Salman Khan Firing Case: 14 ਅਪ੍ਰੈਲ ਦੀ ਸਵੇਰ ਨੂੰ ਸਲਮਾਨ ਦੇ ਬਾਂਦਰਾ ਸਥਿਤ ਰਿਹਾਇਸ਼ 'ਗਲੈਕਸੀ ਅਪਾਰਟਮੈਂਟ' 'ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਸੀ।
Trending Photos
Salman Khan Firing Case: ਮੁੰਬਈ ਕਰਾਈਮ ਬਰਾਂਚ ਪੁਲਿਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ 'ਚ 6ਵਾਂ ਮੁਲਜ਼ਮ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਛੇਵੇਂ ਮੁਲਜ਼ਮ ਨੂੰ ਹਰਿਆਣਾ ਦੇ ਫਤਿਹਾਬਾਦ ਤੋਂ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 37 ਸਾਲ ਹੈ। ਮੁਲਜ਼ਮ ਨੂੰ ਮਕੋਕਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਅਤੇ ਹਿਰਾਸਤ ਦੀ ਮੰਗ ਕੀਤੀ ਜਾਵੇਗੀ।
14 ਅਪ੍ਰੈਲ ਦੀ ਸਵੇਰ ਨੂੰ ਸਲਮਾਨ ਦੇ ਬਾਂਦਰਾ ਸਥਿਤ ਰਿਹਾਇਸ਼ 'ਗਲੈਕਸੀ ਅਪਾਰਟਮੈਂਟ' 'ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਸੀ। ਪੁਲਸ ਨੇ ਗੁਪਤਾ ਅਤੇ ਪਾਲ ਨੂੰ 16 ਅਪ੍ਰੈਲ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫ਼ਤਾਰ ਕੀਤਾ ਸੀ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਪਾਲ ਨੇ ਕਥਿਤ ਤੌਰ 'ਤੇ ਗੋਲੀਬਾਰੀ ਕੀਤੀ ਸੀ ਜਦੋਂ ਗੁਪਤਾ ਮੋਟਰਸਾਈਕਲ 'ਤੇ ਸਵਾਰ ਸੀ।
ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ 'ਚ ਵਰਤੀ ਗਈ ਬੰਦੂਕ ਸੂਰਤ 'ਚ ਤਾਪੀ ਨਦੀ ਤੋਂ ਬਰਾਮਦ ਕੀਤੀ ਗਈ ਸੀ। ਇਸ ਦੌਰਾਨ ਕੁਝ ਜਿੰਦਾ ਕਾਰਤੂਸ ਵੀ ਮਿਲੇ ਹਨ। ਸਲਮਾਨ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਸਲਮਾਨ ਦੇ ਘਰ 'ਤੇ ਫਾਇਰਿੰਗ ਕਰਨ ਤੋਂ ਬਾਅਦ ਉਹ ਮੁੰਬਈ ਤੋਂ ਸੜਕ ਰਾਹੀਂ ਸੂਰਤ ਪਹੁੰਚੇ ਸਨ। ਇੱਥੋਂ ਉਹ ਰੇਲ ਗੱਡੀ ਰਾਹੀਂ ਭੁਜ ਗਏ, ਜਿੱਥੇ ਸਫ਼ਰ ਦੌਰਾਨ ਉਸ ਨੇ ਰੇਲਵੇ ਪੁਲ ਤੋਂ ਪਿਸਤੌਲ ਤਾਪੀ ਨਦੀ 'ਚ ਸੁੱਟ ਦਿੱਤਾ ਸੀ।
ਹਾਲ ਹੀ 'ਚ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ਦੇ ਦੋਸ਼ੀ ਅਨੁਜ ਥਾਪਨ ਨੇ ਖੁਦਕੁਸ਼ੀ ਕਰ ਲਈ ਸੀ। ਅਨੁਜ 'ਤੇ ਨਿਸ਼ਾਨੇਬਾਜ਼ਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਸੀ। ਪ੍ਰਾਪਤ ਜਾਣਕਾਰੀ ਅਨੁਸਾਰ, ਦੋਸ਼ੀ ਅਨੁਜ ਥਾਪਨ ਨੇ ਚਾਦਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਮੁਲਜ਼ਮ ਨੂੰ ਰਾਤ ਨੂੰ ਸੌਂਦੇ ਸਮੇਂ ਚਾਦਰ ਚੜ੍ਹਾ ਦਿੱਤੀ ਗਈ। ਜਦੋਂ ਪੁਲਸ ਟੀਮ ਰੂਟੀਨ ਚੈਕਿੰਗ ਲਈ ਸਵੇਰੇ ਉਸ ਦੀ ਬੈਰਕ ਪਹੁੰਚੀ ਤਾਂ ਅਨੁਜ ਬੇਹੋਸ਼ ਪਾਇਆ ਗਿਆ। ਬਾਅਦ 'ਚ ਪੁਲਸ ਮੁਲਜ਼ਮ ਅਨੁਜ ਥਾਪਨ ਨੂੰ ਜੀਟੀ ਹਸਪਤਾਲ ਲੈ ਗਈ। ਇੱਥੇ ਇਲਾਜ ਦੌਰਾਨ ਮੁਲਜ਼ਮ ਦੀ ਮੌਤ ਹੋ ਗਈ।