Kolkata rape and Murder Verdict: ਕੋਲਕੱਤਾ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਸਜ਼ਾ
Advertisement
Article Detail0/zeephh/zeephh2609405

Kolkata rape and Murder Verdict: ਕੋਲਕੱਤਾ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਸਜ਼ਾ

Kolkata rape and Murder Verdict:  ਕੋਲਕਾਤਾ ਦੇ ਆਰਜੀ ਟੈਕਸ ਮਾਮਲੇ ਵਿੱਚ ਮੁਲਜ਼ਮ ਨੂੰ ਸਜ਼ਾ ਸੁਣਾਈ ਗਈ।

Kolkata rape and Murder Verdict: ਕੋਲਕੱਤਾ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਸਜ਼ਾ

Kolkata rape and Murder Verdict : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰਜੀ ਟੈਕਸ ਮਾਮਲੇ ਵਿੱਚ ਮੁਲਜ਼ਮ ਨੂੰ ਸਜ਼ਾ ਸੁਣਾਈ ਗਈ। ਸਿਆਲਦਾਹ ਅਦਾਲਤ ਨੇ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਕੋਲਕਾਤਾ ਦੀ ਇੱਕ ਅਦਾਲਤ ਨੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਸੰਜੇ ਰਾਏ ਨੂੰ ਦੋਸ਼ੀ ਠਹਿਰਾਇਆ ਸੀ। ਜਿਨ੍ਹਾਂ ਧਾਰਾਵਾਂ ਤਹਿਤ ਰਾਏ ਨੂੰ ਦੋਸ਼ੀ ਠਹਿਰਾਇਆ ਗਿਆ ਸੀ।

ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੀ ਇਸ ਘਟਨਾ ਦੇ ਕਰੀਬ 162 ਦਿਨਾਂ ਬਾਅਦ ਅਦਾਲਤ ਨੇ ਸੰਜੇ ਰਾਏ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸੋਮਵਾਰ ਨੂੰ ਸਿਆਲਦਾਹ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਨਾਲ ਹੀ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਮ੍ਰਿਤਕ ਦੇ ਪਰਿਵਾਰ ਨੂੰ 17 ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਕਿਹਾ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਕੋਈ ਮਾਮੂਲੀ ਅਪਰਾਧ ਨਹੀਂ ਹੈ ਪਰ ਅਦਾਲਤ ਨੇ ਇਸ ਨੂੰ ਦੁਰਲੱਭ ਅਪਰਾਧ ਨਹੀਂ ਮੰਨਿਆ ਹੈ।

ਕਦੋਂ ਕੀ ਹੋਇਆ?
ਆਰਜੀ ਕਾਰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿੱਚ 9 ਅਗਸਤ ਦੀ ਰਾਤ ਨੂੰ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ। ਪੇਡੂ ਅਤੇ ਕਾਲਰ ਦੀਆਂ ਹੱਡੀਆਂ ਸਮੇਤ ਸਰੀਰ ਦੀਆਂ ਕਈ ਹੱਡੀਆਂ ਟੁੱਟੀਆਂ ਪਾਈਆਂ ਗਈਆਂ। ਘਟਨਾ ਤੋਂ ਬਾਅਦ ਕੋਲਕਾਤਾ ਪੁਲਿਸ ਨੇ ਸੰਜੇ ਰਾਏ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਘਟਨਾ ਨੇ ਪੱਛਮੀ ਬੰਗਾਲ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਅਦਾਲਤ ਦੇ ਹੁਕਮਾਂ 'ਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ।

13 ਅਗਸਤ ਨੂੰ ਮਾਮਲੇ ਦੀ ਜਾਂਚ ਸੀ.ਬੀ.ਆਈ. ਜਾਂਚ ਏਜੰਸੀ ਨੇ ਘਟਨਾ ਦੇ ਕਰੀਬ 162 ਦਿਨਾਂ ਬਾਅਦ 120 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਸਨ, ਜਿਸ 'ਤੇ ਅਦਾਲਤ ਨੇ ਸ਼ਨਿੱਚਰਵਾਰ ਨੂੰ ਸੰਜੇ ਰਾਏ ਨੂੰ ਦੋਸ਼ੀ ਕਰਾਰ ਦਿੱਤਾ ਸੀ। ਮਾਮਲੇ ਦੀ ਸੁਣਵਾਈ ਕਰੀਬ 57 ਦਿਨ ਚੱਲੀ।

Trending news