Satkar Kaur: ਪੁਲਿਸ ਨੂੰ ਮਿਲਿਆ ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਮਿਲਿਆ ਇੱਕ ਦਿਨ ਦਾ ਰਿਮਾਂਡ
Advertisement
Article Detail0/zeephh/zeephh2486743

Satkar Kaur: ਪੁਲਿਸ ਨੂੰ ਮਿਲਿਆ ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਮਿਲਿਆ ਇੱਕ ਦਿਨ ਦਾ ਰਿਮਾਂਡ

Satkar Kaur: ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਨਸ਼ੇ ਸਮੇਤ ਖਰੜ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ।

Satkar Kaur: ਪੁਲਿਸ ਨੂੰ ਮਿਲਿਆ ਸਾਬਕਾ ਵਿਧਾਇਕ ਸਤਿਕਾਰ ਕੌਰ ਦਾ ਮਿਲਿਆ ਇੱਕ ਦਿਨ ਦਾ ਰਿਮਾਂਡ

Satkar Kaur: ਸਾਬਕਾ ਵਿਧਾਇਕ ਸਤਿਕਾਰ ਅਤੇ ਉਨ੍ਹਾਂ ਦੇ ਭਤੀਜੇ ਜਸਕੀਰਤ ਸਿੰਘ ਨੂੰ ਅੱਜ ANTF ਵੱਲੋਂ ਮੋਹਾਲੀ ਅਦਾਲਤ ਵਿੱਚ ਪੇਸ਼ ਕਰ ਸੱਤ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਮੋਹਾਲੀ ਅਦਾਲਤ ਵੱਲੋਂ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਬਚਾਅ ਪੱਖ ਦੇ ਵਕੀਲਾਂ ਵੱਲੋਂ ਲੰਬੀ ਬਹਿਸ ਕੀਤੀ ਗਈ। ਇਸ ਦੇ ਨਾਲ ਹੀ ਵਕੀਲ ਵੱਲੋਂ ਪੁਲਿਸ ਦੀ ਇਨਵੈਸਟੀਗੇਸ਼ਨ 'ਤੇ ਵੱਡੇ ਸਵਾਲ ਚੁੱਕੇ ਗਏ।

ਦੱਸ ਦਈਏ ਕਿ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਨਸ਼ੇ ਸਮੇਤ ਖਰੜ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਸਤਿਕਾਰ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਤੇ ਚਾਰ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਸਤਿਕਾਰ ਕੌਰ ਖੁਦ ਗੱਡੀ ਉਤੇ ਡਰੱਗ ਦੀ ਸਪਲਾਈ ਕਰਨ ਆਈ ਸੀ। ਇਸ ਤੋਂ ਇਲਾਵਾ ਸੋਨਾ ਵੀ ਬਰਾਮਦ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਤਿਕਾਰ ਕੌਰ ਫਿਰੋਜ਼ਪੁਰ ਤੋਂ ਵਿਧਾਇਕਾ ਰਹਿ ਚੁੱਕੀ ਹੈ ਅਤੇ ਹੁਣ ਉਹ ਭਾਜਪਾ ਵਿੱਚ ਹਨ।

ਇਹ ਵੀ ਪੜ੍ਹੋ: Satkar Kaur: ਭਾਜਪਾ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ

ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ। ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਸ ਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆਂ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿਨ੍ਹਾਂ ਦਾ ਗੱਡੀਆਂ ਨਾਲ ਕੋਈ ਸੰਪਰਕ ਨਹੀਂ ਹੈ।

ਇਹ ਵੀ ਪੜ੍ਹੋ: Sgpc President Election: ਸ਼੍ਰੋਮਣੀ ਅਕਾਲੀ ਦਲ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ

Trending news