ਜਿਵੇਂ ਹੀ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦਾ ਤਿਹਾੜ ਜੇਲ ਚੋਂ ਫਿਜ਼ੀਓਥੈਰੇਪੀ ਲੈਂਦੇ ਹੋਏ ਦਾ ਵੀਡੀਓ ਸਾਹਮਣੇ ਆਇਆ, ਤਾਂ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ 'ਤੇ ਕਈ ਸਵਾਲ ਕੀਤੇ ਗਏ।
Trending Photos
Satyendar Jain massage video from Tihar jail: ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਸਤੇਂਦਰ ਜੈਨ ਦਾ ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਜਿਸ ਵਿੱਚ ਉਹ ਫਿਜ਼ੀਓਥੈਰੇਪੀ ਲੈ ਰਹੇ ਸਨ। ਹੁਣ ਇਸ ਮਾਮਲੇ ਵਿੱਚ ਇੱਕ ਹੈਰਾਨ ਕਰਨ ਦੇਣ ਵਾਲਾ ਖੁਲਾਸਾ ਹੋਇਆ ਹੈ।
ਸੂਤਰਾਂ ਮੁਤਾਬਕ ਤਿਹਾੜ ਜੇਲ੍ਹ 'ਚ ਦਿੱਲੀ ਦੇ ਜੇਲ੍ਹ ਮੰਤਰੀ ਸਤੇਂਦਰ ਜੈਨ ਦੀ ਮਾਲਸ਼ ਕਰਨ ਵਾਲਾ ਕੈਦੀ ਰਿੰਕੂ ਸੀ, ਜਦਕਿ ਪਹਿਲਾਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਹ ਫਿਜ਼ੀਓਥੈਰੇਪਿਸਟ ਸੀ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਅਧਿਕਾਰਤ ਤੌਰ 'ਤੇ ਕਿਹਾ ਗਿਆ ਸੀ ਕਿ ਜੇਲ੍ਹ ਵਿੱਚ ਸਤੇਂਦਰ ਜੈਨ ਨੂੰ ਫਿਜ਼ੀਓਥੈਰੇਪੀ ਦਿੱਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨਵੇਂ ਖੁਲਾਸੇ ਤੋਂ ਬਾਅਦ ਇਸ ਸਾਲ ਹੋਣ ਵਾਲਿਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਸਿਆਸਤ ਇੱਕ ਵਾਰ ਫ਼ਿਰ ਤੋਂ ਗਰਮ ਹੋ ਸਕਦੀਆਂ ਹਨ।
ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਰਿੰਕੂ ਬਲਾਤਕਾਰ ਦੇ ਇੱਕ ਕੇਸ ਵਿੱਚ ਦੋਸ਼ੀ ਹੈ ਅਤੇ ਉਹ ਜੇਲ੍ਹ ਵਿੱਚ ਕੈਦੀ ਹੈ। ਰਿੰਕੂ 'ਤੇ ਪੋਕਸੋ ਐਕਟ ਦੀ ਧਾਰਾ 6 ਅਤੇ ਆਈਪੀਸੀ ਦੀ ਧਾਰਾ 376, 506 ਅਤੇ 509 ਦਾ ਦੋਸ਼ ਲਗਾਇਆ ਗਿਆ ਹੈ ਜਦਕਿ ਪਹਿਲਾਂ ਉਸ ਨੂੰ ਫਿਜ਼ੀਓਥੈਰੇਪਿਸਟ ਕਿਹਾ ਜਾਂਦਾ ਸੀ।
ਹੇਰ ਪੜ੍ਹੋ: Earthquake in Indonesia: ਇੰਡੋਨੇਸ਼ੀਆ 'ਚ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 162 ਲੋਕਾਂ ਦੀ ਮੌਤ!
ਗੌਰਤਲਬ ਹੈ ਕਿ 19 ਨਵੰਬਰ ਨੂੰ ਨਿਆਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਕੈਬਨਿਟ ਮੰਤਰੀ ਸਤੇਂਦਰ ਜੈਨ ਦੀ ਮਸਾਜ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦੀ ਅਗਲੀ ਸੁਣਵਾਈ ਵਿੱਚ ਲੀਕ ਹੋਏ ਵੀਡੀਓ ਬਾਰੇ ਈਡੀ ਨੂੰ ਜਵਾਬ ਦੇਣਾ ਹੈ।
ਦੱਸਣਯੋਗ ਹੈ ਕਿ ਸਤੇਂਦਰ ਜੈਨ ਦੀ ਕਾਨੂੰਨੀ ਟੀਮ ਵੱਲੋਂ ਵਿਸ਼ੇਸ਼ ਜੱਜ ਵਿਕਾਸ ਢੁਲ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਅਤੇ ਦੋਸ਼ ਲਗਾਇਆ ਗਿਆ ਕਿ ਹਲਫ਼ਨਾਮਾ ਦੇਣ ਦੇ ਬਾਵਜੂਦ ਈਡੀ ਨੇ ਜੇਲ੍ਹ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੀਕ ਕਰ ਦਿੱਤੀ ਹੈ।
ਹੇਰ ਪੜ੍ਹੋ: ਫਰਾਂਸ ਦੇ ਰਾਸ਼ਟਰਪਤੀ ਨੂੰ ਇਕ ਔਰਤ ਨੇ ਮਾਰਿਆ ਥੱਪੜ, ਪੁਰਾਣੀ ਵੀਡੀਓ ਮੁੜ ਕਰ ਰਹੀ ਟ੍ਰੇਂਡ
(Satyendar Jain's video getting massage in Tihar jail is viral on social media)