Rajasthan Accident News: ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।
Trending Photos
Rajasthan Accident News: ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਟਰੱਕ ਦੀ ਬੱਸ ਨਲ ਟੱਕਰ ਹੋਣ ਕਰਕੇ ਬੱਸ ਵਿੱਚ ਸਵਾਰ 11 ਲੋਕਾਂ ਦੀ ਮੌਤ ਹੋ ਗਈ। 20 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਯਾਤਰੀਆਂ ਨਾਲ ਭਰੀ ਬੱਸ ਗੁਜਰਾਤ ਤੋਂ ਮਥੁਰਾ ਵੱਲ ਜਾ ਰਹੀ ਸੀ।
ਜੈਪੁਰ-ਆਗਰਾ ਹਾਈਵੇਅ 'ਤੇ ਨਾਦਬਾਈ ਥਾਣਾ ਖੇਤਰ ਦੇ ਜੈਪੁਰ ਆਗਰਾ ਰਾਸ਼ਟਰੀ ਰਾਜਮਾਰਗ 'ਤੇ ਹੰਤਾਰਾ ਪੁਲ 'ਤੇ ਬੱਸ ਪਲਟ ਗਈ। ਡਰਾਈਵਰ ਨੇ ਬੱਸ ਖੜ੍ਹੀ ਕਰਕੇ ਠੀਕ ਕਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਉਦੋਂ ਪਿੱਛੇ ਤੋਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: NIA News: ਲੰਡਨ ਭਾਰਤੀ ਹਾਈ ਕਮਿਸ਼ਨ 'ਚ ਹਿੰਸਾ ਦਾ ਮਾਮਲਾ; ਹੁਣ ਤੱਕ 19 ਲੋਕਾਂ ਦੀ ਕੀਤੀ ਪਛਾਣ- ਸੂਤਰ
ਪੁਲਿਸ ਦਾ ਕਹਿਣਾ ਹੈ ਕਿ ਹਾਦਸੇ 'ਚ 11 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁਝ ਲੋਕ ਜ਼ਖਮੀ ਹੋਏ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਬੱਸ ਭਾਵਨਗਰ ਤੋਂ ਮਥੁਰਾ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ ਇਹ ਬੱਸ ਗੁਜਰਾਤ ਦੇ ਭਾਵਨਗਰ ਤੋਂ ਜੈਪੁਰ ਅਤੇ ਭਰਤਪੁਰ ਦੇ ਰਸਤੇ ਉੱਤਰ ਪ੍ਰਦੇਸ਼ ਦੇ ਮਥੁਰਾ ਜਾ ਰਹੀ ਸੀ। ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ। ਮਰਨ ਵਾਲਿਆਂ ਵਿੱਚ ਛੇ ਔਰਤਾਂ ਅਤੇ ਪੰਜ ਪੁਰਸ਼ ਸਨ। ਸਾਰੇ ਯਾਤਰੀਆਂ ਨੂੰ ਐਂਬੂਲੈਂਸ ਰਾਹੀਂ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ 11 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। 20 ਦੇ ਕਰੀਬ ਗੰਭੀਰ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਮੁਤਾਬਕ ਬੱਸ ਭਾਵਨਗਰ ਤੋਂ ਮਥੁਰਾ ਦੇ ਰਸਤੇ ਹਰਿਦੁਆਰ ਜਾ ਰਹੀ ਸੀ। ਸਵੇਰੇ ਭਰਤਪੁਰ-ਆਗਰਾ ਹਾਈਵੇਅ 'ਤੇ ਬੱਸ ਅਚਾਨਕ ਪਲਟ ਗਈ। ਡਰਾਈਵਰ ਤੇ ਉਸ ਦੇ ਸਾਥੀ ਸਮੇਤ ਹੋਰ ਸਵਾਰੀਆਂ ਵੀ ਬੱਸ ਤੋਂ ਉਤਰ ਗਈਆਂ। ਡਰਾਈਵਰ ਅਤੇ ਉਸ ਦੇ ਸਾਥੀ ਬੱਸ ਨੂੰ ਠੀਕ ਕਰ ਰਹੇ ਸਨ ਜਦੋਂ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਸਾਈਡ 'ਤੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ।
ਇਸ ਦੌਰਾਨ ਉਥੋਂ ਲੰਘ ਰਹੇ ਹੋਰ ਵਾਹਨਾਂ ਦੇ ਚਾਲਕਾਂ ਨੇ ਸੜਕ 'ਤੇ ਬੇਹੋਸ਼ ਪਏ ਲੋਕਾਂ ਨੂੰ ਦੇਖ ਕੇ ਪੁਲਿਸ ਨੂੰ ਫੋਨ ਕੀਤਾ ਅਤੇ ਐਂਬੂਲੈਂਸ ਬੁਲਾਈ। ਸਾਰਿਆਂ ਦੀਆਂ ਲਾਸ਼ਾਂ ਨੂੰ ਭਰਤਪੁਰ ਜ਼ਿਲਾ ਹਸਪਤਾਲ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ।
#WATCH | Rajasthan | 11 people killed and 12 injured when a trailer vehicle rammed into a bus on Jaipur-Agra Highway near Hantra in Bharatpur District, confirms SP Bharatpur, Mridul Kachawa. The passengers on the bus were going from Bhavnagar in Gujarat to Mathura in Uttar… pic.twitter.com/1nYUkj3J9z
— ANI MP/CG/Rajasthan (@ANI_MP_CG_RJ) September 13, 2023