Nagar Nigam Mayor: 21 ਦਸੰਬਰ ਨੂੰ ਸੂਬੇ ਦੀਆਂ ਪੰਜ ਨਗਰ ਨਿਗਮਾਂ ਲਈ ਚੋਣਾਂ ਹੋਈਆਂ ਸਨ। ਫਿਲਹਾਲ ਇਨ੍ਹਾਂ ਨਗਰ ਨਿਗਮ ਦੇ ਮੇਅਰ ਚੁਣੇ ਜਾਣ ਦੀ ਪ੍ਰਕਿਰਿਆ ਬਾਕੀ ਰਹਿੰਦੀ ਸੀ।
Trending Photos
Nagar Nigam Mayor: ਪੰਜਾਬ ਦੀਆਂ ਪੰਜ ਨਗਰ ਨਿਗਮਾਂ ਦੇ ਮੇਅਰਾਂ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਇਸਤਰੀ ਲਈ ਰਾਖਵਾਂ ਕੀਤਾ ਗਿਆ ਹੈ ਜਦੋਂ ਕਿ ਅੰਮ੍ਰਿਤਸਰ, ਫਗਵਾੜਾ, ਜਲੰਧਰ ਤੇ ਪਟਿਆਲਾ ‘ਚ ਮੇਅਰ ਦਾ ਅਹੁਦਾ ਜਨਰਲ ਹੋਵੇਗਾ।