਦਾ ਹੈ। ਤੁਸੀਂ ਆਪਣੀ ਓਟਮੀਲ 'ਚ ਗਿਰੀਦਾਰਾਂ ਅਤੇ ਫਲਾਂ ਜਿਵੇਂ ਚੈਰੀ, ਬੈਰੀਆਂ ਅਤੇ ਸੇਬ ਦੇ ਨਾਲ ਤਿਆਰ ਕਰ ਸਕਦੇ ਹੋ।
ਗਾਜਰ, ਖੀਰਾ, ਪਾਲਕ ਅਤੇ ਟਮਾਟਰ ਵਰਗੀਆਂ ਸਬਜ਼ੀਆਂ ਵਿੱਚ ਫਾਈਬਰ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਨਿਯੰਤ੍ਰਿਤ ਕਰਦੇ ਹਨ ਅਤੇ ਸ਼ੂਗਰ ਵਾਲੇ ਲੋਕਾਂ ਲਈ ਫਾਈਦੇਮੰਦ ਹੁੰਦੇ ਹਨ।
ਪੀਲੀ ਮੂੰਗੀ ਦਾਲ ਦਾ ਚਿੱਲਾ ਪ੍ਰੋਟੀਨ, ਫਾਈਬਰ ਅਤੇ ਹੋਰ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹਨ। ਇਹ ਦਿਲ ਲਈ ਬਹੁਤ ਫਾਈਦੇਮੰਦ ਹੁੰਦੇ ਹਨ। ਇਹ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਣ ਅਤੇ ਸਰੀਰ ਵਿੱਚ ਕੋਲੇਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।
ਐਵਾਕਾਡੋ ਟੋਸਟ ਵਿਟਾਮਿਨ, ਪੋਟਾਸ਼ੀਅਮ ਅਤੇ ਹੋਰ ਪੌਸ਼ਟਿਕ ਤੱਤਾਂ ਨਾਲ ਭਰਪੂਰ ਇੱਕ ਸਿਹਤਮੰਦ ਭੋਜਨ ਹੈ। ਇਸ ਨੂੰ ਸੁਪਰਫੂਡ ਮੰਨਿਆ ਜਾਂਦਾ ਹੈ ਕਿਉਂਕਿ ਇਹ ਦਿਲ ਦੀ ਸਿਹਤ ਨੂੰ ਸੰਤੁਲਿਤ ਰੱਖਦਾ ਹੈ। ਐਵੋਕਾਡੋ ਸਾਡੇ ਸਰੀਰ ਵਿੱਚ ਸ਼ੂਗਰ ਦੇ ਪੱਧਰ ਨੂੰ ਨਿਯੰਤਰਿਤ ਕਰਦਾ ਹੈ ।
ਬਲੂਬੈਰੀ ਵਿੱਚ ਵਿਟਾਮਿਨ ਅਤੇ ਮਿਨਰਲ ਦੀ ਮਾਤਰਾ ਨਾਲ ਭਰੀ ਹੋਈ ਹੁੰਦੀ ਹੈ। ਇਸ ਨੂੰ ਸ਼ੂਗਰ ਵਾਲੇ ਲੋਕਾਂ ਲਈ ਇੱਕ ਵਧੀਆ ਭੋਜਨ ਵਿਕਲਪ ਮੰਨਿਆ ਜਾਂਦਾ ਹੈ ਕਿਉਕਿ ਇਹ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਨਿਯੰਤ੍ਰਿਤ ਕਰਦੇ ਹਨ। ਨਾਸ਼ਤੇ ਵਿੱਚ ਦਹੀਂ ਦੇ ਨਾਲ ਬਲੂਬੇਰੀ ਖਾਣ ਨਾਲ ਇਹ ਤੁਹਾਡੇ ਗਲੂਕੋਜ਼ ਦੇ ਪੱਧਰਾਂ ਵਿੱਚ ਵਾਧੇ ਨੂੰ ਰੋਕੇਗਾ।
ਓਟਸ ਵਿੱਚ ਫਾਈਬਰ ਅਤੇ ਐਂਟੀਆਕਸੀਡੈਂਟਸ (anti-oxidants) ਦੀ ਮਾਤਰਾ ਵਧੇਰੇ ਹੁੰਦੀ ਹੈ। ਇਹ ਸਰੀਰ ਲਈ ਬਹੁਤ ਸਾਰੇ ਲਾਭ ਪ੍ਰਦਾਨ ਕਰਦੇ ਹਨ। ਬੇਸਨ ਜਾਂ ਛੋਲਿਆਂ ਦੇ ਆਟੇ ਵਿੱਚ ਘੱਟ ਗਲਾਈਸੈਮਿਕ ਇੰਡੈਕਸ (glycemic index) ਹੁੰਦਾ ਹੈ ਜੋ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਵੱਧਣ ਤੋਂ ਰੋਕਦਾ ਹੈ।
ਆੜੂ ਵਿਟਾਮਿਨ, ਪੋਟਾਸ਼ੀਅਮ ਅਤੇ ਹੋਰ ਮਹੱਤਵਪੂਰਨ ਮਿਨਰਲ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਫੈਟ ਅਤੇ ਚੀਨੀ ਵਿੱਚ ਘੱਟ ਮਾਤਰਾ ਵਿੱਚ ਹੁੰਦੇ ਹਨ। ਇਸ ਨੂੰ ਸ਼ੂਗਰ ਲਈ ਇੱਕ ਵਧੀਆ ਭੋਜਨ ਵਿਕਲਪ ਮੰਨਿਆ ਜਾਂਦਾ ਹੈ ਕਿਉਕਿ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹੈ।
ट्रेन्डिंग फोटोज़